Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:29 am

+91 90915 01313 , +91 90916 01313

punjabbanni@gmail.com
punjabbani@yahoo.com

ਕਲਾਵਾਂ ਨਾਲ਼ ਜੁੜਨ ਕਰ ਕੇ ਮਨੁੱਖ ਦਾ ਦਾਇਰਾ ਵਿਸ਼ਾਲ ਹੁੰਦਾ: ਪ੍ਰੋ. ਸੰਜੀਵ ਪੁਰੀ

ਕਲਾਵਾਂ ਨਾਲ਼ ਜੁੜਨ ਕਰ ਕੇ ਮਨੁੱਖ ਦਾ ਦਾਇਰਾ ਵਿਸ਼ਾਲ ਹੁੰਦਾ: ਪ੍ਰੋ. ਸੰਜੀਵ ਪੁਰੀ

ਕਲਾਵਾਂ ਨਾਲ਼ ਜੁੜਨ ਕਰ ਕੇ ਮਨੁੱਖ ਦਾ ਦਾਇਰਾ ਵਿਸ਼ਾਲ ਹੁੰਦਾ: ਪ੍ਰੋ. ਸੰਜੀਵ ਪੁਰੀ
-ਪੰਜਾਬੀ ਯੂਨੀਵਰਸਿਟੀ ਵਿਖੇ ’11ਵਾਂ ਰਬਾਬੀ ਭਾਈ ਮਰਦਾਨਾ ਸ਼ਾਸਤਰੀ ਸੰਗੀਤ ਸੰਮੇਲਨ’ ਸ਼ੁਰੂ
-ਰਬਾਬ ਅਤੇ ਤਬਲੇ ਦੀ ਜੁਗਲਬੰਦੀ ਨਾਲ਼ ਹੋਇਆ ਸੰਮੇਲਨ ਆਰੰਭ
ਪਟਿਆਲਾ, 19 ਮਾਰਚ : ‘ਕਲਾਵਾਂ ਨਾਲ਼ ਜੁੜਨ ਕਰ ਕੇ ਮਨੁੱਖ ਦੀ ਦ੍ਰਿਸ਼ਟੀ ਅਤੇ ਦਾਇਰਾ ਵਿਸ਼ਾਲ ਹੋ ਜਾਂਦੇ ਹਨ, ਇਹ ਵਿਚਾਰ ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਨੇ ਪੰਜਾਬੀ ਯੂਨੀਵਰਸਿਟੀ ਵਿਖੇ ‘ਰਬਾਬੀ ਭਾਈ ਮਰਦਾਨਾ ਸ਼ਾਸਤਰੀ ਸੰਗੀਤ ਸੰਮੇਲਨ’ ਦੇ ਪਹਿਲੇ ਦਿਨ ਦੀ ਪ੍ਰਧਾਨਗੀ ਕਰਦਿਆਂ ਕਹੇ ।

ਯੂਨੀਵਰਸਿਟੀ ਦੀ ਗੁਰਮਤਿ ਸੰਗੀਤ ਚੇਅਰ ਵੱਲੋਂ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ ’11ਵਾਂ ਰਬਾਬੀ ਭਾਈ ਮਰਦਾਨਾ ਸ਼ਾਸਤਰੀ ਸੰਗੀਤ ਸੰਮੇਲਨ’ ਨੂੰ ਸੰਬੋਧਨ ਕਰਦੇ ਹੋਏ ਪ੍ਰੋ. ਪੁਰੀ ਨੇ ਯੂਨੀਵਰਸਿਟੀ ਵਿਖੇ ਚਲਦੇ ਪੰਜ ਸਾਲਾ ਏਕੀਕ੍ਰਿਤ ਕੋਰਸਾਂ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਅੰਤਰ-ਅਨੁਸ਼ਾਸਨੀ ਪਹੁੰਚ ਨਾਲ਼ ਮਨੁੱਖ ਦਾ ਦਾਇਰਾ ਵਧ ਜਾਂਦਾ ਹੈ । ਅਜਿਹਾ ਹੋਣ ਨਾਲ਼ ਉਸ ਦੇ ਅੱਗੇ ਵਧਣ ਦੀਆਂ ਸੰਭਾਵਨਾਵਾਂ ਵਿੱਚ ਵੀ ਵਾਧਾ ਹੁੰਦਾ ਹੈ । ਉਨ੍ਹਾਂ ਇਸ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦਹਾਕੇ ਤੋਂ ਵਧੇਰੇ ਸਮੇਂ ਤੋਂ ਇਹ ਸੰਮੇਲਨ ਜਾਰੀ ਹੈ ਜੋ ਆਪਣੇ ਆਪ ਵਿੱਚ ਇੱਕ ਪ੍ਰਾਪਤੀ ਹੈ ।

