Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:28 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਦੇ ਓ. ਐਸ. ਡੀ. ਸੁਖਵੀਰ ਸਿੰਘ ਸੁੱਖੀ ਨੇ ਧੂਰੀ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਦੇ ਓ. ਐਸ. ਡੀ. ਸੁਖਵੀਰ ਸਿੰਘ ਸੁੱਖੀ ਨੇ ਧੂਰੀ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਦੇ ਓ. ਐਸ. ਡੀ. ਸੁਖਵੀਰ ਸਿੰਘ ਸੁੱਖੀ ਨੇ ਧੂਰੀ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ
ਧੂਰੀ ਸ਼ਹਿਰ ਦੇ 10 ਵਾਰਡਾਂ ਦੇ ਕੌਂਸਲਰਾਂ ਨਾਲ ਕੀਤੀ ਸਮੀਖਿਆ ਮੀਟਿੰਗ
ਧੂਰੀ /ਸੰਗਰੂਰ, 17 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਧੂਰੀ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਪਿੰਡਾਂ ਅਤੇ ਸ਼ਹਿਰ ਵਿੱਚ ਵਸਦੇ ਨਾਗਰਿਕਾਂ ਨੂੰ ਸਰਵੋਤਮ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਲਗਾਤਾਰ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ ।

ਅੱਜ ਮੁੱਖ ਮੰਤਰੀ ਦੇ ਓ. ਐਸ. ਡੀ. ਸੁਖਵੀਰ ਸਿੰਘ ਸੁੱਖੀ ਨੇ ਧੂਰੀ ਵਿਖੇ ਸਥਿਤ ਸੀ. ਐਮ. ਕੈਂਪ ਆਫਿਸ ਵਿਖੇ ਪੰਜਾਬ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋ, ਸੀ. ਐਮ. ਫੀਲਡ ਅਫਸਰ ਡਾ. ਕਰਮਜੀਤ ਸਿੰਘ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਅਤੇ ਉਪ-ਮੰਡਲ ਮੈਜਿਸਟਰੇਟ ਵਿਕਾਸ ਹੀਰਾ ਦੀ ਮੌਜੂਦਗੀ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਧੂਰੀ ਸ਼ਹਿਰ ਦੇ 10 ਵਾਰਡਾਂ ਵਿੱਚ ਹੋ ਰਹੇ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ।

ਓ. ਐਸ. ਡੀ. ਸੁਖਵੀਰ ਸਿੰਘ ਸੁੱਖੀ ਨੇ ਦੱਸਿਆ ਕਿ ਪੰਜਾਬ ਸਰਕਾਰ ਹਰ ਵਾਰਡ ਵਿੱਚ ਸਰਵੋਤਮ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਉਦੇਸ਼ ਦੀ ਪੂਰਤੀ ਹਿੱਤ ਜਿੱਥੇ ਪਹਿਲਾਂ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨਾਲ ਪੜਾਅਵਾਰ ਮੀਟਿੰਗਾਂ ਕੀਤੀਆਂ ਗਈਆਂ ਹਨ ਉੱਥੇ ਹੁਣ ਧੂਰੀ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਬੁਨਿਆਦੀ ਸੁਵਿਧਾਵਾਂ ਦੀ ਘਾਟ ਨੂੰ 100 ਫੀਸਦੀ ਦੂਰ ਕਰਨ ਲਈ ਇਹਨਾਂ ਮੀਟਿੰਗਾਂ ਦਾ ਸਿਲਸਿਲਾ ਆਰੰਭ ਕੀਤਾ ਗਿਆ ਹੈ ।

ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਦੱਸਿਆ ਕਿ ਮੀਟਿੰਗ ਦੌਰਾਨ ਕੌਂਸਲਰ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤੋਂ ਸੰਤੁਸ਼ਟ ਨਜ਼ਰ ਆਏ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਨੂੰ ਵਾਰਡ ਪੱਧਰ ਉੱਤੇ ਸਫਲਤਾ ਨਾਲ ਲਾਗੂ ਕਰਨ ਦਾ ਭਰੋਸਾ ਦਿੱਤਾ ।

Advertisement
Advertisement
Advertisement
Advertisement
Scroll to Top