Breaking News ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਵਰਕੌਮ ਦਫ਼ਤਰ ਦਿੜ੍ਹਬਾ ਦਾ ਅਚਨਚੇਤ ਦੌਰਾਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ ਲਗਭਗ 11.05 ਕਰੋੜ ਰੁਪਏ ਦੀ ਲਾਗਤ ਵਾਲੇ ਐਸ.ਟੀ.ਪੀ ਦਾ ਉਦਘਾਟਨਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਲਹਿਰਾ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਪੱਧਰ ਉੱਤੇ ਸਾਰਥਕ ਕਦਮ ਚੁੱਕੇ ਜਾ ਰਹੇ ਹਨ - ਹਰਪਾਲ ਸਿੰਘ ਚੀਮਾਸਿੱਖਿਆਂ ਕ੍ਰਾਂਤੀ ਤਹਿਤ ਘਨੌਰ ਖੇਤਰ ਦੇ ਚਾਰ ਸਰਕਾਰੀ ਸਕੂਲਾਂ ਦੀ ਸਵਾ ਕਰੋੜ ਰੁਪਏ ਨਾਲ ਬਦਲੀ ਨੁਹਾਰਸਿੱਖਿਆ ਕ੍ਰਾਂਤੀ ਤਹਿਤ ਵਿਧਾਇਕਾ ਨੀਨਾ ਮਿੱਤਲ ਵੱਲੋਂ ਰਾਜਪੁਰਾ ਟਾਊਨ ਸਮੇਤ ਤਿੰਨ ਸਰਕਾਰੀ ਸਕੂਲਾਂ ਲਈ 52.46 ਲੱਖ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ

ਰਿਸ਼ਵਤ ਲੈਣ ਅਤੇ ਰਿਸ਼ਵਤ ਹੋਰ ਮੰਗਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਗ੍ਰਿਫ਼ਤਾਰ

ਦੁਆਰਾ: Punjab Bani ਪ੍ਰਕਾਸ਼ਿਤ :Tuesday, 11 March, 2025, 12:49 PM

ਰਿਸ਼ਵਤ ਲੈਣ ਅਤੇ ਰਿਸ਼ਵਤ ਹੋਰ ਮੰਗਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਕਪੂਰਥਲਾ ਦੇ ਥਾਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ. ਐਸ. ਆਈ.) ਕੁਲਵਿੰਦਰ ਸਿੰਘ ਨੂੰ 3,500 ਰੁਪਏ ਰਿਸ਼ਵਤ ਲੈਣ ਅਤੇ 10,000 ਰੁਪਏ ਰਿਸ਼ਵਤ ਹੋਰ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਸ ਮੁਲਾਜ਼ਮ ਨੂੰ ਇੱਕ ਕਪੂਰਥਲਾ ਨਿਵਾਸੀ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ । ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸਨੇ ਉਕਤ ਪੁਲਸ ਥਾਣੇ ਵਿੱਚ ਇੱਕ ਕੇਸ ਦਰਜ ਕਰਵਾਇਆ ਗਿਆ ਸੀ ਅਤੇ ਕੇਸ ਦੇ ਜਾਂਚ ਅਧਿਕਾਰੀ ਏ. ਐਸ. ਆਈ. ਕੁਲਵਿੰਦਰ ਸਿੰਘ ਨੇ ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ ਉਸ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ । ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਨਾਲ ਮੋਬਾਈਲ ਫੋਨ ‘ਤੇ ਸੰਪਰਕ ਕਰਕੇ ਚਲਾਣ ਦਾਇਰ ਕਰਨ ਵਾਸਤੇ ਉਸ ਨੂੰ ਰਿਸ਼ਵਤ ਦੇਣ ਲਈ ਕਿਹਾ ਸੀ । ਜਾਂਚ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਦੋਸ਼ ਸਹੀ ਪਾਏ ਗਏ ਅਤੇ ਇਹ ਸਾਹਮਣੇ ਆਇਆ ਕਿ ਉਕਤ ਏ. ਐਸ. ਆਈ. ਇਸ ਮਕਸਦ ਲਈ ਸ਼ਿਕਾਤਕਰਤਾ ਤੋਂ ਪਹਿਲਾਂ ਹੀ 3,500 ਰੁਪਏ ਲੈ ਚੁੱਕਾ ਸੀ ਅਤੇ ਚਲਾਣ ਦਾਇਰ ਕਰਨ ਬਦਲੇ 10,000 ਰੁਪਏ ਹੋਰ ਮੰਗ ਕਰ ਰਿਹਾ ਸੀ । ਇਸ ਉਪਰੰਤ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ । ਉਨ੍ਹਾਂ ਅੱਗੇ ਕਿਹਾ ਕਿ ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ।