Breaking News ਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਰੇਂਜ ’ਚ ਪਿਛਲੇ 100 ਦਿਨਾਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ : ਮਨਦੀਪ ਸਿੰਘ ਸਿੱਧੂਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡਤਰਨਤਾਰਨ ਵਿਚ ਸਬ ਇੰਸਪੈਕਟਰ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ ਤੇ ਏ. ਐਸ. ਆਈ. ਦੀ ਤੋੜੀ ਬਾਂਹਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜ

ਹੜ੍ਹ ਪ੍ਰਭਾਵਤ ਖੇਤਰ ਲਈ ਦਿੱਲੀ ਤੋਂ ਆਈ ਸੰਗਤ ਨੇ ਗੁਰਦੁਆਰਾ ਪ੍ਰਬੰਧਕਾਂ ਨੂੰ ਸੌਂਪੀ ਰਾਹਤ ਸਮੱਗਰੀ

ਦੁਆਰਾ: Punjab Bani ਪ੍ਰਕਾਸ਼ਿਤ :Tuesday, 25 July, 2023, 05:15 PM

ਹੜ੍ਹ ਪ੍ਰਭਾਵਤ ਖੇਤਰ ਲਈ ਦਿੱਲੀ ਤੋਂ ਆਈ ਸੰਗਤ ਨੇ ਗੁਰਦੁਆਰਾ ਪ੍ਰਬੰਧਕਾਂ ਨੂੰ ਸੌਂਪੀ ਰਾਹਤ ਸਮੱਗਰੀ
ਗੁਰਦੁਆਰਾ ਪ੍ਰਬੰਧਕਾਂ ਵੱਲੋਂ ਵਿਕਾਸ ਪੁਰੀ ਗੁਰਦੁਆਰਾ ਕਮੇਟੀ ਤੇ ਸੰਗਤ ਸਨਮਾਨਤ
ਪਟਿਆਲਾ 25 ਜੁਲਾਈ ()

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਥੇ ਹੜ੍ਹ ਪ੍ਰਭਾਵਤ ਖੇਤਰ ਵਿਚ ਰਾਹਤ ਸਮੱਗਰੀ ਪਹੁੰਚਾਉਣ ਦੀਆਂ ਸੇਵਾਵਾਂ ਜਾਰੀ ਰੱਖੀਆਂ ਹਨ, ਉਥੇ ਹੀ ਸਿੱਖ ਜਥੇਬੰਦੀਆਂ, ਸਿੱਖ ਸਭਾਵਾਂ ਵੱਲੋਂ ਯੋਗਦਾਨ ਪਾਇਆ ਜਾ ਰਿਹਾ ਹੈ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪਾਣੀ ਦੀ ਮਾਰ ਵਾਲੇ ਇਲਾਕਿਆਂ ਵਿਚ ਰਾਹਤ ਸਮੱਗਰੀ ਸਮੇਤ ਕੀਤੀ ਜਾ ਰਹੀ ਪਹੁੰਚ ਦੇ ਚੱਲਦਿਆਂ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਕੋਲ ਦਿੱਲੀ ਗੁਰਦੁਆਰਾ ਕਮੇਟੀ ਵਿਕਾਸ ਪੁਰੀ ਸੀ-ਬਲਾਕ ਦੀ ਸੰਗਤ ਨੇ ਰਾਹਤ ਸਮੱਗਰੀ ਪਹੁੰਚਾਈ।
ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਮਾਜ ਸੇਵਾ ਦੇ ਖੇਤਰ ਵਿਚ ਯੋਗਦਾਨ ਪਾ ਰਹੇ ਅਮਰਜੀਤ ਸਿੰਘ ਸੋਨੂੰ ਚੋਹਾਨ ਦੇ ਯੋਗਦਾਨ ਸਦਕਾ ਵਿਕਾਸ ਪੁਰੀ ਗੁਰਦੁਆਰਾ ਕਮੇਟੀ ਦਿੱਲੀ ਤੋਂ ਪੁੱਜੀ ਸੰਗਤ ਵੱਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਂਟ ਕੀਤੀ ਗਈ ਅਤੇ ਲੰਗਰਾਂ ਵਿਚ ਯੋਗਦਾਨ ਪਾਉਣ ਦੇ ਨਾਲ-ਨਾਲ ਮੱਛਰਦਾਨੀਆਂ, ਤਰਪਾਲਾਂ, ਮੋਮਬੱਤੀਆਂ, ਆਲ ਆਊਟ ਆਦਿ ਦਾ ਸਾਮਾਨ ਵੀ ਪ੍ਰਬੰਧਕਾਂ ਨੂੰ ਸੌਂਪਿਆ ਗਿਆ। ਗੁਰਦੁਆਰਾ ਪ੍ਰਬੰਧਕਾਂ ਵੱਲੋਂ ਦਿੱਲੀ ਤੋਂ ਪੁੱਜੀ ਸੰਗਤ, ਅਹੁਦੇਦਾਰ ਅਤੇ ਮੈਂਬਰ ਸਾਹਿਬਾਨ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੀਤ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਸੁਖਮਿੰਦਰਪਾਲ ਸਿੰਘ ਮਿੰਟਾ, ਦਿੱਲੀ ਵਿਕਾਸ ਪੁਰੀ ਕਮੇਟੀ ਦੇ ਮੈਂਬਰਾਂ ਵਿਚ ਰੁਪਿੰਦਰ ਸਿੰਘ, ਅਮਰੀਕ ਸਿੰਘ ਪ੍ਰਧਾਨ ਭੁਪਿੰਦਰ ਸਿੰਘ ਭੱਟੀ, ਸੁਰਿੰਦਰ ਸਿੰਘ, ਐਨ ਐਸ ਧੀਰ, ਹਰਵਿੰਦਰ ਸਿੰਘ, ਚਰਨਜੀਤ ਸਿੰਘ, ਜੀ.ਐਸ. ਪੁਰੀ, ਪਰਵਿੰਦਰ ਸਿੰਘ, ਰਾਜੂ ਪਟਿਆਲਾ ਤੋਂ ਇਲਾਵਾ ਪ੍ਰੋਗਰੈਸਿਵ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਵਿਚ ਪ੍ਰਕਾਸ਼ ਸਿੰਘ, ਗੱਜਣ ਸਿੰਘ, ਕਰਨੈਲ ਸਿੰਘ, ਜਸਪਾਲ ਸਿੰਘ ਢਿੱਲੋਂ ਨਰੇਸ਼ ਦੁੱਗਲ, ਅਬੀ ਕੁਮਾਰ, ਗੁਰਨਾਮ ਸਿੰਘ ਅਬਲੋਵਾਲ, ਭਗਵਾਨ ਦਾਸ ਗੁਪਤਾ ਆਦਿ ਸਖਸ਼ੀਅਤਾਂ ਹਾਜ਼ਰ ਸਨ।