Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 4:59 pm

+91 90915 01313 , +91 90916 01313

punjabbanni@gmail.com
punjabbani@yahoo.com

ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਐਸ. ਸੀ. ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਐਸ. ਸੀ. ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਐਸ. ਸੀ. ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 10 ਮਾਰਚ : ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ ਹੈ । ਇਸ ਮੌਕੇ ਬੋਲਦਿਆਂ, ਸ੍ਰੀ ਗੜ੍ਹੀ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਰਾਖੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ । ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੀ ਭਲਾਈ, ਨਿਆਂ ਅਤੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕੰਮ ਕੀਤੇ ਜਾਣਗੇ । ਇਸ ਸਮਾਗਮ ਵਿੱਚ ਪੰਜਾਬ ਰਾਜ ਕੰਟੇਨਰ ਅਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਡਾ. ਸੁਖਵਿੰਦਰ ਸੁੱਖੀ, ਜਸਵੀਰ ਸਿੰਘ ਔਲੀਆਪੁਰ, ਗੁਰਲਾਲ ਸੈਲਾ, ਪੰਜਾਬ ਚੇਅਰਮੈਨ ਨਵਜੋਤ ਸਿੰਘ ਜਰਗ ਜੈਨਕੋ, ਡਾ. ਜਸਪ੍ਰੀਤ ਬੀਜਾ, ਸ੍ਰੀ ਗੁਰੁ ਰਵੀਦਾਸ ਸਭਾ ਚੰਡੀਗੜ੍ਹ ਦੇ ਪ੍ਰਧਾਨ ਓ. ਪੀ. ਚੋਪੜਾ, ਕਰਮਚਾਰੀ ਯੂਨੀਅਨ ਦੇ ਆਗੂ ਹਰਨੇਕ ਚੰਨੀ, ਪ੍ਰਧਾਨ ਰਵੀਇੰਦਰ ਬੀਕਾ, ਜੇ. ਈ. ਰਜਿੰਦਰ ਕੁਮਾਰ, ਹਰਜੋਤ ਰਿੱਕੀ; ਸੁਖਵਿੰਦਰ ਲਾਖਾ, ਬੀ. ਆਰ. ਅੰਬੇਦਕਰ ਸਭਾ ਮੁਹਾਲੀ ਦੇ ਆਗੂ ਸ਼੍ਰੀਮਤੀ ਗੁਰਦੀਪ ਕੌਰ, ਅਨਿਲ ਕੁਮਾਰ; ਕੁਲਦੀਪ ਸਿੰਘ, ਮਲਕੀਤ ਸਾਂਪਲਾ, ਡਾ. ਵਿਕਰਮ ਸਿੰਘ ਹਨੀ, ਜਸਬੀਰ ਸਿੰਘ ਔਜਲਾ, ਐਮ. ਸੀ. ਪਰਵਿੰਦਰ ਕੁਮਾਰ ਪੰਮਾ, ਜਸਵੰਤ ਤੂਰ, ਰਾਜ ਬਹਾਦਰ, ਜੁਆਇੰਟ ਸਕੱਤਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top