Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 3:27 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਰਿਸ਼ੀ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ, ਸਕੱਤਰਾਂ ਅਤੇ ਨੁਮਾਇੰਦਿਆਂ ਨਾਲ ਚੋਣਾਂ ਸਬੰਧੀ ਮੀਟਿੰਗ

ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਰਿਸ਼ੀ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ, ਸਕੱਤਰਾਂ ਅਤੇ ਨੁਮਾਇੰਦਿਆਂ ਨਾਲ ਚੋਣਾਂ ਸਬੰਧੀ ਮੀਟਿੰਗ

ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਰਿਸ਼ੀ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ, ਸਕੱਤਰਾਂ ਅਤੇ ਨੁਮਾਇੰਦਿਆਂ ਨਾਲ ਚੋਣਾਂ ਸਬੰਧੀ ਮੀਟਿੰਗ
ਸੰਗਰੂਰ, 18 ਮਾਰਚ : ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿੱਤ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਸੰਗਰੂਰ ਸੰਦੀਪ ਰਿਸ਼ੀ ਦੀ ਅਗਵਾਈ ਵਿੱਚ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨ, ਸਕੱਤਰ ਅਤੇ ਨੁਮਾਇੰਦਿਆਂ ਨਾਲ ਚੋਣਾਂ ਸਬੰਧੀ ਵੱਖ-ਵੱਖ ਵਿਸ਼ਿਆਂ ਬਾਰੇ ਇੱਕ ਮੀਟਿੰਗ ਕੀਤੀ ਗਈ । ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਇਸ ਮੀਟਿੰਗ ਵਿੱਚ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀ ਦੀ ਤਿਆਰੀ ਅਤੇ ਚੋਣਾਂ ਦੇ ਕੰਡਕਟ ਦੀ ਪ੍ਰਕਿਰਿਆ ਅਤੇ ਸੰਵਿਧਾਨ ਵਿੱਚ ਇਸ ਸਬੰਧੀ ਦਰਜ ਧਾਰਾਵਾਂ ਤੇ ਭਾਰਤ ਚੋਣ ਕਮਿਸ਼ਨ ਵੱਲੋਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਬਾਰੇ ਜਾਣੂ ਕਰਵਾਇਆ ਗਿਆ ।

ਸਮੂਹ ਹਾਜਰ ਆਏ ਨੁਮਾਇੰਦਿਆਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਪੋ-ਆਪਣੀ ਪਾਰਟੀ ਦੇ ਪੋਲਿੰਗ ਬੂਥ ਵਾਈਜ਼ ਬੂਥ ਲੈਵਲ ਏਜੰਟ (ਬੀ. ਐੱਲ. ਏ.) ਦੀ ਨਿਯੁਕਤੀ ਕਰਨ ਦੀ ਅਪੀਲ ਕੀਤੀ ਗਈ। ਮੀਟਿੰਗ ਦੌਰਾਨ ਸ਼ਿਕਾਇਤ ਨਿਵਾਰਨ ਅਤੇ ਚੋਣਾਂ ਨਾਲ ਸਬੰਧਤ ਹੋਰ ਮੁੱਦਿਆ ਬਾਰੇ ਵੀ ਚਰਚਾ ਕੀਤੀ ਗਈ । ਜ਼ਿਲ੍ਹਾ ਚੋਣ ਅਫਸਰ ਵੱਲੋਂ ਸਮੂਹ ਨੁਮਾਇੰਦਿਆਂ ਨੂੰ ਵੋਟਰ ਸੂਚੀ ਦੇ ਸ਼ੁੱਧੀਕਰਨ ਨੂੰ ਮੁੱਖ ਰੱਖਦੇ ਹੋਏ ਵੋਟਰ ਸੂਚੀ ਦੀ ਤਿਆਰੀ ਤੇ ਸੁਧਾਈ ਅਤੇ ਚੋਣਾਂ ਦੀ ਪ੍ਰਕਿਰਿਆ ਦੇ ਹਰ ਪੜਾਅ ‘ਤੇ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ । ਇਸ ਮੌਕੇ ਬਹੁਜਨ ਸਮਾਜ ਪਾਰਟੀ ਤੋਂ ਅਮਰੀਕ ਸਿੰਘ, ਆਮ ਆਦਮੀ ਪਾਰਟੀ ਤੋਂ ਗੁਰਮੇਲ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਭਰਤ ਗਰਗ, ਹਰਪਾਲ ਸਿੰਘ ਸੋਨੂੰ ਅਤੇ ਨੱਥੂ ਲਾਲ, ਭਾਰਤੀਯ ਜਨਤਾ ਪਾਰਟੀ ਤੋਂ ਸੁਰੇਸ਼ ਬੇਦੀ, ਸ੍ਰੋਮਣੀ ਅਕਾਲੀ ਦਲ ਤੋਂ ਸ਼ੇਰ ਸਿੰਘ ਬੱਲੇਵਾਲ ਅਤੇ ਸੀ. ਪੀ. ਆਈ. (ਐੱਮ) ਤੋਂ ਚਮਕੌਰ ਸਿੰਘ ਖੇੜੀ ਤੋਂ ਇਲਾਵਾ ਚੋਣ ਤਹਿਸੀਲਦਾਰ ਪਰਮਜੀਤ ਕੌਰ ਅਤੇ ਚੋਣ ਸਟਾਫ ਮੌਜੂਦ ਰਹੇ ।

Advertisement
Advertisement
Advertisement
Advertisement
Scroll to Top