Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 9:42 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਵੱਲੋਂ ਤਹਿਸੀਲਦਾਰ ਦੇ ਨਾਂ 'ਤੇ 7 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪ੍ਰਾਈਵੇਟ ਵਿਅਕਤੀ ਕਾਬੂ

ਵਿਜੀਲੈਂਸ ਵੱਲੋਂ ਤਹਿਸੀਲਦਾਰ ਦੇ ਨਾਂ 'ਤੇ 7 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪ੍ਰਾਈਵੇਟ ਵਿਅਕਤੀ ਕਾਬੂ

ਵਿਜੀਲੈਂਸ ਵੱਲੋਂ ਤਹਿਸੀਲਦਾਰ ਦੇ ਨਾਂ ‘ਤੇ 7 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪ੍ਰਾਈਵੇਟ ਵਿਅਕਤੀ ਕਾਬੂ

• ਸਬੰਧਤ ਤਹਿਸੀਲਦਾਰ ਅਤੇ ਪਟਵਾਰੀ ਦੀ ਭੂਮਿਕਾ ਦੀ ਵੀ ਕੀਤੀ ਜਾ ਰਹੀ ਹੈ ਜਾਂਚ

ਚੰਡੀਗੜ੍ਹ, 3 ਅਗਸਤ:

ਪੰਜਾਬ ਵਿਜੀਲੈਂਸ ਬਿਊਰੋ ਨੇ ਰਮਨ ਕੌੜਾ ਦੇ ਨਾਂ ਦੇ ਇੱਕ ਪ੍ਰਾਈਵੇਟ ਵਿਅਕਤੀ, ਜੋ ਆਪਣੇ ਆਪ ਨੂੰ ਜ਼ਿਲ੍ਹਾ ਲੁਧਿਆਣਾ ਦੇ ਕੋਹਾੜਾ ਦਾ ਪਟਵਾਰੀ ਦੱਸਦਾ ਸੀ, ਨੂੰ ਤਹਿਸੀਲਦਾਰ ਦੇ ਨਾਮ ‘ਤੇ 7000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਅਮਰਜੀਤ ਸਿੰਘ ਵਾਸੀ ਈਸ਼ਰ ਨਗਰ, ਲੁਧਿਆਣਾ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਸਹੁਰੇ ਰਤਨ ਚੰਦ ਦੀ ਮੌਤ ਤੋਂ ਬਾਅਦ ਉਸਦੀ ਸੱਸ ਸੁਨੀਤਾ ਦੇਵੀ ਅਤੇ ਉਸਦੇ ਬੱਚਿਆਂ ਦੇ ਨਾਂ ਜਾਇਦਾਦ ਦਾ ਇੰਤਕਾਲ ਦਰਜ ਕਰਵਾਉਣਾ ਸੀ, ਜਿਸ ਲਈ ਮੁਲਜ਼ਮ ਰਮਨ ਕੌੜਾ ਨੇ ਤਹਿਸੀਲਦਾਰ ਦੇ ਨਾਂ ‘ਤੇ 7000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਇਸ ਸਬੰਧੀ ਇੱਕ ਆਡੀਓ ਰਿਕਾਰਡਿੰਗ ਵੀ ਪੇਸ਼ ਕੀਤੀ ਸੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਧੀਨ ਐਫ.ਆਈ.ਆਰ. ਨੰਬਰ 19 ਮਿਤੀ 02.08.2023 ਦਰਜ ਕਰਨ ਬਾਅਦ ਅੱਜ ਮੁਲਜ਼ਮ ਰਮਨ ਕੌੜਾ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਕੋਹਾੜਾ ਵਿਖੇ ਤਾਇਨਾਤ ਸਬੰਧਤ ਤਹਿਸੀਲਦਾਰ ਅਤੇ ਪਟਵਾਰੀ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top