Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 4:33 am

+91 90915 01313 , +91 90916 01313

punjabbanni@gmail.com
punjabbani@yahoo.com

ਬਾਗ਼ਬਾਨੀ ਵਿਭਾਗ ਨੇ ਸ਼ਹਿਦ ਉਤਪਾਦਕਾਂ ਲਈ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ

ਬਾਗ਼ਬਾਨੀ ਵਿਭਾਗ ਨੇ ਸ਼ਹਿਦ ਉਤਪਾਦਕਾਂ ਲਈ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ

ਬਾਗ਼ਬਾਨੀ ਵਿਭਾਗ ਨੇ ਸ਼ਹਿਦ ਉਤਪਾਦਕਾਂ ਲਈ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ
ਨਾਭਾ/ਪਟਿਆਲਾ, 6 ਮਾਰਚ : ਬਾਗ਼ਬਾਨੀ ਵਿਭਾਗ ਅਤੇ ਐਨ. ਬੀ. ਐਚ. ਐਮ. ਦੇ ਸਹਿਯੋਗ ਨਾਲ ਪਿੰਡ ਅਗੋਲ, ਨਾਭਾ ਵਿਖੇ ਸ਼ਹਿਦ ਉਤਪਾਦਕਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਗਿਆ । ਕੈਂਪ ਦੌਰਾਨ ਜ਼ਿਲ੍ਹਾ ਪਟਿਆਲਾ ਦੇ ਉੱਘੇ ਸ਼ਹਿਦ ਉਤਪਾਦਕਾਂ ਵੱਲੋਂ ਭਾਗ ਲਿਆ ਗਿਆ । ਬਾਗ਼ਬਾਨੀ ਵਿਭਾਗ ਦੇ ਉਪ ਡਾਇਰੈਕਟਰ ਬਾਗ਼ਬਾਨੀ ਸੰਦੀਪ ਸਿੰਘ ਗਰੇਵਾਲ ਵੱਲੋਂ ਸ਼ਹਿਦ ਉਤਪਾਦਨ, ਮੰਡੀਕਰਨ ਆਦਿ ਸਬੰਧੀ ਬੀ-ਕੀਪਰ/ਸ਼ਹਿਦ ਉਤਪਾਦਕਾਂ ਨੂੰ ਉਤਸ਼ਾਹਿਤ ਕੀਤਾ ਗਿਆ । ਇਸ ਸੰਮੇਲਨ ਦੌਰਾਨ ਪ੍ਰੋਫੈਸਰ ਅਤੇ ਹੈੱਡ, ਡਿਪਾਰਟਮੈਂਟ ਆਫ਼ ਫੂਡ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਡਾ. ਵਿਕਾਸ ਨੰਦਾ ਵੱਲੋਂ ਵਿਸ਼ਾ ਮਾਹਿਰ ਵਜੋਂ ਸ਼ਿਰਕਤ ਕੀਤੀ ਗਈ । ਇਸ ਸੰਮੇਲਨ ਦੌਰਾਨ ਜ਼ਿਲ੍ਹਾ ਪਟਿਆਲਾ ਦੇ ਉੱਘੇ ਸ਼ਹਿਦ ਉਤਪਾਦਕਾਂ ਵੱਲੋਂ ਆਪਣੇ ਕਿੱਤੇ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਇਹਨਾਂ ਸ਼ਹਿਦ ਉਤਪਾਦਕਾਂ ਦੀਆਂ ਪ੍ਰਦਰਸ਼ਨੀਆਂ ਦੇਖਦੇ ਹੋਏ ਬਾਗ਼ਬਾਨੀ ਵਿਭਾਗ ਦੇ ਅਧਿਕਾਰੀ ਅਤੇ ਆਏ ਮਾਹਿਰਾਂ ਵੱਲੋਂ ਕੰਮ ਵਧਾਉਣ ਲਈ ਉਹਨਾਂ ਨੂੰ ਉਤਸ਼ਾਹਿਤ ਕੀਤਾ ਗਿਆ । ਇਸ ਸੰਮੇਲਨ ਦੌਰਾਨ ਸ਼ਹਿਦ ਉਤਪਾਦਕਾਂ ਦੀਆਂ ਸਮੱਸਿਆਵਾਂ ਦੇ ਜਵਾਬ ਦਿੰਦੇ ਹੋਏ ਨਵੀਂਆਂ ਤਕਨੀਕਾਂ ਨਾਲ ਸ਼ਹਿਦ ਉਤਪਾਦਨ ਵਿੱਚ ਵਾਧਾ ਕਰਨ ਲਈ ਹੁੰਗਾਰਾ ਭਰਿਆ ਗਿਆ । ਸੰਮੇਲਨ ਵਿੱਚ ਬਾਗ਼ਬਾਨੀ ਵਿਭਾਗ ਪਟਿਆਲਾ ਦੇ ਬਾਗ਼ਬਾਨੀ ਵਿਕਾਸ ਅਫ਼ਸਰ ਹਰਿੰਦਰਪਾਲ ਸਿੰਘ, ਬਾਗ਼ਬਾਨੀ ਵਿਕਾਸ ਅਫ਼ਸਰ ਗਗਨ ਕੁਮਾਰ, ਬਾਗ਼ਬਾਨੀ ਵਿਕਾਸ ਅਫ਼ਸਰ ਦਿਲਪ੍ਰੀਤ ਸਿੰਘ, ਅਮਰਿੰਦਰ ਸਿੰਘ, ਨਵਨੀਤ ਕੌਰ, ਜਸਪ੍ਰੀਤ ਕੌਰ, ਮਿਸ ਆਸ਼ਾ ਰਾਣੀ, ਮਨਜੀਤ ਸਿੰਘ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top