Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:29 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਸਾਹਿਤਕ ਸਮਾਗਮ ਅੱਜ 9 ਮਾਰਚ ਨੂੰ

ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਸਾਹਿਤਕ ਸਮਾਗਮ ਅੱਜ 9 ਮਾਰਚ ਨੂੰ

ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਸਾਹਿਤਕ ਸਮਾਗਮ ਅੱਜ 9 ਮਾਰਚ ਨੂੰ
ਗੁਰਪ੍ਰੀਤ ਸਿੰਘ ਜਖਵਾਲੀ ਦਾ ਬਾਲ ਕਾਵਿ ਸੰਗ੍ਰਹਿ ‘ਪੰਛੀ ਤੇ ਕੁਦਰਤ‘ ਹੋਵੇਗਾ ਰਿਲੀਜ਼
ਪਟਿਆਲਾ : ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਅੱਜ 9 ਮਾਰਚ, 2025 ਦਿਨ ਐਤਵਾਰ ਨੂੰ ਸਵੇਰੇ ਠੀਕ 10 ਵਜੇ ਭਾਸ਼ਾ ਵਿਭਾਗ,ਪੰਜਾਬ,ਸ਼ੇਰਾਂ ਵਾਲਾ ਗੇਟ ਪਟਿਆਲਾ ਵਿਖੇ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ । ਇਹ ਸੂਚਨਾ ਦਿੰਦੇ ਹੋਏ ਸਭਾ ਦੇ ਪ੍ਰਧਾਨ ਡਾ ਦਰਸ਼ਨ ਸਿੰਘ ‘ਆਸ਼ਟ ਅਤੇ ਜਨਰਲ ਸਕੱਤਰ ਦਵਿੰਦਰ ਪਟਿਆਲਵੀ ਨੇ ਸਾਂਝੇ ਤੌਰ ਤੇ ਦੱਸਿਆ ਕਿ ਇਸ ਸਮਾਗਮ ਵਿਚ ਜਾਣੇ ਪਛਾਣੇ ਕਲਮਕਾਰ ਗੁਰਪ੍ਰੀਤ ਸਿੰਘ ਜਖਵਾਲੀ ਰਚਿਤ ਪਲੇਠੇ ਬਾਲ ਕਾਵਿ ਸੰਗ੍ਰਹਿ ‘ਪੰਛੀ ਤੇ ਕੁਦਰਤ* ਦਾ ਲੋਕ ਅਰਪਣ ਕੀਤਾ ਜਾਵੇਗਾ।ਇਸ ਸਮਾਗਮ ਦੇ ਮੁੱਖ ਮਹਿਮਾਨ ਉਘੇ ਬਾਲ ਸਾਹਿਤ ਲੇਖਕ ਪ੍ਰਿੰ. ਬਹਾਦਰ ਸਿੰਘ ਗੋਸਲ (ਚੰਡੀਗੜ੍ਹ) ਹੋਣਗੇ ਅਤੇ ਪ੍ਰਧਾਨਗੀ ਉਘੀ ਪੰਜਾਬੀ ਲੇਖਿਕਾ ਪਰਮਜੀਤ ਕੌਰ ਸਰਹਿੰਦ ਕਰਨਗੇ।ਇਸ ਸਮਾਗਮ ਦੇ ਵਿਸ਼ੇਸ਼ ਮਹਿਮਾਨ ਪ੍ਰਸਿੱਧ ਕਲਮਕਾਰ ਸੁਕੀਰਤੀ ਭਟਨਾਗਰ,ਬਲਬੀਰ ਸਿੰਘ ਬੱਬੀ ਤੋਂ ਇਲਾਵਾ ਪ੍ਰਿੰਸੀਪਲ ਰੰਧਾਵਾ ਸਿੰਘ ਅਤੇ ਗੁਰਦੀਪ ਸਿੰਘ ਸਰਪੰਚ ਜਖਵਾਲੀ ਸ਼ਾਮਿਲ ਹੋਣਗੇ । ਇਸ ਦੌਰਾਨ ਜਖਵਾਲੀ ਦੀ ਪੁਸਤਕ ਉਪਰ ਮੁੱਖ ਪੇਪਰ ਬਾਲ ਸਾਹਿਤ ਲੇਖਕ ਸੁਖਦੇਵ ਸਿੰਘ ਸ਼ਾਂਤ ਪੜ੍ਹਨਗੇ ਜਦੋਂ ਕਿ ਬਾਜ਼ ਸਿੰਘ ਮਹਿਲੀਆ ਅਤੇ ਸੇਵਾਮੁਕਤ ਬੀ. ਪੀ. ਈ. ਓ. ਪਰਮਜੀਤ ਕੌਰ ਚਰਚਾ ਕਰਨਗੇ । ਇਸ ਸਮਾਗਮ ਵਿਚ ਪੁੱਜੇ ਲੇਖਕ ਵੀ ਆਪਣੀਆਂ ਲਿਖਤਾਂ ਸਾਂਝੀਆਂ ਕਰਨਗੇ । ਸਭਾ ਦੇ ਸਰਪ੍ਰਸਤ ਡਾਗੁਰਬਚਨ ਸਿੰਘ ਰਾਹੀ ਅਤੇ ਕਹਾਣੀਕਾਰ ਬਾਬੂ ਸਿੰਘ ਰੈਹਲ ਸਮੇਤ ਸਮੁੱਚੀ ਕਾਰਜਕਾਰਨੀ ਨੇ ਲੇਖਕਾਂ ਨੂੰ ਇਸ ਸਮਾਗਮ ਵਿਚ ਸ਼ਾਮਿਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ ।

Advertisement
Advertisement
Advertisement
Advertisement
Scroll to Top