Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਵਿਖੇ ਓਰੀਐਂਟੇਸ਼ਨ ਪ੍ਰੋਗਰਾਮ ਨਾਲ ਸੈਸ਼ਨ ਦੀ ਸ਼ੁਰੂਆਤ

ਦੁਆਰਾ: Punjab Bani ਪ੍ਰਕਾਸ਼ਿਤ :Friday, 04 August, 2023, 06:45 PM

ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਵਿਖੇ ਓਰੀਐਂਟੇਸ਼ਨ ਪ੍ਰੋਗਰਾਮ ਨਾਲ ਸੈਸ਼ਨ ਦੀ ਸ਼ੁਰੂਆਤ

ਪਟਿਆਲਾ. 4 ਅਗਸਤ, 2023

ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਨੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਚਾਰ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਾਲਜ ਦੀਆਂ ਅਕਾਦਮਿਕ ਪਰੰਪਰਾਵਾਂ, ਨੈਤਿਕ ਅਤੇ ਅਕਾਦਮਿਕ ਜ਼ਿੰਮੇਵਾਰੀਆਂ ਅਤੇ ਅਕਾਦਮਿਕ ਸੱਭਿਆਚਾਰ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਕਾਲਜ ਵਿੱਚ ਉਪਲਬਧ ਸਹੂਲਤਾਂ, ਕੋਰਸਾਂ ਅਤੇ ਵੱਖ-ਵੱਖ ਵਿਭਾਗਾਂ ਸਬੰਧੀ ਜਾਣਕਾਰੀ ਪ੍ਰਦਾਨ ਕਰਨਾ ਸੀ।

ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਜੀ ਨੇ ਇਸ ਪ੍ਰੋਗਰਾਮ ਦਾ ਉਦਘਾਟਨ ਕੀਤਾ ਅਤੇ ਕਾਲਜ ਕੈਂਪਸ ਵਿਚ ਆਏ ਨਵੇਂ ਵਿਦਿਆਰਥੀਆਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਾਡਾ ਕਾਲਜ ਭਾਰਤੀ ਲੋਕਤੰਤਰ ਲਈ ਸਮਾਜਿਕ ਤੌਰ ਤੇ ਸੰਵੇਦਨਸ਼ੀਲ ਅਤੇ ਬੌਧਿਕ ਤੌਰ ਤੇ ਸਮਰੱਥ ਨਾਗਰਿਕ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਰਾਹੀ ਪ੍ਰਾਪਤ ਕੀਤੇ ਗਿਆਨ ਨੂੰ ਸਮਾਜ ਦੀ ਤਬਦੀਲੀ ਅਤੇ ਬਿਹਤਰੀ ਲਈ ਵਰਤਿਆ ਜਾਣਾ ਚਾਹੀਦਾ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਵਿੱਚ ਉੱਤਮ ਦਰਜਾ ਪ੍ਰਾਪਤ ਕਰਨ, ਆਧੁਨਿਕ ਯੁੱਗ ਦੀਆਂ ਸਿਖਲਾਈ ਤਕਨੀਕਾਂ ਨਾਲ ਲੈਸ ਹੋਣ ਅਤੇ ਅਧਿਐਨ ਲਈ ਚੁਣੇ ਗਏ ਕੋਰਸਾਂ ਅਤੇ ਡਿਗਰੀਆਂ ਵਿੱਚ ਗੰਭੀਰ ਅਧਿਐਨ ਤੇ ਖੋਜ-ਕਾਰਜ ਕਰਨ ਲਈ ਵੀ ਪ੍ਰੇਰਿਤ ਕੀਤਾ।

ਪਹਿਲੇ ਸੈਸ਼ਨ ਵਿੱਚ ਡਾ. ਗੁਰਦੀਪ ਸਿੰਘ, ਡੀਨ ਵਿਦਿਆਰਥੀ ਭਲਾਈ, ਪੰਜਾਬੀ ਵਿਭਾਗ ਦੇ ਮੁਖੀ ਨੇ ਵਿਦਿਆਰਥੀਆਂ ਨਾਲ ਐਂਟੀ ਰੈਗਿੰਗ ਸੈੱਲ, ਵੂਮੈਨ ਸੈੱਲ ਅਤੇ ਕਾਲਜ ਮੈਗਜ਼ੀਨ ‘ਦਿ ਲਿਊਮਿਨਰੀ’ ਵਿੱਚ ਰਚਨਾਵਾਂ ਛਾਪਣ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮਰਿਆਦਾ ਬਣਾਈ ਰੱਖਣੀ ਚਾਹੀਦੀ ਹੈ ਅਤੇ ਕਿਸੇ ਵੀ ਤਰ੍ਹਾਂ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਨਹੀਂ ਹੋਣਾ ਚਾਹੀਦਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਅਤੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਨ੍ਹਾਂ ਦੀ ਸ਼ਖ਼ਸੀਅਤ ਅਤੇ ਯੋਗਤਾ ਦਾ ਵਿਕਾਸ ਹੋ ਸਕੇ।

