Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:32 am

+91 90915 01313 , +91 90916 01313

punjabbanni@gmail.com
punjabbani@yahoo.com

ਹਰਚੰਦ ਸਿੰਘ ਬਰਸਟ ਨੇ ਜਨਤਾ ਦੀਆਂ ਸੁਣੀਆਂ ਸਮੱਸਿਆਵਾਂ

ਹਰਚੰਦ ਸਿੰਘ ਬਰਸਟ ਨੇ ਜਨਤਾ ਦੀਆਂ ਸੁਣੀਆਂ ਸਮੱਸਿਆਵਾਂ

ਹਰਚੰਦ ਸਿੰਘ ਬਰਸਟ ਨੇ ਜਨਤਾ ਦੀਆਂ ਸੁਣੀਆਂ ਸਮੱਸਿਆਵਾਂ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ – ਗ੍ਰਾਮ ਪੰਚਾਇਤਾਂ ਅੱਗੇ ਆ ਕੇ ਪਿੰਡਾਂ ਦੇ ਵਿਕਾਸ ਨੂੰ ਦੇਣ ਪਹਿਲ
ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੀ ਮੁਹਿੰਮ ਨਾਲ ਪੰਚਾਇਤਾਂ ਨੂੰ ਜੁੜਣ ਦੀ ਕੀਤੀ ਅਪੀਲ
ਪਟਿਆਲਾ, 8 ਮਾਰਚ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਅੱਜ ਪਟਿਆਲਾ ਦਫ਼ਤਰ ਵਿਖੇ ਲੋਕਾਂ ਦੀ ਸਮੱਸਿਆਵਾਂ ਸੁਣੀਆਂ । ਇਸ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਸ. ਬਰਸਟ ਨੂੰ ਮਿਲ ਕੇ ਆਪਣੀਆਂ ਸਮੱਸਿਆਵਾਂ ਬਾਰੇ ਦੱਸਿਆ ਗਿਆ, ਜਿਨ੍ਹਾਂ ਨੂੰ ਸ. ਬਰਸਟ ਵੱਲੋਂ ਜਲਦ ਤੋਂ ਜਲਦ ਹੱਲ ਕਰਵਾਉਣ ਦਾ ਭਰੋਸਾ ਦਵਾਇਆ ਗਿਆ । ਇਸ ਮੌਕੇ ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਸਮੇਤ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਜਿਸਦੇ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ । ਸੂਬਾ ਸਰਕਾਰ ਦਾ ਮੁੱਖ ਮਕਸਦ ਜਮੀਨੀ ਪੱਧਰ ਤੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੁਲਤਾਂ ਮੁਹੱਇਆ ਕਰਵਾਉਣਾ ਅਤੇ ਲੋਕਾਂ ਦੀਆਂ ਸਮੱਸਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਦੀ ਤਰੱਕੀ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਪਿੰਡਾਂ ਦੇ ਚਹੁੰਪੱਖੀ ਵਿਕਾਸ ਲਈ ਪੰਚਾਇਤਾ ਖੁੱਦ ਅੱਗੇ ਆਉਣ ਅਤੇ ਇਮਾਨਦਾਰੀ ਅਤੇ ਤਨਦੇਹੀ ਨਾਲ ਕਾਰਜ ਕਰਦੇ ਹੋਏ ਪਿੰਡਾਂ ਦਾ ਵਿਕਾਸ ਕਰਨ। ਪੰਚਾਇਤਾਂ ਵੱਲੋਂ ਪਿੰਡਾਂ ਵਿੱਚ ਸਭਾਵਾਂ ਕਰਕੇ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾਵੇ, ਤਾਂ ਜੋ ਪਿੰਡਾਂ ਦੀ ਨੁਹਾਰ ਨੂੰ ਬਦਲਿਆ ਜਾ ਸਕੇ । ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਵਿਸ਼ਵਾਸ ਦਵਾਇਆ ਕਿ ਉਹ ਹਰ ਸਮੇਂ ਉਨ੍ਹਾਂ ਦੇ ਨਾਲ ਖੜੇ ਹਨ ਅਤੇ ਉਨ੍ਹਾਂ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ । ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ੇ ਦੇ ਖਾਤਮੇ ਲਈ ਕੜੇ ਕਦਮ ਚੁੱਕੇ ਜਾ ਰਹੇ ਹਨ, ਜੋ ਕਿ ਬਹੁਤ ਹੀ ਸ਼ਲਾਘਾ ਯੋਗ ਹਨ । ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਾਰਿਆਂ ਨੂੰ ਇੱਕਜੁਟ ਹੋ ਕੇ ਸੂਬਾ ਸਰਕਾਰ ਦੀ ਇਸ ਮੁਹਿੰਮ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ । ਉਨ੍ਹਾਂ ਪੰਚਾਇਤਾਂ ਅਤੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਅੱਗੇ ਆ ਕੇ ਸੂਬਾ ਸਰਕਾਰ ਦੀ ਇਸ ਮੁਹਿੰਮ ਦਾ ਹਿੱਸਾ ਬਨਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ । ਇਸ ਮੌਕੇ ਨਵਦੀਪ ਸਿੰਘ ਢਿੱਲੋਂ ਪ੍ਰਧਾਨ ਬਾਰ ਐਸੋਸੀਏਸ਼ਨ ਸਮਾਣਾ, ਜਗਦੀਪ ਸਿੰਘ ਸਰਪੰਚ ਬਿਸ਼ਨਪੁਰ ਛੰਨਾ, ਗੁਰਵਿੰਦਰ ਸਿੰਘ ਸਰਪੰਚ ਕਾਕੜਾ, ਸੁਖਵਿੰਦਰ ਸਿੰਘ ਸਰਪੰਚ ਬਿਜਲਪੁਰ, ਸੰਦੀਪ ਸਿੰਘ ਸਰਪੰਚ ਰਾਮਨਗਰ ਭਠੱਲ, ਯਾਦਵਿੰਦਰ ਸਿੰਘ ਸਾਬਕਾ ਸਰਪੰਚ ਸਹਿਜਪੁਰਾ ਖੁਰਦ, ਗੁਰਜੰਟ ਸਿੰਘ ਫਤਿਹਗੜ੍ਹ ਛੰਨਾ, ਗ੍ਰਾਮ ਪੰਚਾਇਤ ਰਾਮਪੁਰ ਮੰਡੇਰ ਸਮੇਤ ਹੋਰ ਵੀ ਮੌਜੂਦ ਰਹੇ ।

Advertisement
Advertisement
Advertisement
Advertisement
Scroll to Top