Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 4:34 am

+91 90915 01313 , +91 90916 01313

punjabbanni@gmail.com
punjabbani@yahoo.com

6 ਲਾਭਪਾਤਰੀਆਂ ਨੂੰ ਮਾਲੀ ਸਹਾਇਤਾ ਦੇ ਚੈਕ ਪ੍ਰਦਾਨ ਕੀਤੇ

6 ਲਾਭਪਾਤਰੀਆਂ ਨੂੰ ਮਾਲੀ ਸਹਾਇਤਾ ਦੇ ਚੈਕ ਪ੍ਰਦਾਨ ਕੀਤੇ

6 ਲਾਭਪਾਤਰੀਆਂ ਨੂੰ ਮਾਲੀ ਸਹਾਇਤਾ ਦੇ ਚੈਕ ਪ੍ਰਦਾਨ ਕੀਤੇ
ਪਟਿਆਲਾ 6 ਮਾਰਚ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕੀਤੀ । ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸ਼ਹੀਦ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼ਰਿਤਾਂ ਲਈ ਪੰਜਾਬ ਸਰਕਾਰ ਅਤੇ ਕੇਂਦਰੀ ਸੈਨਿਕ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ । ਉਹਨਾਂ ਝੰਡਾ ਦਿਵਸ ਫੰਡ ਵਿਚੋਂ 6 ਲਾਭਪਾਤਰੀਆਂ ਨੂੰ ਮਾਲੀ ਸਹਾਇਤਾ ਦੇ ਚੈਕ ਪ੍ਰਦਾਨ ਕੀਤੇ ਅਤੇ ਇਕ ਫ਼ਿਜ਼ੀਕਲ ਕੈਜ਼ੁਅਲਟੀ ਕੇਸ ਵਿੱਚ ਲਾਭਪਾਤਰੀ ਨੂੰ ਪੰਜਾਬ ਸਰਕਾਰ ਵੱਲੋਂ 01 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਵੀ ਪ੍ਰਦਾਨ ਕੀਤਾ । ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਪਰਿਵਾਰਾਂ ਲਈ ਭਲਾਈ ਯੋਜਨਾਂਵਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕੀਤਾ ਜਾਵੇ ਅਤੇ ਇਨ੍ਹਾ ਭਲਾਈ ਸਕੀਮਾਂ ਦਾ ਪ੍ਰਚਾਰ ਵੀ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਪਰਿਵਾਰ ਇਹਨਾਂ ਭਲਾਈ ਸਕੀਮਾਂ ਦਾ ਲਾਭ ਲੈ ਸਕਣ । ਉਹਨਾਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਪਟਿਆਲਾ ਵਿਖੇ ਸ਼ਿਕਾਇਤ ਨਿਵਾਰਣ ਕੈਂਪ ਲਗਾਉਣ ਦੇ ਆਦੇਸ਼ ਦਿੱਤੇ ਤਾਂ ਜੋ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾ ਸਕੇ । ਉਹਨਾਂ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼ਰਿਤਾਂ ਨੂੰ ਸਵੈ ਰੁਜ਼ਗਾਰ ਲਈ ਉਤਸ਼ਾਹਿਤ ਕਰਨ ਲਈ ਲੋਨ ਤੇ ਸਕਿਲ ਡਿਵੈਲਪਮੈਂਟ ਸਬੰਧੀ ਲਗਾਏ ਜਾ ਰਹੇ ਕੈਂਪਾਂ ਵਿੱਚ ਵੀ ਸ਼ਮੂਲੀਅਤ ਕਰਨ ਲਈ ਕਿਹਾ । ਮੀਟਿੰਗ ਦੀ ਸ਼ੁਰੂਆਤ ਕਰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਮਾਂਡਰ ਬਲਜਿੰਦਰ ਵਿਰਕ (ਰਿਟਾ:) ਨੇ ਪਟਿਆਲਾ ਦੀ ਪਿਛਲੇ ਸਾਲ ਦੀ ਕਾਰਗੁਜ਼ਾਰੀ ਦਾ ਵਿਸਥਾਰ ਪੂਰਵਕ ਬਿਓਰਾ ਦਿੱਤਾ । ਉਹਨਾਂ ਹਾਲ ਵਿੱਚ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਭਲਾਈ ਸਕੀਮਾਂ ਵਿੱਚ ਕੀਤੇ ਗਏ ਵਾਧੇ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਨੂੰ ਦਿੱਤੀ । ਉਹਨਾਂ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼ਰਿਤਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵੀ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ । ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ) ਨਵਰੀਤ ਕੌਰ ਸੇਖੋਂ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਰਿਟਾ:) ,ਕਰਨਲ ਜਸਬੀਰ ਸਿੰਘ (ਰਿਟਾ:), ਉਪ-ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਸੂਬੇਦਾਰ ਮੇਜਰ ਗੁਰਦੀਪ ਸਿੰਘ ਘੁੰਮਣ , ਐਡਵੋਕੇਟ ਸੁਖਵੰਤ ਸਿੰਘ ਘੁੰਮਾਣ, ਸਾਬਕਾ ਡਾਇਰੈਕਟਰ ਆਲ ਇੰਡੀਆ ਰੇਡੀਓ ਅਮਰਜੀਤ ਸਿੰਘ ਵੜੈਚ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ ।

Advertisement
Advertisement
Advertisement
Advertisement
Scroll to Top