ਕਾਲਜ ਦੇ ਰਜਿਸਟਰਾਰ ਅਤੇ ਡੀਨ ਲਾਈਫ ਸਾਇੰਸਿਜ਼ ਡਾ. ਅਸ਼ਵਨੀ ਸ਼ਰਮਾ ਨੇ ਵਿਦਿਆਰਥੀਆਂ ਨਾਲ ਸਮਾਂ-ਸਾਰਣੀ ਅਤੇ ਅਧਿਆਪਕਾਂ ਦੁਆਰਾ ਕਲਾਸਰੂਮਾਂ ਵਿੱਚ ਅਪਣਾਏ ਜਾਂਦੇ ਪੜ੍ਹਾਉਣ ਦੇ ਵੱਖ-ਵੱਖ ਢੰਗਾਂ ਅਤੇ ਤਰੀਕਿਆਂ ਬਾਰੇ ਚਰਚਾ ਕੀਤੀ।

ਡਾ. ਅਜੀਤ ਕੁਮਾਰ, ਕੰਟਰੋਲਰ ਪ੍ਰੀਖਿਆਵਾਂ ਨੇ ਵਿਦਿਆਰਥੀਆਂ ਨਾਲ ਕਾਲਜ ਦੇ ਸਾਲਾਨਾ ਕੈਲੰਡਰ, ਸਿਲੇਬਸ ਦੀ ਯੋਜਨਾਬੰਦੀ, ਲਾਜ਼ਮੀ ਲੈਕਚਰ ਲੋੜਾਂ, ਡਿਜੀ-ਲਾਕਰ ਅਤੇ ਹੋਰ ਪ੍ਰਬੰਧਕੀ ਪ੍ਰਬੰਧਾਂ ਬਾਰੇ ਦੱਸਿਆ।

ਕੈਮਿਸਟਰੀ ਵਿਭਾਗ ਦੇ ਮੁਖੀ ਅਤੇ ਐਨ.ਐਸ.ਐਸ ਪ੍ਰੋਗਰਾਮ ਅਫਸਰ ਡਾ. ਰਾਜੀਵ ਸ਼ਰਮਾ ਨੇ ਐੱਨ.ਐੱਸ.ਐੱਸ, ਰੈੱਡ ਰਿਬਨ ਕਲੱਬ ਅਤੇ ਬਡੀ ਪ੍ਰੋਗਰਾਮ ਦੀ ਮਹੱਤਤਾ ਤੇ ਚਾਨਣਾ ਪਾਇਆ।

ਡਾ. ਨੀਰਜ ਗੋਇਲ, ਮੁਖੀ, ਬਿਜ਼ਨਸ ਮੈਨੇਜਮੈਂਟ ਵਿਭਾਗ ਨੇ ਵਿਦਿਆਰਥੀਆਂ ਨਾਲ ਕਾਲਜ ਵਿੱਚ ਉਪਲਬਧ ਵੱਖ-ਵੱਖ ਯੂ.ਜੀ.ਸੀ. ਮਾਨਤਾ ਪ੍ਰਾਪਤ ਐਡ-ਆਨ ਅਤੇ ਸਰਟੀਫਿਕੇਟ ਕੋਰਸਾਂ, ਇੰਟਰਨਸ਼ਿਪ ਸਿਖਲਾਈ ਅਤੇ ਫਿਨਿਸ਼ਿੰਗ ਸਕੂਲ ਪ੍ਰੋਗਰਾਮ ਬਾਰੇ ਚਰਚਾ ਕੀਤੀ।

ਡਾ. ਗਣੇਸ਼ ਸੇਠੀ, ਕੰਪਿਊਟਰ ਸਾਇੰਸ ਵਿਭਾਗ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਐਸ.ਸੀ. / ਓ.ਬੀ.ਸੀ. / ਘੱਟ-ਗਿਣਤੀਆਂ ਲਈ ਸਕਾਲਰਸ਼ਿਪ ਸਕੀਮਾਂ ਅਤੇ ਜਨਰਲ ਸਟਡੀ ਸਰਕਲ ਦੀਆਂ ਗਤੀਵਿਧੀਆਂ ਬਾਰੇ ਦੱਸਿਆ।

