Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:51 am

+91 90915 01313 , +91 90916 01313

punjabbanni@gmail.com
punjabbani@yahoo.com

ਲੜਕੀਆਂ ਦੇ ਸਕੂਲ ਵਿੱਚ ਪਹਿਲੇ ਪੀਰੀਅਡ ਫਰੈਂਡਲੀ ਟੋਆਇਲਟ ਦੀ ਸ਼ੁਰੁਆਤ

ਲੜਕੀਆਂ ਦੇ ਸਕੂਲ ਵਿੱਚ ਪਹਿਲੇ ਪੀਰੀਅਡ ਫਰੈਂਡਲੀ ਟੋਆਇਲਟ ਦੀ ਸ਼ੁਰੁਆਤ

ਲੜਕੀਆਂ ਦੇ ਸਕੂਲ ਵਿੱਚ ਪਹਿਲੇ ਪੀਰੀਅਡ ਫਰੈਂਡਲੀ ਟੋਆਇਲਟ ਦੀ ਸ਼ੁਰੁਆਤ
ਕੌਮਾਂਤਰੀ ਮਹਿਲਾ ਦਿਵਸ ਮੌਕੇ ਸਰਕਾਰੀ ਹਾਈ ਸਕੂਲ ਖੇੜੀ ਦੀਆਂ ਵਿਦਿਆਰਥਣਾਂ ਨੂੰ ਮਿਲੀ ਸੌਗਾਤ
ਆਟੋਮੈਟਿਕ ਸੈਨੀਟਰੀ ਨੈਪਕਿਨ ਵੈਂਡਿੰਗ ਤੇ ਇੰਸਿਨੇਰੇਟਰ ਮਸ਼ੀਨ ਸੌਂਪੀ
ਸੰਗਰੂਰ, 8 ਮਾਰਚ : ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ਉੱਤੇ ਇੰਡੀਅਨ ਰੈੱਡ ਕਰਾਸ ਸੁਸਾਇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਹੋਰ ਅਹਿਮ ਉਪਰਾਲਾ ਕਰਦੇ ਹੋਏ ਸਰਕਾਰੀ ਹਾਈ ਸਕੂਲ ਖੇੜੀ ਵਿਖੇ ਪਹਿਲੇ ਪੀਰੀਅਡ ਫਰੈਂਡਲੀ ਟੋਆਇਲਟ ਦੀ ਸ਼ੁਰੂਆਤ ਕਰਦੇ ਹੋਏ ਆਟੋਮੈਟਿਕ ਸੈਨੀਟਰੀ ਨੈਪਕਿਨ ਵੈਂਡਿੰਗ ਤੇ ਇੰਸਿਨੇਰੇਟਰ ਮਸ਼ੀਨ ਸੌਗਾਤ ਵਜੋਂ ਦਿੱਤੀ ਗਈ ਹੈ। ਮਸ਼ੀਨ ਸੌਂਪਣ ਮੌਕੇ ਹਸਪਤਾਲ ਭਲਾਈ ਸ਼ਾਖਾ ਦੇ ਚੇਅਰਪਰਸਨ ਅਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਧਰਮਪਤਨੀ ਡਾ. ਕਮਲਦੀਪ ਸ਼ਰਮਾ, ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਦੀ ਧਰਮਪਤਨੀ ਸ਼੍ਰੀਮਤੀ ਕੁਦਰਤ ਚਾਹਲ ਸਹਾਇਕ ਕਮਿਸ਼ਨਰ (ਜਨਰਲ) ਉਪਿੰਦਰਜੀਤ ਕੌਰ ਬਰਾੜ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਤਰਵਿੰਦਰ ਕੌਰ ਵਿਸ਼ੇਸ਼ ਤੌਰ ਉੱਤੇ ਮੌਜੂਦ ਸਨ । ਇਸ ਮੌਕੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਡਾ. ਕਮਲਦੀਪ ਸ਼ਰਮਾ ਨੇ ਕਿਹਾ ਕਿ ਇਸ ਮਸ਼ੀਨ ਦੀ ਵਰਤੋਂ ਨਾਲ ਸਕੂਲੀ ਵਿਦਿਆਰਥਣਾਂ ਅਤੇ ਪਿੰਡ ਦੀਆਂ ਮਹਿਲਾਵਾਂ ਨੂੰ ਮਾਸਿਕ ਧਰਮ ਸਮੇਂ ਵੀ ਆਪਣੀ ਰੋਜ਼ਾਨਾ ਜ਼ਿੰਦਗੀ ਆਤਮ-ਵਿਸ਼ਵਾਸ ਤੇ ਮਾਣ ਨਾਲ ਜਿਉਣ ਦਾ ਮੌਕਾ ਮਿਲੇਗਾ ਅਤੇ ਉਹ ਨਿੱਜੀ ਸਫ਼ਾਈ ਦੇ ਮਹੱਤਵ ਨੂੰ ਸਮਝਣਗੀਆਂ । ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮੁੱਖ ਮਕਸਦ ਔਰਤਾਂ ਨੂੰ ਮਾਹਵਾਰੀ ਦੇ ਦਿਨਾਂ ਦੌਰਾਨ ਸਿਹਤ ਸੰਭਾਲ ਅਤੇ ਸੁਰੱਖਿਅਤ ਉਤਪਾਦ ਵਰਤਣ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮਹਿਲਾਵਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਹੈ ਅਤੇ ਭਵਿੱਖ ਵਿੱਚ ਵੀ ਸਕੂਲੀ ਵਿਦਿਆਰਥੀਆਂ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਮਸ਼ੀਨ ਆਈ. ਡੀ. ਬੀ. ਆਈ. ਬੈਂਕ ਵੱਲੋਂ ਸੀ. ਐਸ. ਆਰ. ਤਹਿਤ ਉਪਲਬਧ ਕਰਵਾਈ ਗਈ ਹੈ ।

Advertisement
Advertisement
Advertisement
Advertisement
Scroll to Top