Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:32 am

+91 90915 01313 , +91 90916 01313

punjabbanni@gmail.com
punjabbani@yahoo.com

ਹਰਚੰਦ ਸਿੰਘ ਬਰਸਟ ਨੇ ਮਹਿਲਾਵਾਂ ਦਾ ਸਤਿਕਾਰ ਕਰਨ ਦਾ ਦਿੱਤਾ ਸੁਨੇਹਾ

ਹਰਚੰਦ ਸਿੰਘ ਬਰਸਟ ਨੇ ਮਹਿਲਾਵਾਂ ਦਾ ਸਤਿਕਾਰ ਕਰਨ ਦਾ ਦਿੱਤਾ ਸੁਨੇਹਾ

ਹਰਚੰਦ ਸਿੰਘ ਬਰਸਟ ਨੇ ਮਹਿਲਾਵਾਂ ਦਾ ਸਤਿਕਾਰ ਕਰਨ ਦਾ ਦਿੱਤਾ ਸੁਨੇਹਾ
– ਪਟਿਆਲਾ ਸੋਸ਼ਲ ਵੈਲਫੇਅਰ ਸੋਸਾਇਟੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਰਕਾਰੀ ਮਹਿੰਦਰਾ ਕਾਲਜ ਵਿਖੇ ਕਰਵਾਇਆ ਸਮਾਰੋਹ
– ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਬਤੌਰ ਮੁੱਖ ਮਹਿਮਾਨ ਵੱਜੋਂ ਕੀਤੀ ਸ਼ਿਰਕਤ
ਪਟਿਆਲਾ : ਪਟਿਆਲਾ ਸੋਸ਼ਲ ਵੈਲਫੇਅਰ ਸੋਸਾਇਟੀ ਵੱਲੋਂ ਸਰਕਾਰੀ ਮਹਿੰਦਰਾ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਬਤੌਰ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ । ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ । ਇਸ ਦੌਰਾਨ ਮਹਿਲਾ ਅਧਿਆਪਕਾ ਅਤੇ ਸਿੱਖਿਆ ਸ਼ਾਸਤਰੀਆਂ ਨੇ ਆਪਣੀਆਂ ਪ੍ਰੇਰਨਾਦਾਇਕ ਕਹਾਣੀਆਂ ਸਾਂਝੀਆਂ ਕੀਤੀਆਂ । ਬਰਸਟ ਵੱਲੋਂ ਸਾਰਿਆਂ ਮਹਿਲਾਵਾਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ । ਉਨ੍ਹਾਂ ਕਿਹਾ ਕਿ ਸਾਡੇ ਸਮਾਜ ਵਿੱਚ ਮਹਿਲਾਵਾਂ ਹਮੇਸ਼ਾ ਤੋਂ ਹੀ ਸਤਿਕਾਰ ਯੋਗ ਰਹੀਆਂ ਹਨ। ਸਮਾਜ ਨੂੰ ਚਲਾਉਣ ਵਿੱਚ ਪੁਰਸ਼ਾਂ ਦੇ ਨਾਲ ਮਹਿਲਾਵਾਂ ਦੀ ਵੀ ਅਹਿਮ ਭੂਮਿਕਾ ਹੈ, ਜਿਸ ਦਾ ਸਬੂਤ ਅੱਜ ਦੇਸ਼ ਵਿੱਚ ਵੱਡੇ ਅਹੁਦਿਆਂ ਤੇ ਬੈਠੀਆਂ ਮਹਿਲਾਵਾਂ ਹਨ । ਦੁਨਿਆ ਪੱਧਰ ਤੇ ਹਰ ਫੀਲਡ ਵਿੱਚ ਅੱਜ ਸਾਡੀਆਂ ਧੀਆਂ – ਭੈਣਾਂ ਅੱਗੇ ਆ ਰਹੀਆਂ ਹਨ । ਫੌਜ ਵਿੱਚ ਜਾ ਰਹੀਆਂ ਹਨ, ਜਹਾਜ ਉੱਡਾ ਰਹੀਆਂ ਹਨ, ਵੱਡੇ-ਵੱਡੇ ਅਹੁੱਦਿਆਂ ਤੇ ਬੈਠਿਆ ਹਨ, ਜੋ ਕਿ ਬਹੁਤ ਹੀ ਮਾਨ ਵਾਲੀ ਗੱਲ ਹੈ । ਉਨ੍ਹਾਂ ਕਿਹਾ ਕਿ ਸਾਡੇ ਧਰਮਾਂ ਨੇ ਸਾਨੂੰ ਚੰਗੇ ਸਮਾਜ ਦੀ ਸਿਰਜਣਾ, ਪਿਆਰ-ਮੁਹੱਬਤ ਨਾਲ ਰਹਿਣਾ, ਇਕ ਦੂਜੇ ਦੀ ਸੇਵਾ ਕਰਨ ਦੀ ਸਿੱਖਿਆ ਦਿੱਤੀ ਹੈ, ਜਿਸ ਨੂੰ ਸਾਨੂੰ ਸਾਰਿਆਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ । ਬਰਸਟ ਅਤੇ ਸੋਸਾਇਟੀ ਵੱਲੋਂ “ਪਲਾਸਟਿਕ ਬੈਗਾਂ ਨੂੰ ਨਾ ਕਹੋ” ਦੇ ਸੰਦੇਸ਼ ਨੂੰ ਉਤਸ਼ਾਹਿਤ ਕਰਦੇ ਹੋਏ, ਸਾਰਿਆਂ ਨੂੰ ਜੂਟ ਦੇ ਬੈਗ ਵੰਡ ਕੇ ਇੱਕ ਸ਼ਲਾਘਾਯੋਗ ਪਹਿਲ ਕੀਤੀ ਗਈ । ਉਨ੍ਹਾਂ ਨੇ ਪਟਿਆਲਾ ਸੋਸ਼ਲ ਵੈਲਫੇਅਰ ਸੋਸਾਇਟੀ ਵੱਲੋਂ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਅੰਤ ਵਿੱਚ ਸ. ਹਰਚੰਦ ਸਿੰਘ ਬਰਸਟ ਨੂੰ ਯਾਦਗਾਰ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ । ਇਸ ਮੋਕੇ ਸੁਖਵਿੰਦਰ ਸਿੰਘ ਪ੍ਰਿੰਸੀਪਲ ਮਹਿੰਦਰਾ ਕਾਲਜ, ਵਿਜੈ ਗੋਇਲ ਪ੍ਰਧਾਨ, ਡਾ. ਪ੍ਰਸ਼ੋਤਮ ਗੋਇਲ ਜਨਰਲ ਸਕੱਤਰ, ਡਾ. ਅੰਮ੍ਰਿਤ ਸਮਰਾ ਐਸੋਸੀਏਟ ਪ੍ਰੋਫੈਸਰ, ਰਾਵਿੰਦਰ ਸੱਬਰਵਾਲ, ਜਗਦੀਸ਼ ਕੋਰ, ਪ੍ਰੋ. ਸੰਦੀਪ, ਡਾ. ਰੀਨਾ ਚੱਡਾ, ਅਜੀਤ ਸਿੰਘ ਭੱਟੀ, ਤਰਸੇਮ ਬਾਂਸਲ, ਦੇਵੀ ਦਿਆਲ ਗੋਇਲ, ਹਰਬੰਸ ਬਾਂਸਲ, ਨਰੇਸ਼ ਮਿੱਤਲ, ਸਕਸ਼ਮ ਗੁਪਤਾ ਅਤੇ ਹੋਰ ਵੀ ਮੋਜੂਦ ਰਹੇ ।

Advertisement
Advertisement
Advertisement
Advertisement
Scroll to Top