ਡਾ. ਹਰਮੋਹਨ ਸ਼ਰਮਾ, ਕੰਪਿਊਟਰ ਸਾਇੰਸ ਵਿਭਾਗ ਨੇ ਕਾਲਜ ਦੁਆਰਾ ਚਲਾਈਆਂ ਜਾਂਦੀਆਂ ਵੱਖ-ਵੱਖ ਸੁਸਾਇਟੀਆਂ, ਕਲੱਬਾਂ ਅਤੇ ਕੰਧ ਮੈਗਜ਼ੀਨਾਂ ਬਾਰੇ ਦੱਸਿਆ।

ਡਾ. ਨਿਸ਼ਾਨ ਸਿੰਘ, ਡੀਨ ਸਪੋਰਟਸ ਨੇ ਖੇਡ ਵਿਭਾਗ ਦੀਆਂ ਪ੍ਰਾਪਤੀਆਂ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਤੰਦਰੁਸਤ ਅਤੇ ਸਫ਼ਲ ਹੋਣ ਲਈ ਘੱਟੋ-ਘੱਟ ਇੱਕ ਖੇਡ ਵਿੱਚ ਜ਼ਰੂਰੀ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

ਡਾ. ਰੋਹਿਤ ਸਚਦੇਵਾ, ਕੰਪਿਊਟਰ ਸਾਇੰਸ ਵਿਭਾਗ ਨੇ ਵਿਦਿਆਰਥੀਆਂ ਨਾਲ ਐਨ.ਸੀ.ਸੀ. ਅਤੇ ਫਿਨਿਸ਼ਿੰਗ ਸਕੂਲ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਦੀ ਯੋਗਤਾ ਦੇ ਮਾਪਦੰਡਾਂ ਅਤੇ ਇਹਨਾਂ ਦੇ ਮਹੱਤਵ ਬਾਰੇ ਚਰਚਾ ਕੀਤੀ। ਉਨ੍ਹਾਂ ਕਾਲਜ ਦੇ ਪਲੇਸਮੈਂਟ ਸੈੱਲ ਦੀਆਂ ਗਤੀਵਿਧੀਆਂ ਬਾਰੇ ਸੰਖੇਪ ਵੇਰਵਾ ਵੀ ਪੇਸ਼ ਕੀਤਾ।

ਕਾਲਜ ਵਿੱਚ ਬੀ.ਐਸ.ਜੀ. ਦੇ ਇੰਚਾਰਜ ਡਾ. ਰੁਪਿੰਦਰ ਸਿੰਘ, ਪੰਜਾਬੀ ਵਿਭਾਗ ਨੇ ਵਿਦਿਆਰਥੀਆਂ ਨੂੰ ਭਾਰਤ ਸਕਾਊਟਸ ਅਤੇ ਗਾਈਡਜ਼ ਵਿੰਗ ਬਾਰੇ ਦੱਸਿਆ। ਪ੍ਰੋ. ਵਿਨੇ ਗਰਗ, ਮੁਖੀ, ਕੰਪਿਊਟਰ ਸਾਇੰਸ ਵਿਭਾਗ ਨੇ ਕਾਲਜ ਸੂਚਨਾ ਪ੍ਰਣਾਲੀਆਂ ਅਤੇ ਐਲ.ਐਮ.ਐਸ. ਦੀ ਵਰਤੋਂ ਬਾਰੇ ਵਿਸਥਾਰ ਨਾਲ ਦੱਸਿਆ।

ਇਹ ਪ੍ਰੋਗਰਾਮ ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ ਦੇ ਸਹਿਯੋਗ ਅਤੇ ਤਾਲਮੇਲ ਨਾਲ ਸਫ਼ਲਤਾਪੂਰਵਕ ਸੰਪੰਨ ਹੋਇਆ।

ਇਸ ਓਰੀਏਂਟੇਸ਼ਨ ਪ੍ਰੋਗਰਾਮ ਵਿੱਚ ਇਹ ਵੀ ਦੱਸਿਆ ਗਿਆ ਕਿ ਕਾਲਜ ਵਿੱਚ ਰੈਗੂਲਰ ਕਲਾਸਾਂ 5 ਅਗਸਤ, 2023 ਤੋਂ ਸਮਾਂ ਸਾਰਣੀ (ਟਾਈਮ ਟੇਬਲ) ਅਨੁਸਾਰ ਸ਼ੁਰੂ ਹੋਣਗੀਆਂ।



Scroll to Top