Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 6:00 am

+91 90915 01313 , +91 90916 01313

punjabbanni@gmail.com
punjabbani@yahoo.com

ਫੀਲਡ ਮੁਲਾਜ਼ਮ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ 25 ਮਾਰਚ ਦੇ ਰੋਸ ਪ੍ਰਦਰਸ਼ਨ ਵਿੱਚ ਕਰਨਗੇ ਸ਼ਮੂਲੀਅਤ

ਫੀਲਡ ਮੁਲਾਜ਼ਮ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ 25 ਮਾਰਚ ਦੇ ਰੋਸ ਪ੍ਰਦਰਸ਼ਨ ਵਿੱਚ ਕਰਨਗੇ ਸ਼ਮੂਲੀਅਤ

ਫੀਲਡ ਮੁਲਾਜ਼ਮ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ 25 ਮਾਰਚ ਦੇ ਰੋਸ ਪ੍ਰਦਰਸ਼ਨ ਵਿੱਚ ਕਰਨਗੇ ਸ਼ਮੂਲੀਅਤ
ਜਥੇਬੰਦੀ ਦੀ ਜਰੂਰੀ ਮੀਟਿੰਗ 21 ਮਾਰਚ ਨੂੰ ਜਲ ਸਪਲਾਈ ਮੁੱਖ ਦਫਤਰ ਪਟਿਆਲਾ ਵਿਖੇ ਹੋਵੇਗੀ
ਪਟਿਆਲਾ : ਪੀ. ਡਬਲਿਯੂ. ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ, ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਮੌੜ, ਜਰਨਲ ਸਕੱਤਰ ਫੁੰਮਣ ਸਿੰਘ ਕਾਠਗੜ੍ਹ ਨੇ ਕਿਹਾ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ 25 ਮਾਰਚ ਨੂੰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦਾ ਫੀਲਡ ਕਾਮਾਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗਾ ਕਿਉਂਕਿ ਪੰਜਾਬ ਦੇ ਮੁਲਾਜ਼ਮਾਂ ਦਾ ਕੋਈ ਮਸਲਾ ਸਰਕਾਰ ਵੱਲੋਂ ਹੱਲ ਨਹੀਂ ਹੋ ਰਿਹਾ ਪੰਜਾਬ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਆਪਣੇ ਕੰਮਾਂ ਲਈ ਆਪਣੀ ਪਿੱਠ ਥੱਪਥਪਾ ਪਾ ਰਹੀ ਹੈ, ਉਥੇ ਪੰਜਾਬ ਦੇ ਮੁਲਾਜ਼ਮਾਂ ਦਾ ਕੋਈ ਵੀ ਮਸਲਾ ਹੱਲ ਨਹੀਂ ਕੀਤਾ ਸੱਤਾ ਵਿੱਚ ਆਉਣ ਤੋਂ ਪਹਿਲਾਂ ਜਥੇਬੰਦੀਆਂ ਦੀਆਂ ਰੈਲੀਆਂ ਵਿੱਚ ਇਹ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਆਉਂਦਿਆਂ ਹੀ ਕੋਈ ਰੈਗੂਲਰ ਮੁਲਾਜ਼ਮ ਦਾ ਡੀਏ, ਸਕੇਲਾਂ ਦਾ ਕੋਈ ਏਰੀਆ, ਪੁਰਾਣੀ ਪੈਨਸ਼ਨ ਬਹਾਲ ਕਰਨਾ, ਸਾਰੇ ਵਿਭਾਗਾਂ ਵਿੱਚ ਹਰ ਤਰ੍ਹਾਂ ਦਾ ਕੱਚਾ ਮੁਲਾਜ਼ਮ ਰੈਗੂਲਰ ਕਰਨਾ ਇਹਨਾਂ ਲਈ ਧਰਨਾ ਨਹੀਂ ਲਾਉਣਾ ਪਵੇਗਾ ਪਰ ਬੜੇ ਦੁੱਖ ਦੀ ਗੱਲ ਹੈ ਕਿ ਪਿਛਲੇ ਤਿੰਨ ਸਾਲ ਤੋਂ ਪੰਜਾਬ ਦਾ ਹਰ ਵਰਗ ਖਾਸ ਕਰਕੇ ਮੁਲਾਜ਼ਮ ਵਰਗ ਲਗਾਤਾਰ ਸੜਕਾਂ ਤੇ ਉਤਰਿਆ ਹੋਇਆ ਹੈ।ਜਥੇਬੰਦੀ ਆਗੂ ਕਿਸ਼ੋਰ ਚੰਦ ਗਾਜ਼ ਨੇ ਕਿਹਾ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨ ਸਾਂਝਾ ਫਰੰਟ ਵੱਲੋਂ 25 ਮਾਰਚ ਨੂੰ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਰੋਸ ਮਾਰਚ ਕੀਤਾ ਜਾ ਰਿਹਾ ਹੈ ਉਸ ਵਿੱਚ ਪੰਜਾਬ ਦਾ ਫੀਲਡ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਿਲ ਕੀਤਾ ਜਾਵੇਗਾ । ਇਸ ਸਬੰਧੀ ਜਥੇਬੰਦੀ ਦੀ ਇੱਕ ਜਰੂਰੀ ਮੀਟਿੰਗ ਜਲ ਸਪਲਾਈ ਐਂਡ ਸੈਨੀਟੇਸ਼ਨ ਦੇ ਮੁੱਖ ਦਫਤਰ ਪਟਿਆਲਾ ਵਿਖੇ 21 ਮਾਰਚ ਨੂੰ ਬੁਲਾਈ ਗਈ ਹੈ ਜਿਸ ਵਿੱਚ ਪੰਜਾਬ ਦੇ ਸੂਬਾਈ ਆਗੂ ਅਤੇ ਜਿਲ੍ਹਿਆਂ ਦੇ ਪ੍ਰਧਾਨ ਸਕੱਤਰ ਚੇਅਰਮੈਨ ਹਾਜ਼ਰ ਹੋ ਕੇ 25 ਮਾਰਚ ਚੰਡੀਗੜ੍ਹ ਦੇ ਰੋਸ ਮਾਰਚ ਦੀ ਤਿਆਰੀ ਕਰਨਗੇ ।

Advertisement
Advertisement
Advertisement
Advertisement
Scroll to Top