Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 4:58 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ

ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ

ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ
ਪਟਿਆਲਾ 10 ਮਾਰਚ : ਸਿਵਲ ਸਰਜਨ ਪਟਿਆਲਾ ਡਾ.ਜਗਪਾਲਇੰਦਰ ਸਿੰਘ ਦੀ ਅਗਵਾਈ ਹੇਠ ਜਿਲ੍ਹੇ ਦੀਆਂ ਸਮੂਹ ਸਰਕਾਰੀ ਸੰਸਥਾਵਾਂ ਵਿੱਚ ਸਾਰੀ ਔਰਤਾਂ ਲਈ ਬਰਾਬਰੀ ਦਾ ਹੱਕ ਤੇ ਸਸ਼ੱਕਤੀਕਰਨ (ਐਕਸੈਲਰੇਟ ਐਕਸ਼ਨ) ਥੀਮ ਤਹਿਤ ਮਹਿਲਾ ਦਿਵਸ ਮਨਾਇਆ ਗਿਆ । ਇਸ ਮੌਕੇ ਸਿਵਲ ਸਰਜਨ ਪਟਿਆਲਾ ਨੇ ਕਿਹਾ ਕਿ ਸਿਹਤ ਦੇ ਖੇਤਰ ਵਿੱਚ ਔਰਤਾਂ ਦੀ ਬੇ-ਮਿਸਾਲ ਭੂਮਿਕਾ ਰਹੀ ਹੈ । ਔਰਤਾਂ ਨੇ ਸਿਹਤ ਦੇ ਖੇਤਰ ਵਿੱਚ ਮੈਡੀਕਲ ਤਕਨੀਕਾਂ ਅਤੇ ਖੋਜਾਂ ਵਿੱਚ ਅਹਿਮ ਯੋਗਦਾਨ ਦਿੱਤਾ ਹੈ । ਮਰੀਜ਼ਾਂ ਦੀ ਦੇਖਭਾਲ ਅਤੇ ਸਿਹਤ ਦੀਆਂ ਨੀਤੀਆਂ ਘੜਨ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੀਆਂ ਹਨ । ਔਰਤਾਂ ਨੇ ਜਿਵੇਂ ਜਿਵੇਂ ਸਮਾਜਿਕ ਰੁਕਾਵਟਾਂ ਨੂੰ ਪਾਰ ਕੀਤਾ ਹੈ ਉਹਨਾਂ ਦੀ ਸਿਹਤ ਦੇ ਖੇਤਰ ਵਿੱਚ ਭੂਮਿਕਾ ਬਹੁਤ ਵਧੀਆ ਰਹੀ ਹੈ । ਉਹ ਸਿਹਤ ਵਿਭਾਗ ਵਿੱਚ ਅਹਿਮ ਪਦਵੀਆਂ ਤੇ ਬਿਰਾਜਮਾਨ ਹਨ। ਅੱਜ ਦੇ ਸਮੇਂ ਵਿੱਚ ਔਰਤਾਂ ਨੇ ਸਿਹਤ ਦੇ ਖੇਤਰ ਵਿੱਚ ਆਪਣੇ ਯੋਗਦਾਨ ਨੂੰ ਹੋਰ ਵਧਾਇਆ ਹੈ । ਮੌਜੂਦਾ ਸਮੇਂ ਵਿੱਚ ਸਿਹਤ ਵਿਭਾਗ ਦੇ ਤਿੰਨ ਪ੍ਰਮੁੱਖ ਅਹੁਦਿਆਂ ਤੇ ਔਰਤਾਂ ਤੈਨਾਤ ਹਨ ਜਿਨਾਂ ਵਿੱਚ ਡਾ. ਹਿਤਿੰਦਰ ਕੌਰ ਕਲੇਰ ਸਿਹਤ ਸੇਵਾਵਾਂ ਦੇ ਡਾਇਰੈਕਟਰ, ਡਾ. ਜਸਮਿੰਦਰ ਡਾਇਰੈਕਟਰ ਪਰਿਵਾਰ ਭਲਾਈ ਅਤੇ ਡਾ. ਜਸਪ੍ਰੀਤ ਕੌਰ ਈ. ਐਸ. ਆਈ. ਸੇਵਾਵਾਂ ਦੇ ਡਾਇਰੈਕਟਰ ਹਨ । ਅੱਜ ਔਰਤਾਂ ਮੈਡੀਕਲ ਪ੍ਰੈਕਟਿਸ, ਹਸਪਤਾਲਾਂ ਦੀ ਪ੍ਰਬੰਧਕੀ, ਨਰਸਿੰਗ, ਵਿਗਿਆਨਿਕ ਖੋਜਾਂ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਅਤੇ ਆਸ਼ਾ ਦੇ ਰੂਪ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ । ਸਿਹਤ ਦੇ ਖੇਤਰ ਵਿੱਚ ਔਰਤਾਂ ਦੀ ਬੇਮਸਾਲ ਭੂਮਿਕਾ ਨੂੰ ਮੰਨਣਾ ਤੇ ਉਹਨਾਂ ਦੀ ਸਹਾਇਤਾ ਲਈ ਉਤਸਾਹਿਤ ਕਰਨ ਦੀ ਅਜੇ ਹੋਰ ਵਧੇਰੇ ਜਰੂਰਤ ਹੈ । ਜਿਵੇਂ ਔਰਤਾਂ ਨੇ ਇਤਿਹਾਸਿਕ ਰੁਕਾਵਟਾਂ ਨੂੰ ਪਾਰ ਕੀਤਾ ਹੈ ਤੇ ਉਹਨਾਂ ਦੇ ਯੋਗਦਾਨ ਸਦਕਾ ਸਿਹਤ ਦੇ ਖੇਤਰ ਵਿੱਚ ਮਜਬੂਤ ਬਦਲਾਅ ਆਏ ਹਨ। ਅਸੀਂ ਇਹ ਕਿਹ ਸਕਦੇ ਹਾਂ ਕਿ ਭਵਿੱਖ ਵਿੱਚ ਵੀ ਔਰਤਾਂ ਦੀ ਭੂਮਿਕਾ ਮਹੱਤਵਪੂਰਨ ਰਹੇਗੀ । ਸਮਾਜ ਨੂੰ ਤੰਦਰੁਸਤ ਬਣਾਉਣ ਵਿੱਚ ਔਰਤਾਂ ਦਾ ਅਹਿਮ ਯੋਗਦਾਨ ਹੈ ।

Advertisement
Advertisement
Advertisement
Advertisement
Scroll to Top