Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:52 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਜ਼ਿਲ੍ਹੇ ਦੇ 200 ਪਿੰਡਾਂ ਦੀਆਂ ਵਿਲੇਜ ਡਿਫੈਂਸ ਕਮੇਟੀਆਂ ਵੱਲੋਂ ਬੈਠਕਾਂ

ਪਟਿਆਲਾ ਜ਼ਿਲ੍ਹੇ ਦੇ 200 ਪਿੰਡਾਂ ਦੀਆਂ ਵਿਲੇਜ ਡਿਫੈਂਸ ਕਮੇਟੀਆਂ ਵੱਲੋਂ ਬੈਠਕਾਂ

ਪਟਿਆਲਾ, 2 ਮਈ 2025 : Village Defense Committees of 200 villages of Patiala district hold meetings : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਹੇਠ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ (War on drugs) ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ‘ਚ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀਆਂ ਹਦਾਇਤਾਂ ਅਨੁਸਾਰ ਬਲਾਕ ਪੱਧਰ ‘ਤੇ ਵਿਲੇਜ ਡਿਫੈਂਸ ਕਮੇਟੀਆਂ (Village Defense Committees) (ਪਿੰਡਾਂ ਦੇ ਪਹਿਰੇਦਾਰ) ਦੀਆਂ ਬੈਠਕਾਂ ਸ਼ੁਰੂ ਹੋ ਗਈਆਂ ਹਨ ।

ਅੱਜ ਪਲੇਠੀ ਬੈਠਕ ‘ਚ ਪਟਿਆਲਾ ਤੇ ਸਮਾਣਾ ਬਲਾਕ ਦੇ ਬੀ. ਡੀ. ਪੀ. ਓ. ਸੁਖਵਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਪਿੰਡ ਖੇੜੀ ਮਾਨੀਆ ਪਿੰਡ ਦੁੱਧੜ ਤੇ ਸਮਾਣਾ ਵਿਖੇ 200 ਪਿੰਡਾਂ ਦੀਆਂ ਵਿਲੇਜ ਡਿਫੈਂਸ ਕਮੇਟੀਆਂ ਦੀਆਂ ਮੀਟਿੰਗ ਕਰਕੇ ਇਨ੍ਹਾਂ ਪਿੰਡਾਂ ਦੀਆਂ ਕਮੇਟੀਆਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕੀਤਾ ਗਿਆ ।

ਪਿੰਡ ਵਿੱਚ ਨਸ਼ਾ ਵੇਚਣ ਵਾਲੇ ਤੇ ਨਸ਼ਾ ਕਰਨ ਵਾਲਿਆਂ ‘ਤੇ ਬਾਜ ਅੱਖ ਰੱਖਣਗੀਆਂ

ਇਸ ਮੌਕੇ ਸੰਬੋਧਨ ਕਰਦਿਆਂ ਬੀ. ਡੀ. ਪੀ. ਓ. ਪਟਿਆਲਾ ਸੁਖਵਿੰਦਰ ਸਿੰਘ ਟਿਵਾਣਾ ਨੇ ਕਿਹਾ ਕਿ ਪੰਜਾਬ ਸਰਕਾਰ (Punjab Government) ਵੱਲੋਂ ਸੂਬੇ ਵਿਚੋਂ ਨਸ਼ਿਆਂ ਦੇ ਪੂਰਨ ਖਾਤਮੇ (Complete eradication of drugs from the state) ਲਈ ਪਿੰਡ ਪੱਧਰ ‘ਤੇ ਵਿਲੇਜ ਡਿਫੈਂਸ ਕਮੇਟੀਆਂ (ਪਿੰਡਾਂ ਦੇ ਪਹਿਰੇਦਾਰ) ਦਾ ਗਠਨ ਕੀਤਾ ਗਿਆ ਹੈ, ਜੋ ਪਿੰਡ ਵਿੱਚ ਨਸ਼ਾ ਵੇਚਣ ਵਾਲੇ ਤੇ ਨਸ਼ਾ ਕਰਨ ਵਾਲਿਆਂ ‘ਤੇ ਬਾਜ ਅੱਖ ਰੱਖਣਗੀਆਂ ਤੇ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਰੱਖ ਕੇ ਪਿੰਡਾਂ ‘ਚੋਂ ਨਸ਼ਿਆਂ ਦਾ ਖਾਤਮਾ ਕਰਵਾਉਣਗੀਆਂ ।

