Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 1:58 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਦੇਵੇਗੀ ਗਰੀਬ ਪਰਿਵਾਰਾਂ ਦੀ ਸਹਾਇਤਾ ਲਈ ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਘਰ ਦੇ ਕਮਾਉ ਮੁੱਖੀ ਦੀ ਮੌਤ ਹੋ ਜਾਣ `ਤੇ ਪਰਿਵਾਰ ਨੂੰ 20 ਹਜ਼ਾਰ ਰੁਪਏ ਦੀ ਯੱਕ-ਮੁਸ਼ਤ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਦੇਵੇਗੀ ਗਰੀਬ ਪਰਿਵਾਰਾਂ ਦੀ ਸਹਾਇਤਾ ਲਈ ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਘਰ ਦੇ ਕਮਾਉ ਮੁੱਖੀ ਦੀ ਮੌਤ ਹੋ ਜਾਣ `ਤੇ ਪਰਿਵਾਰ ਨੂੰ 20 ਹਜ਼ਾਰ ਰੁਪਏ ਦੀ ਯੱਕ-ਮੁਸ਼ਤ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਦੇਵੇਗੀ ਗਰੀਬ ਪਰਿਵਾਰਾਂ ਦੀ ਸਹਾਇਤਾ ਲਈ ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਘਰ ਦੇ ਕਮਾਉ ਮੁੱਖੀ ਦੀ ਮੌਤ ਹੋ ਜਾਣ `ਤੇ ਪਰਿਵਾਰ ਨੂੰ 20 ਹਜ਼ਾਰ ਰੁਪਏ ਦੀ ਯੱਕ-ਮੁਸ਼ਤ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੀ ਸਹਾਇਤਾ ਲਈ ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਘਰ ਦੇ ਕਮਾਉ ਮੁੱਖੀ ਦੀ ਮੌਤ ਹੋ ਜਾਣ `ਤੇ ਪਰਿਵਾਰ ਨੂੰ 20 ਹਜ਼ਾਰ ਰੁਪਏ ਦੀ ਯੱਕ-ਮੁਸ਼ਤ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ । ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਕਿਸੇ ਵੀ ਪ੍ਰਕਾਰ ਦੀ ਮੌਤ (ਕੁਦਰਤੀ ਜਾਂ ਹੋਰ ਕਾਰਨ ਕਰਕੇ) ਹੋਣ ਦੀ ਸਥਿਤੀ ਵਿੱਚ ਗਰੀਬ ਪਰਿਵਾਰ ਨਿਰਧਾਰਿਤ ਯੋਗਤਾਵਾਂ ਪੂਰੀ ਕਰਨ `ਤੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ । ਉਨ੍ਹਾਂ ਨੇ ਦੱਸਿਆ ਕਿ ਪਰਿਵਾਰ ਵਿੱਚ ਕੋਈ ਮਹਿਲਾ, ਜੋ ਘਰ ਦੀ ਆਮਦਨ ਦਾ ਸਰੋਤ ਹੋਵੇ, ਉਹ ਵੀ ਘਰ ਦੀ ਕਮਾਉ ਮੁੱਖੀ ਮੰਨੀ ਜਾਵੇਗੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵੀ ਇਹ ਮਦਦ ਦਿੱਤੀ ਜਾਵੇਗੀ । ਇਸ ਸਕੀਮ ਅਧੀਨ ਪਰਿਵਾਰ ਸ਼ਬਦ ਵਿੱਚ ਪਤੀ-ਪਤਨੀ, ਛੋਟੇ ਬੱਚੇ, ਅਣ-ਵਿਆਹੀਆਂ ਲੜਕੀਆਂ, ਆਸ਼ਰਿਤ ਮਾਤਾ-ਪਿਤਾ ਕਵਰ ਹੋਣਗੇ, ਜੇਕਰ ਅਣਵਿਆਹੇ ਵਿਅਕਤੀ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੇ ਪਰਿਵਾਰ ਵਿੱਚ ਛੋਟੇ ਭਰਾ/ਭੈਣ ਜਾਂ ਆਸ਼ਰਿਤ ਮਾਤਾ-ਪਿਤਾ ਨੂੰ ਇਹ ਸਹਾਇਤਾ ਮਿਲੇਗੀ । ਇਹ ਵੀ ਜਿ਼ਕਰਯੋਗ ਹੈ ਕਿ ਕਮਾਊ ਮੁੱਖੀ ਦੀ ਮੋਤ 18 ਸਾਲ ਤੋਂ ਵੱਧ ਅਤੇ 60 ਸਾਲ ਤੋਂ ਘੱਟ ਉਮਰ ਵਿੱਚ ਹੋਈ ਹੋਵੇ । ਇਹ ਵੀ ਦੱਸਿਆ ਜਾਂਦਾ ਹੈ ਕਿ ਮ੍ਰਿਤਕ ਕਮਾਊਂ ਮੁੱਖੀ ਦੀ ਮੋਤ ਦੇ ਹਰੇਕ ਮਾਮਲੇ ਵਿੱਚ ਵਿੱਤੀ ਸਹਾਇਤਾ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ 2011 ਦੀ ਜਨਗਣਨਾ ਅਨੁਸਾਰ ਜੋ ਪਰਿਵਾਰ ਗਰੀਬੀ ਰੇਖਾ ਤੋਂ ਨੀਚੇ ਅਤੇ ਸਮਾਜਿਕ ਆਰਥਿਕ ਜਾਤੀ ਅਧੀਨ ਕਵਰ ਹੂੰਦੇ ਹਨ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਮੰਤਰੀ ਨੇ ਕਿਹਾ ਕਿ ਇਹ ਯੋਜਨਾ ਪੰਜਾਬ ਸਰਕਾਰ ਦੀ ਸਮਾਜਿਕ ਭਲਾਈ ਵੱਲ ਇੱਕ ਹੋਰ ਵੱਡਾ ਕਦਮ ਹੈ, ਜਿਸ ਤੋਂ ਲਾਭ ਲੈਣ ਲਈ ਪਾਤਰ ਲੋਕ ਆਪਣੀ ਜਿ਼ਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ ।

Advertisement
Advertisement
Advertisement
Advertisement
Scroll to Top