ਬੇਨੜਾ ਤੋਂ ਮਾਨਵਾਲਾ ਤੱਕ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਕੰਮ ਦੀ ਸ਼ੁਰੂਆਤ

ਬੇਨੜਾ ਤੋਂ ਮਾਨਵਾਲਾ ਤੱਕ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਕੰਮ ਦੀ ਸ਼ੁਰੂਆਤ
1.93 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਅਗਲੇ 6 ਮਹੀਨਿਆਂ ਅੰਦਰ ਹੋਵੇਗੀ ਮੁਕੰਮਲ : ਚੇੇਅਰਮੈਨ ਦਲਵੀਰ ਸਿੰਘ ਢਿੱਲੋਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਧੂਰੀ ਦਾ ਹੋ ਰਿਹਾ ਹੈ ਬਹੁਪੱਖੀ ਵਿਕਾਸ
ਧੂਰੀ/ਸੰਗਰੂਰ, 18 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਧੂਰੀ ਦੀ ਨੁਹਾਰ ਨੂੰ ਸੰਵਾਰਨ ਦੇ ਯਤਨ ਲਗਾਤਾਰ ਜਾਰੀ ਹਨ ਅਤੇ ਇਸ ਕੜੀ ਤਹਿਤ ਸੰਗਰੂਰ ਤੋਂ ਮਲੇਰਕੋਟਲਾ ਰੋਡ ‘ਤੇ ਸਥਿਤ ਪਿੰਡ ਬੇਨੜਾ ਤੋਂ ਪਿੰਡ ਮਾਨਵਾਲਾ ਤੱਕ ਬਣਨ ਵਾਲੀ ਕਰੀਬ 4.40 ਕਿਲੋਮੀਟਰ ਲੰਬੀ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਕੰਮ ਦੀ ਸ਼ੁਰੂਆਤ ਪੰਜਾਬ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਵੱਲੋਂ ਕੀਤੀ ਗਈ ।
ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਸ ਪ੍ਰੋਜੈਕਟ ਦੀ ਨਿਰੰਤਰ ਨਿਗਰਾਨੀ ਕਰਦੇ ਹੋਏ ਅਗਲੇ 6 ਮਹੀਨਿਆਂ ਦੇ ਅੰਦਰ ਅੰਦਰ ਸੜਕ ਦੇ ਨਿਰਮਾਣ ਕਾਰਨ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਨਾਬਾਰਡ—30 ਤਹਿਤ 1.93 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਇਸ ਸੜਕ ‘ਤੇ ਅਗਲੇ 5 ਸਾਲਾਂ ਤੱਕ ਰੱਖ ਰਖਾਓ ਤੇ ਮੁਰੰਮਤ ਆਦਿ *ਤੇ ਆਉਣ ਵਾਲੇ ਖਰਚੇ ਲਈ 18.82 ਲੱਖ ਰੁਪਏ ਵੱਖਰੇ ਤੌਰ ‘ਤੇ ਜਾਰੀ ਹੋਏ ਹਨ ।
ਇਸ ਮੌਕੇ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਅਸ਼ੋਕ ਕੁਮਾਰ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਧੂਰੀ ਦਾ ਬਹੁਪੱਖੀ ਵਿਕਾਸ ਹੋ ਰਿਹਾ ਹੈ ਅਤੇ ਧੂਰੀ ਦੇ ਹਰ ਪਿੰਡ ਤੇ ਸ਼ਹਿਰ ਨੂੰ ਸਰਵੋਤਮ ਸਹੂਲਤਾਂ ਨਾਲ ਲੈਸ ਕਰਨ ਲਈ ਸਰਕਾਰ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਬੁਨਿਆਦੀ ਸੁਵਿਧਾਵਾਂ ਪੱਖੋਂ ਵੀ ਕੋਈ ਕਮੀ ਬਾਕੀ ਨਹੀਂ ਛੱਡੀ ਜਾ ਰਹੀ । ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਐਸ. ਡੀ. ਓ. ਜਤਿਨ ਸਿੰਗਲਾ ਤੇ ਜੇ.ਈ ਪੰਕਜ ਮਹਿਰਾ ਵੀ ਮੌਜੂਦ ਸਨ ।
