ਰਾਸ਼ਟਰਪਤੀ ਦ੍ਰੋਪਦੂ ਮੁਰਤੂ ਤਿੰਨ ਰੋਜ਼ਾ ਦੌਰੇ ਦੇ ਚਲਦਿਆਂ ਪਹੁੰਚੀ ਚੰਡੀਗੜ੍ਹ

ਦੁਆਰਾ: Punjab Bani ਪ੍ਰਕਾਸ਼ਿਤ :Monday, 10 March, 2025, 07:19 PM

ਰਾਸ਼ਟਰਪਤੀ ਦ੍ਰੋਪਦੂ ਮੁਰਤੂ ਤਿੰਨ ਰੋਜ਼ਾ ਦੌਰੇ ਦੇ ਚਲਦਿਆਂ ਪਹੁੰਚੀ ਚੰਡੀਗੜ੍ਹ
ਚੰਡੀਗੜ੍ਹ : ਭਾਰਤ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜੋ 10 ਮਾਰਚ ਤੋਂ 12 ਮਾਰਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਹਨ ਅੱਜ ਚੰਡੀਗੜ੍ਹ ਵਿਖੇ ਪੰਜਾਬ ਰਾਜ ਭਵਨ ਵਿਖੇ ਪਹੁੰਚ ਚੁੱਕੇ ਹਨ, ਜਿਨ੍ਹਾਂ ਦਾ ਸਵਾਗਤ ਵਿਸ਼ੇਸ਼ ਤੌਰ ਤੇ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਹੋਰਨਾਂ ਵਲੋਂ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜੋ ਕਿ 10 ਮਾਰਚ ਨੂੰ ਚੰਡੀਗੜ੍ਹ ਪਹੁੰਚੇ ਹਨ ਵਲੋ਼ ਹਰਿਆਣਾ ਦੇ ਹਿਸਾਰ ਵਿੱਚ ਗੁਰੂ ਜੰਭੇਸ਼ਵਰ ਯੂਨੀਵਰਸਿਟੀ ਆਫ ਸਾਇੰਸ ਐਂਡ ਟੈਕਨਾਲੋਜੀ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਇਆ ਜਾਵੇਗਾ, ਇਸ ਦੇ ਨਾਲ ਹੀ ਉਹ ਇਸੇ ਦਿਨ ਬ੍ਰਹਮਾ ਕੁਮਾਰੀਆਂ ਦੇ ਗੋਲਡਨ ਜੁਬਲੀ ਸਮਾਰੋਹ ਦੇ ਮੌਕੇ `ਤੇ ਆਯੋਜਿਤ ਕੀਤੀ ਜਾ ਰਹੀ ਬ੍ਰਹਮਾ ਕੁਮਾਰੀਜ਼ ਦੁਆਰਾ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ `ਅਧਿਆਤਮਿਕ ਸਿੱਖਿਆ ਅਤੇ ਸੰਪੂਰਨ ਤੰਦਰੁਸਤੀ` ਦੀ ਸ਼ੁਰੂਆਤ ਕਰਨਗੇ, ਜਦਕਿ 11 ਮਾਰਚ ਨੂੰ, ਰਾਸ਼ਟਰਪਤੀ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਅਤੇ ਏਮਸ, ਬਠਿੰਡਾ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣਗੇ।ਉਸੇ ਸ਼ਾਮ, ਰਾਸ਼ਟਰਪਤੀ ਮੁਹਾਲੀ ਵਿਖੇ ਪੰਜਾਬ ਸਰਕਾਰ ਦੁਆਰਾ ਉਨ੍ਹਾਂ ਦੇ ਸਨਮਾਨ ਵਿੱਚ ਆਯੋਜਿਤ ਇੱਕ ਨਾਗਰਿਕ ਸਨਮਾਨ ਸਮਾਰੋਹ ਵਿੱਚ ਹਿੱਸਾ ਲੈਣਗੇ। ਇਸ ਤੋਂ ਇਲਾਵਾ 12 ਮਾਰਚ ਨੂੰ ਰਾਸ਼ਟਰਪਤੀ ਚੰਡੀਗੜ੍ਹ ਵਿਖੇ ਪੰਜਾਬ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣਗੇ ।