Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:06 am

+91 90915 01313 , +91 90916 01313

punjabbanni@gmail.com
punjabbani@yahoo.com

ਭਲਕੇ ਪੰਜਾਬ ਵਿਚ ਘੰਟੋ ਘੱਟ 20 ਥਾਵਾਂ ਤੇ ਹੋਵੇਗੀ ਸਿਵਲ ਡਿਫੈਂਸ ਡਰਿੱਲ

ਭਲਕੇ ਪੰਜਾਬ ਵਿਚ ਘੰਟੋ ਘੱਟ 20 ਥਾਵਾਂ ਤੇ ਹੋਵੇਗੀ ਸਿਵਲ ਡਿਫੈਂਸ ਡਰਿੱਲ

ਜਲੰਧਰ, 6 ਮਈ 2025 : Civil defense drill to be held at 20 places in Punjab tomorrow in less than an hour : ਭਾਰਤ ਦੇ ਪਹਿਲਗਾਮ ਵਿਖੇ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਨਾਲ ਭਾਰਤ ਦੇ ਵਧੇ ਤਣਾਅ ਦੇ ਚਲਦਿਆਂ ਜਿਥੇ ਇਕ ਪਾਸੇ ਜੰਗ ਦੇ ਆਸਾਰ ਵਧਦੇ ਚਲੇ ਜਾ ਰਹੇ ਹਨ, ਉਥੇ ਜੰਗ ਦੇ ਮਾਹੌਲ ਵਿਚ ਪੈਦਾ ਹੋਣ ਵਾਲੇ ਹਾਲਾਤਾਂ ਨਾਲ ਫੌਜ ਦੇ ਅਤੇ ਆਮ ਜਨਤਾ ਨੂੰ ਨਜਿੱਠਣ ਲਈ 7 ਮਈ ਨੂੰ ਪੰਜਾਬ ਵਿਚ ਵੱਖ ਵੱਖ ਥਾਵਾਂ ਤੇ ਸਿਵਲ ਡਿਫੈਂਸ ਡਰਿਲ (Civil Defense Drill) (ਮੌਕ ਡਰਿੱਲ) ਕਰਵਾਈ ਜਾਵੇਗੀ ।

ਕਿਹੜੀਆਂ ਕਿਹੜੀਆਂ ਹਨ ਥਾਵਾਂ :

ਅੰਮ੍ਰਿਤਸਰ ਬਠਿੰਡਾ, ਪਟਿਆਲਾ, ਫਿਰੋਜ਼ਪੁਰ, ਗੁਰਦਾਸਪੁਰ,ਕੋਟਕਪੂਰਾ, ਬਟਾਲਾ, ਮੁਹਾਲੀ, ਅਬੋਹਰ, ਆਦਮਪੁਰ, ਬਰਨਾਲਾ, ਨੰਗਲ, ਹਲਵਾਰਾ, ਹੁਸ਼ਿਆਰਪੁਰ, ਜਲੰਧਰ, ਪਠਾਨਕੋਟ, ਲੁਧਿਆਣਾ, ਸੰਗਰੂਰ, ਰੋਪੜ ਅਤੇ ਫਰੀਦਕੋਟ ਸ਼ਾਮਲ ਹਨ ।  ਪ੍ਰਾਪਤ ਜਾਣਕਾਰੀ 7 ਮਈ ਨੂੰ ਕੀਤੀ ਜਾਣ ਵਾਲੀ ਇਹ ਮੌਕ ਡਰਿੱਲ ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ’ਤੇ ਕੀਤੀ ਜਾਵੇਗੀ ।

ਦੱਸਣਯੋਗ ਹੈ ਕਿ ਇਸ ਮੌਕ ਡਰਿੱਲ (Mock drill) ਦਾ ਮੁੱਖ ਉਦੇਸ਼ ਭਾਰਤ ਦੇਸ਼ ਦੇ ਨਾਗਰਿਕਾਂ ਨੂੰ ਜੰਗ ਜਾਂ ਆਫ਼ਤ ਦੀ ਸਥਿਤੀ ਵਿੱਚ ਬਚਾਅ ਅਤੇ ਪ੍ਰਤੀਕਿਰਿਆ ਸੰਬੰਧੀ ਵਿਹਾਰਕ ਜਾਣਕਾਰੀ ਪ੍ਰਦਾਨ ਕਰਨਾ ਹੈ ।  ਇਹ ਅਭਿਆਸ 1971 ਤੋਂ ਬਾਅਦ ਪਹਿਲੀ ਵਾਰ ਇੰਨੇ ਵੱਡੇ ਪੱਧਰ `ਤੇ ਹੋ ਰਿਹਾ ਹੈ । ਇਹ ਮੌਕ ਡਰਿੱੱਲ ਜੰਮੂ ਅਤੇ ਕਸ਼ਮੀਰ, ਪੰਜਾਬ, ਰਾਜਸਥਾਨ ਅਤੇ ਗੁਜਰਾਤ ਵਰਗੇ ਸਰਹੱਦੀ ਰਾਜਾਂ ਦੇ ਜਿਲ੍ਹਿਆਂ ਵਿੱਚ ਕੀਤੀ ਜਾਵੇਗੀ ।

Read More :  ਸੁਰੱਖਿਆ ਪ੍ਰਬੰਧਾਂ ਦੇ ਚੱਲਦੇ ਪੰਜਾਬ ਵਿਧਾਨ ਸਭਾ ’ਚ ਮੌਕ ਡਰਿੱਲ ਕਰਵਾਈ

Advertisement
Advertisement
Advertisement
Advertisement
Scroll to Top