Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:29 am

+91 90915 01313 , +91 90916 01313

punjabbanni@gmail.com
punjabbani@yahoo.com

ਜਸਵੰਤ ਸਿੰਘ ਜ਼ਫ਼ਰ, ਡਾਇਰੈਕਟਰ ਭਾਸ਼ਾਵਾਂ ਵੱਲੋਂ ਨਿਰੰਜਣ ਸਿੰਘ ਸੈਲਾਨੀ ਦੀਆਂ ਪੁਸਤਕਾਂ ਦਾ ਲੋਕ-ਅਰਪਣ

ਜਸਵੰਤ ਸਿੰਘ ਜ਼ਫ਼ਰ, ਡਾਇਰੈਕਟਰ ਭਾਸ਼ਾਵਾਂ ਵੱਲੋਂ ਨਿਰੰਜਣ ਸਿੰਘ ਸੈਲਾਨੀ ਦੀਆਂ ਪੁਸਤਕਾਂ ਦਾ ਲੋਕ-ਅਰਪਣ

ਜਸਵੰਤ ਸਿੰਘ ਜ਼ਫ਼ਰ, ਡਾਇਰੈਕਟਰ ਭਾਸ਼ਾਵਾਂ ਵੱਲੋਂ ਨਿਰੰਜਣ ਸਿੰਘ ਸੈਲਾਨੀ ਦੀਆਂ ਪੁਸਤਕਾਂ ਦਾ ਲੋਕ-ਅਰਪਣ
ਪਟਿਆਲਾ, 19 ਮਾਰਚ : ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵੱਲੋਂ ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਵਿਖੇ ਪੰਜਾਬੀ ਦੇ ਲਗਭਗ ਅੱਧੀ ਸਦੀ ਤੋਂ ਸਾਹਿਤ ਸਿਰਜਣਾ ਕਰਦੇ ਆ ਰਹੇ ਪ੍ਰਬੁੱਧ ਲੇਖਕ ਸ. ਨਿਰੰਜਣ ਸਿੰਘ ਸੈਲਾਨੀ ਦੀਆਂ 6 ਨਵ-ਪ੍ਰਕਾਸ਼ਤ ਪੁਸਤਕਾਂ ‘ਮੀਲ ਪੱਥਰ ਜ਼ਿੰਦਗੀ ਦੇ’ (ਸ਼ਾਹਮੁਖੀ), ‘ਪਾਰੂ ਦੇ ਲਈ ਕਾਲਾ ਗੁਲਾਬ’, ‘ਸ਼ਾਹਨਾਮਾ ਫ਼ਿਰਦੌਸੀ : ਦਾਸਤਾਨਗੋਈ’, ‘ਸ਼ਾਹਨਾਮਾ ਫ਼ਿਰਦੌਸੀ: ਰੌਚਕ ਕਹਾਣੀ ਸੰਸਾਰ’ (ਹਿੰਦੀ), ‘ਸਿੱਕਮ ਦਾ ਇਕ ਬਰਸਾਤੀ ਦਿਨ’, ‘ਹਰੇ ਸਕੱਰਟ ਵਾਲੇ ਰੁੱਖਾਂ ਹੇਠ’ ਦਾ ਲੋਕ-ਅਰਪਣ ਡਾਇਰੈਕਟਰ ਭਾਸ਼ਾਵਾਂ ਜਸਵੰਤ ਸਿੰਘ ਜ਼ਫ਼ਰ ਵੱਲੋਂ ਕੀਤਾ ਗਿਆ। ਪੁਸਤਕਾਂ ਬਾਰੇ ਬੋਲਦਿਆਂ ਉਨ੍ਹਾਂ ਨੇ ਆਖਿਆ ਕਿ ਸ. ਨਿਰੰਜਣ ਸਿੰਘ ਸੈਲਾਨੀ ਇਕ ਬਹੁ-ਵਿਧਾਵੀ ਅਤੇ ਬਹੁ-ਭਾਸ਼ਾਈ ਲੇਖਕ ਦੇ ਤੌਰ ‘ਤੇ ਬੀਤੇ 50 ਸਾਲਾਂ ਤੋਂ ਨਿਰੰਤਰ ਮਾਤਭਾਸ਼ਾ ਪੰਜਾਬੀ ਦੇ ਨਾਲ-ਨਾਲ ਹਿੰਦੀ ਅਤੇ ਸ਼ਾਹਮੁਖੀ ਦੇ ਸਾਹਿਤ ਰਚਨਾ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ । ਸੈਲਾਨੀ ਸਾਹਿਬ ਵੱਲੋਂ ਆਪਣੀ ਆਤਮ- ਕਥਾ “ਮੀਲ ਪੱਥਰ ਜ਼ਿੰਦਗੀ ਦੇ” ਨੂੰ ਮਾਂ-ਬੋਲੀ ਪੰਜਾਬੀ ਦੀ ਸ਼ਾਹਮੁਖੀ ਲਿਪੀ ਵਿਚ ਪ੍ਰਕਾਸ਼ਿਤ ਕਰਨਾ ਇਕ ਸ਼ਲਾਘਾਯੋਗ ਤੇ ਮਹੱਤਵਪੂਰਨ ਪਹਿਲ-ਕਦਮੀ ਹੈ। ਇਸ ਨਾਲ ਚੜ੍ਹਦੇ ਪੰਜਾਬ ਦੇ ਅਦਬ ਦਾ ਦਾਇਰਾ ਦੁਨੀਆ ਦੇ ਦੂਜੇ ਮੁਲਕਾਂ, ਖ਼ਾਸ ਤੌਰ ਤੇ ਲਹਿੰਦੇ ਪੰਜਾਬ ਵਿਚ ਵੀ ਫੈਲੇਗਾ ।

