ਪੁਲਸ ਨੇ ਕਰਵਾਏ ਖਨੌਰੀ ਅਤੇ ਸ਼ੰਭੂ ਬਾਰਡਰ ਖਾਲੀ

ਚੰਡੀਗੜ੍ਹ, 19 ਮਾਰਚ : ਪੰਜਾਬ ਪੁਲਸ ਵੱਲੋਂ ਖਨੌਰੀ ਬਾਰਡਰ ਅਤੇ ਸ਼ੰਭੂ ਬਾਰਡਰ ਨੂੰ ਖਾਲੀ ਕਰਵਾ ਲਿਆ ਗਿਆ ਹੈ । ਸਾਰੇ ਹੀ ਕਿਸਾਨਾਂ ਨੂੰ ਦੋਵਾਂ ਮੋਰਚਿਆਂ ਤੋਂ ਹਟਾ ਦਿੱਤਾ ਗਿਆ ਹੈ । ਪੁਲਸ ਵੱਲੋਂ ਕਾਰਵਾਈ ਕਰਨ ਤੋਂ ਪਹਿਲਾਂ ਸ਼ੰਭੂ ਅਤੇ ਖਨੌਰੀ ਸਰਹੱਦ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਸੀ ।
ਪੁਲਸ ਨੇ ਕਿਸਾਨਾਂ ਵੱਲੋਂ ਬਾਰਡਰ ਉਤੇ ਲਗਾਏ ਹੋਰਡਿੰਗ ਉਤਾਰ ਦਿੱਤੇ ਹਨ ਅਤੇ ਮੋਰਚਿਆਂ ‘ਤੇ ਲੱਗੀਆਂ ਸਟੇਜਾਂ ਨੂੰ ਵੀ ਹਟਾ ਦਿੱਤਾ ਗਿਆ
ਪੁਲਸ ਨੇ ਕਿਸਾਨਾਂ ਵੱਲੋਂ ਬਾਰਡਰ ਉਤੇ ਲਗਾਏ ਹੋਰਡਿੰਗ ਉਤਾਰ ਦਿੱਤੇ ਹਨ ਅਤੇ ਮੋਰਚਿਆਂ ‘ਤੇ ਲੱਗੀਆਂ ਸਟੇਜਾਂ ਨੂੰ ਵੀ ਹਟਾ ਦਿੱਤਾ ਗਿਆ ਹੈ । ਪੁਲਸ ਵੱਲੋਂ ਅਜੇ ਵੀ ਟਰਾਲੀਆਂ ਅਤੇ ਹੋਰ ਅਜ਼ੀ ਤੰਬੂਆਂ ਅਤੇ ਹੋਰ ਸਮਾਂ ਨੂੰ ਹਟਾਉਣ ਦੀ ਕਾਰਵਾਈ ਜਾਰੀ ਹੈ । ਉਮੀਦ ਹੈ ਕਿ ਪੁਲਿਸ ਵੱਲੋਂ ਸੇਵਰ ਤੱਕ ਬਾਰਡਰ ਕਲੀਅਰ ਕਰਕੇ ਆਵਾਜਾਈ ਭਾਲ ਕਰ ਦਿੱਤੀ ਜਾਵੇਗੀ । ਇਸ ਤੋਂ ਪਹਿਲਾਂ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਕਾਰ ਬੁੱਧਵਾਰ ਨੂੰ 7ਵੇਂ ਦੌਰ ਦੀ ਗੱਲਬਾਤ ਹੋਈ । ਸਰਕਾਰੀ ਵਫ਼ਦ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀ ਮੌਜੂਦ ਸਨ । ਕਿਸਾਨ ਆਗੂ ਮੰਤਰੀਆਂ ਨਾਲ ਗੱਲ ਕਰਕੇ ਵਾਪਸ ਆ ਰਹੇ ਸਨ । ਫਿਰ ਮੋਹਾਲੀ ਵਿਖੇ ਪੰਜਾਬ ਪੁਲਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ । ਇਸ ਵਿੱਚ ਸਰਵਣ ਸਿੰਘ ਪੰਧੇਰ, ਅਭਿਮਨਿਊ ਕੋਹਾੜ, ਜਗਜੀਤ ਸਿੰਘ ਡੱਲੇਵਾਲ, ਸੁਖਵਿੰਦਰ ਕੌਰ, ਕਾਕਾ ਸਿੰਘ ਕੋਟੜਾ ਅਤੇ ਮਨਜੀਤ ਰਾਏ ਸਮੇਤ ਕਈ ਹੋਰ ਕਿਸਾਨ ਆਗੂ ਸ਼ਾਮਲ ਹਨ ।