ਸੁਖਵਿੰਦਰ ਸਿੰਘ ਟਿਵਾਣਾ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ‘ਚ ਵਿਲੇਜ ਡਿਫੈਂਸ ਕਮੇਟੀ ਦਾ ਅਹਿਮ ਰੋਲ ਹੋਵੇਗਾ, ਕਿਉਂਕਿ ਇਸ ਕਮੇਟੀ ਦੇ ਜੋ ਮੈਂਬਰ ਹਨ, ਉਹ ਪਿੰਡ ਦਾ ਸਰਪੰਚ, ਆਂਗਣਵਾੜੀ ਵਰਕਰ, ਆਸ਼ਾ ਵਰਕਰ, ਪੰਚਾਇਤ ਸਕੱਤਰ ਤੇ ਜ਼ੈਲਦਾਰ ਹਨ, ਜੋ ਆਪਣੇ ਪਿੰਡ ਬਾਰੇ ਸਭ ਤੋਂ ਵੱਧ ਜਾਣਦੇ ਹੁੰਦੇ ਹਨ ਤੇ ਹਰੇਕ ਪਿੰਡ ਵਾਸੀ ਨਾਲ ਇਨ੍ਹਾਂ ਦਾ ਸਿੱਧਾ ਰਾਬਤਾ ਹੁੰਦਾ ਹੈ ।

ਕਮੇਟੀ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਘਰ-ਘਰ ਪਹੁੰਚਾਵੇ

ਉਨ੍ਹਾਂ ‘ਪਿੰਡ ਦੇ ਪਹਿਰੇਦਾਰ’ ਸਿਰਲੇਖ ਹੇਠ ਬਣਾਈਆਂ ਇਨ੍ਹਾਂ ਵਿਲੇਜ ਡਿਫੈਂਸ ਕਮੇਟੀਆਂ ਨਾਲ ਅੱਜ ਪਲੇਠੀ ਮੀਟਿੰਗ ਕਰਦਿਆਂ ਕਮੇਟੀ ਦੇ ਕੰਮ, ਜ਼ਿੰਮੇਵਾਰੀਆਂ, ਪ੍ਰਸ਼ਾਸਨ ਨਾਲ ਰਾਬਤਾ, ਨਸ਼ਾ ਵੇਚਣ ਵਾਲੇ ਤੇ ਨਸ਼ਾ ਕਰਨ ਵਾਲਿਆਂ ਸਬੰਧੀ ਸੂਚਨਾ ਦੇਣ ਸਮੇਤ ਪਿੰਡ ਪੱਧਰ ‘ਤੇ ਜਾਗਰੂਕਤਾ ਮੁਹਿੰਮ ਚਲਾਉਣ ਸਬੰਧੀ ਜਾਣਕਾਰੀ ਦਿੱਤੀ । ਉਨ੍ਹਾਂ ਕਿਹਾ ਕਿ ਕਮੇਟੀ ਸਾਰੇ ਪਿੰਡ ਵਾਲਿਆਂ ਨੂੰ ਨਾਲ ਲੈ ਕੇ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਘਰ-ਘਰ ਪਹੁੰਚਾਵੇ ਤਾਂ ਜੋ ਨਸ਼ਿਆਂ ਦੀ ਇਸ ਅਲਾਮਤ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ ।

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਸ਼ਲਾਘਾਯੋਗ ਹੈ

ਬੈਠਕ ਦੌਰਾਨ ਪਿੰਡ ਦੁਘਾਟ ਦੇ ਸਰਪੰਚ ਬਹਾਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਸ਼ਲਾਘਾਯੋਗ ਹੈ । ਉਨ੍ਹਾਂ ਕਿਹਾ ਕਿ ਪਿੰਡ ਵਿੱਚ ਜੇਕਰ ਕੋਈ ਨਸ਼ਾ ਵੇਚਣ ਆਉਂਦਾ ਹੈ ਤਾਂ ਇਸ ਸਬੰਧੀ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਜਾ ਰਹੀ ਹੈ ਤੇ ਨਸ਼ਾ ਕਰਨ ਵਾਲਿਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਵੀ ਕੀਤਾ ਜਾ ਰਿਹਾ ਹੈ ।

ਪਿੰਡ ਖੇੜੀ ਮਾਨੀਆ ਦੇ ਪੰਚਾਇਤ ਮੈਂਬਰ ਗੁਰਸੇਵਕ ਸਿੰਘ (Panchayat Member Gursewak Singh) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਜੋ ਫੈਸਲੇ ਲਏ ਹਨ, ਇਨ੍ਹਾਂ ਫੈਸਲਿਆਂ ਨੇ ਸਾਨੂੰ ਵੀ ਇਸ ਮੁਹਿੰਮ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਹੈ । ਪਿੰਡ ਖੇੜੀ ਮਾਨੀਆ ਦੀ ਪੰਚਾਇਤ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਵੇਗੀ । ਸਮੂਹ ਪਿੰਡਾਂ ਦੇ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੀ ਭਰਵੀਂ ਸ਼ਲਾਘਾ ਕੀਤੀ ।

Read More : ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਹਰੇਕ ਕਮੇਟੀ ਮੈਂਬਰ ਲਈ ਵਿਸ਼ੇਸ਼ ਕਾਰਜ ਖੇਤਰ ਨਿਰਧਾਰਤ : ਹਰਪਾਲ ਸਿੰਘ ਚੀਮਾ

Advertisement
Advertisement
Advertisement
Advertisement
Scroll to Top