ਗੁਰਮਤਿ ਸੰਗੀਤ ਚੇਅਰ ਦੇ ਮੁਖੀ ਡਾ. ਅਲੰਕਾਰ ਨੇ ਆਪਣੇ ਸਵਾਗਤੀ ਸ਼ਬਦਾਂ ਦੌਰਾਨ ਦੱਸਿਆ ਕਿ ਇਸ ਸੰਮੇਲਨ ਵਿਚ ਰਾਸ਼ਟਰੀ ਅਤੇ ਖੇਤਰੀ ਪ੍ਰਸਿੱਧੀ ਪ੍ਰਾਪਤ ਸ਼ਾਸਤਰੀ ਸੰਗੀਤਕਾਰ ਭਾਗ ਲੈ ਰਹੇ ਹਨ । ਸੰਮੇਲਨ ਦੇ ਪਹਿਲੇ ਦਿਨ ਦਾ ਆਰੰਭ ਲੁਧਿਆਣਾ ਤੋਂ ਪੁੱਜੇ ਬਿਕਰਮਜੀਤ ਸਿੰਘ ਦੇ ਰਬਾਬ ਵਾਦਨ ਨਾਲ਼ ਹੋਇਆ । ਇਸ ਉਪਰੰਤ ਸ਼ਵਨ ਸਿੰਘ ਅਤੇ ਸਾਹਿਲਦੀਪ ਸਿੰਘ ਵੱਲੋਂ ਤਬਲਾ ਜੁਗਲਬੰਦੀ ਪੇਸ਼ ਕੀਤੀ ਗਈ । ਪਹਿਲੇ ਦਿਨ ਦਾ ਸਿਖਰ ਜਲੰਧਰ ਤੋਂ ਪੁੱਜੇ ਫ਼ਨਕਾਰ ਅਨਮੋਲ ਮੋਹਸਿਨ ਬਾਲੀ ਵੱਲੋਂ ਕੀਤੇ ਸ਼ਾਸਤਰੀ ਗਾਇਨ ਨਾਲ਼ ਹੋਇਆ ।

ਸੰਗੀਤ ਵਿਭਾਗ ਦੇ ਪ੍ਰੋਫ਼ੈਸਰ ਪ੍ਰੋ. ਨਿਵੇਦਿਤਾ ਉੱਪਲ ਅਤੇ ਸੰਮੇਲਨ ਦੇ ਕੋਆਰਡੀਨੇਟਰ ਸ. ਜਸਬੀਰ ਸਿੰਘ ਜਵੱਦੀ ਨੇ ਦੱਸਿਆ ਕਿ ਸਮਾਰੋਹ ਦਾ ਦੂਜਾ ਦਿਨ ਪਟਿਆਲਾ ਦੇ ਵਿਖ਼ਿਆਤ ਸੰਗੀਤਕਾਰ ਸਵਰਗੀ ਪ੍ਰਿੰਸੀਪਲ ਸ਼ਮਸ਼ੇਰ ਸਿੰਘ ਕਰੀਰ ਨੂੰ ਸਮਰਪਿਤ ਰਹੇਗਾ, ਜਿਸ ਵਿਚ ਉਹਨਾਂ ਦੇ ਸ਼ਾਗਿਰਦਾਂ ਪ੍ਰੋ. ਹਰਪ੍ਰੀਤ ਸਿੰਘ ਅਤੇ ਹੁਸਨਬੀਰ ਸਿੰਘ ਪੰਨੂ ਦੁਆਰਾ ਸ਼ਾਸਤਰੀ ਗਾਇਨ ਹੋਵੇਗਾ। ਵਿਸ਼ੇਸ਼ ਪ੍ਰਸਤੁਤੀ ਲਈ ਦਿੱਲੀ ਤੋਂ ਮੈਹਰ ਘਰਾਣੇ ਦੇ ਉੱਘੇ ਸਿਤਾਰ ਨਵਾਜ਼ ਸ੍ਰੀ ਸੌਮਿਤ੍ਰ ਠਾਕੁਰ ਪਧਾਰਨਗੇ। ਪ੍ਰਿੰਸੀਪਲ ਸ਼ਮਸ਼ੇਰ ਸਿੰਘ ਕਰੀਰ ਸਿਮ੍ਰਤੀ ਐਵਾਰਡ ਪੰਜਾਬ ਘਰਾਣਾ ਦੇ ਉੱਘੇ ਤਬਲਾ ਨਵਾਜ਼ ਪੰਡਿਤ ਰਮਾਕਾਂਤ ਜੀ ਨੂੰ ਪ੍ਰਦਾਨ ਕੀਤਾ ਜਾਵੇਗਾ ।

Advertisement
Advertisement
Advertisement
Advertisement
Scroll to Top