ਇਸ ਦੌਰਾਨ ਤ੍ਰੈਭਾਸ਼ੀ ਸ਼ਾਇਰ ਅੰਮਿ੍ਤਪਾਲ ਸਿੰਘ ਸ਼ੈਦਾ ਨੇ ਦੱਸਿਆ ਕਿ ਨਿਰੰਜਣ ਸਿੰਘ ਸੈਲਾਨੀ ਹੁਣ ਤੱਕ ਲਗਭਗ ਤੀਹ ਪੁਸਤਕਾਂ ਪੰਜਾਬੀ ਦੀ ਝੋਲੀ ਪਾ ਚੁੱਕੇ ਹਨ ਅਤੇ ਉਨ੍ਹਾਂ ਵੱਲੋਂ ਵੱਖ-ਵੱਖ ਪੁਸਤਕਾਂ ਦਾ ਅਨੁਵਾਦ ਅਤੇ ਸੰਪਾਦਨ ਕਰਕੇ ਪ੍ਰਕਾਸ਼ਿਤ ਕਰਵਾਇਆ ਜਾ ਚੁੱਕਾ ਹੈ । ਸੈਲਾਨੀ ਸਾਹਿਬ ਦੀਆਂ ਉੱਤਮ ਅਧਿਆਪਨ ਤੇ ਸਾਹਿਤਿਕ ਸੇਵਾਵਾਂ ਦੇ ਅਧਾਰ ‘ਤੇ ਪੰਜਾਬ ਸਰਕਾਰ ਵੱਲੋਂ ਉਹਨਾਂ ਨੂੰ ਰਾਜ ਪੁਰਸਕਾਰ ਦੇ ਨਾਲ ਨਵਾਜ਼ਿਆ ਹੋਇਆ ਹੈ ਅਤੇ ਕਈ ਹੋਰ ਨਾਮੀ ਸੰਸਥਾਵਾਂ ਵੱਲੋਂ ਵੀ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾ ਚੁੱਕਾ ਹੈ ।

ਸਮਾਗਮ ਦੇ ਅਖੀਰ ਵਿੱਚ ਨਿਰੰਜਨ ਸਿੰਘ ਸੈਲਾਨੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਤੋਂ ਹੈੱਡ ਮਾਸਟਰ ਵਜੋਂ ਸੇਵਾ ਮੁਕਤ ਹੋਏ ਹਨ ਅਤੇ ਉਨ੍ਹਾਂ ਦੀਆਂ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਤਿੰਨ ਦਰਜਨ ਦੇ ਕਰੀਬ ਕਿਤਾਬਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਅੱਜ ਇੱਥੇ ਲੋਕ-ਅਰਪਣ ਹੋਈ ਆਤਮ-ਕਥਾ ਮੂਲ ਰੂਪ ਵਿਚ ਪਹਿਲਾਂ ਪੰਜਾਬੀ ਅਤੇ ਹਿੰਦੀ ਵਿਚ ਪ੍ਰਕਾਸ਼ਿਤ ਹੋ ਚੁੱਕੀ ਹੈ ਅਤੇ ਹੁਣ ਇਸ ਕਿਤਾਬ ਨੂੰ ਅੰਮਿ੍ਤਪਾਲ ਸਿੰਘ ਸ਼ੈਦਾ ਨੇ ਸ਼ਾਹਮੁਖੀ ਵਿਚ ਅਨੁਵਾਦ ਕਰ ਕੇ ਪ੍ਰਕਾਸ਼ਿਤ ਕਰਵਾਇਆ ਹੈ । ਉਨ੍ਹਾਂ ਨੇ ਅੱਜ ਦੇ ਸਮਾਗਮ ਨੂੰ ਉਲੀਕਣ ਲਈ ਡਾਇਰੈਕਟਰ ਸਾਹਿਬ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ । ਇਸ ਮੌਕੇ ਤੇ ਸਹਾਇਕ ਡਾਇਰੈਕਟਰ ਅਮਰਿੰਦਰ ਸਿੰਘ ਅਤੇ ਖੋਜ ਅਫ਼ਸਰ ਡਾ. ਸੰਤੋਖ ਸਿੰਘ ਸੁੱਖੀ, ਡਾ. ਸੁਖਦਰਸ਼ਨ ਸਿੰਘ ਚਹਿਲ, ਡਾ. ਮਨਜਿੰਦਰ ਸਿੰਘ ਅਤੇ ਸ. ਭੂਪਿੰਦਰ ਸਿੰਘ ਸੁਪਰਡੈਂਟ ਆਦਿ ਅਧਿਕਾਰੀ/ਕਰਮਚਾਰੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top