Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:05 am

+91 90915 01313 , +91 90916 01313

punjabbanni@gmail.com
punjabbani@yahoo.com

ਵਿਦਿਆਰਥੀਆਂ ਦੀ ਸਕੂਲਾਂ 'ਚ ਆਵਾਜਾਈ ਸੁਰੱਖਿਆ ਯਕੀਨੀ ਬਣਾਈ ਜਾਵੇ

ਵਿਦਿਆਰਥੀਆਂ ਦੀ ਸਕੂਲਾਂ 'ਚ ਆਵਾਜਾਈ ਸੁਰੱਖਿਆ ਯਕੀਨੀ ਬਣਾਈ ਜਾਵੇ

ਦੂਧਨ ਸਾਧਾਂ, 6 ਮਈ 2025 :  Transport safety of students to schools should be ensured. : ਵਿਦਿਆਰਥੀਆਂ ਦੇ ਸਕੂਲਾਂ ‘ਚ ਆਉਣ-ਜਾਣ ਨੂੰ ਸੁਰੱਖਿਅਤ ਬਨਾਉਣ ਲਈ ਲਾਗੂ ਕੀਤੀ ਗਈ ‘ਸੇਫ਼ ਸਕੂਲ ਵਾਹਨ ਪਾਲਿਸੀ’ (‘Safe School Vehicle Policy’) ਦੇ ਸਬੰਧ ‘ਚ ਸਬ ਡਵੀਜਨ ਦੇ ਸਕੂਲਾਂ ਦੇ ਪ੍ਰਿੰਸੀਪਲਾਂ (School principals) ਅਤੇ ਹੋਰਨਾਂ ਜਿੰਮੇਵਾਰ ਵਿਅਕਤੀਆਂ ਨਾਲ ਦੂਧਨ ਸਾਧਾਂ ਦੇ ਐਸ. ਡੀ. ਐਮ. ਕ੍ਰਿਪਾਲਵੀਰ ਸਿੰਘ (S. D. M. Kirpalveer Singh) ਨੇ ਇੱਕ ਮੀਟਿੰਗ ਕਰਕੇ ਇਸ ਨੀਤੀ ਨੂੰ ਲਾਗੂ ਕੀਤੇ ਜਾਣ ਦਾ ਜਾਇਜ਼ਾ ਲਿਆ ।

ਸੇਫ਼ ਸਕੂਲ ਵਾਹਨ ਨੀਤੀ ਨੂੰ ਹਰ ਹਾਲ ‘ਚ ਲਾਗੂ ਕਰਨਾ ਯਕੀਨੀ ਬਨਾਉਣ

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕ੍ਰਿਪਾਲਵੀਰ ਸਿੰਘ ਨੇ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਸੇਫ਼ ਸਕੂਲ ਵਾਹਨ ਨੀਤੀ ਨੂੰ ਹਰ ਹਾਲ ‘ਚ ਲਾਗੂ ਕਰਨਾ ਯਕੀਨੀ ਬਨਾਉਣ, ਜੇਕਰ ਇਸ ਨੀਤੀ ਨੂੰ ਲਾਗੂ ਕਰਨ ‘ਚ ਕੋਈ ਸਕੂਲ ਅਣਗਹਿਲੀ ਵਰਤਦਾ ਹੈ ਤਾਂ ਸਕੂਲ ਪ੍ਰਬੰਧਕਾਂ ਵਿਰੁੱਧ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕ੍ਰਿਪਾਲਵੀਰ ਸਿੰਘ ਨੇ ਸਕੂਲਾਂ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਯਕੀਨੀ ਬਨਾਉਣ ਕਿ 18 ਸਾਲ ਤੋਂ ਘੱਟ ਉਮਰ (Under 18 years of age) ਦਾ ਕੋਈ ਵੀ ਵਿਦਿਆਰਥੀ ਆਪਣੇ ਪ੍ਰਾਈਵੇਟ ਵਾਹਨ ਸਕੂਲ ‘ਚ ਨਾ ਲੈ ਕੇ ਆਵੇ । ਇਸ ਤੋਂ ਬਿਨ੍ਹਾਂ ਵਿਦਿਆਰਥੀਆਂ ਨੂੰ ਪ੍ਰਾਈਵੇਟ ਤੌਰ ‘ਤੇ ਟਰਾਂਸਪੋਰਟ ਦੀ ਸੁਵਿਧਾ ਪ੍ਰਦਾਨ ਕਰਨ ਵਾਲੇ ਟਰਾਂਸਪੋਟਰਾਂ ਸਮੇਤ ਸਕੂਲ ਆਪਣੇ ਵਾਹਨਾਂ ਵਿੱਚ ਰਹਿੰਦੀਆਂ ਕਮੀਆਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਪੂਰਾ ਕਰਨਾ ਯਕੀਨੀ ਬਣਾਉਣ ।

ਸਕੂਲਾਂ ਨੂੰ ਕੀਤੀ ਪਾਲਿਸੀ ਲਾਗੂ ਕਰਨ ਲਈ ਰਹਿੰਦੀਆਂ ਕਮੀਆਂ ਪੇਸ਼ੀਆਂ ਦੂਰ ਕਰਨ ਲਈ ਹਦਾਇਤ

 ਐਸ. ਡੀ. ਐਮ. ਨੇ ਕਿਹਾ ਕਿ ਸਕੂਲਾਂ ਨੂੰ ਇਹ ਪਾਲਿਸੀ ਲਾਗੂ ਕਰਨ ਲਈ ਰਹਿੰਦੀਆਂ ਕਮੀਆਂ ਪੇਸ਼ੀਆਂ ਦੂਰ ਕਰਨ ਲਈ ਹਦਾਇਤ ਕੀਤੀ ਗਈ ਹੈ ਅਤੇ ਇਸ ਲਈ ਸਕੂਲਾਂ ਵਲੋਂ ਹਲਫ਼ੀਆ ਬਿਆਨ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਹਰ ਹਾਲ ਭੇਜਿਆ ਜਾਵੇ ।  ਉਨ੍ਹਾਂ ਸਕੂਲ ਪ੍ਰਿਸੀਪਲਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਜਿਵੇਂ ਕਿ ਬੱਸਾਂ ਵਿੱਚ ਮਹਿਲਾ ਅਟੈਂਡੈਂਟ ਦਾ ਹੋਣਾ, ਸੀ. ਸੀ. ਟੀ. ਵੀ. ਕੈਮਰਾ ਲਗਵਾਉਣਾ, ਬੱਸਾਂ ਵਿੱਚ ਓਵਰ-ਲੋਡਿੰਗ ਰੋਕਣਾ ਆਦਿ ਲਾਗੂ ਕਰਨ ਲਈ ਕਿਹਾ ਗਿਆ ।
Advertisement
Advertisement
Advertisement
Advertisement
Scroll to Top