Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:51 am

+91 90915 01313 , +91 90916 01313

punjabbanni@gmail.com
punjabbani@yahoo.com

ਡੇਅਰੀਆਂ ਸ਼ਹਿਰ 'ਚੋਂ ਤਬਦੀਲ ਹੋਣ ਨਾਲ ਲੋਕਾਂ ਨੂੰ ਸੀਵਰੇਜ ਜਾਮ ਤੋਂ ਮਿਲੇਗੀ ਰਾਹਤ

ਡੇਅਰੀਆਂ ਸ਼ਹਿਰ 'ਚੋਂ ਤਬਦੀਲ ਹੋਣ ਨਾਲ ਲੋਕਾਂ ਨੂੰ ਸੀਵਰੇਜ ਜਾਮ ਤੋਂ ਮਿਲੇਗੀ ਰਾਹਤ

ਪਟਿਆਲਾ, 9 ਮਈ 2025 : People will get relief from sewerage congestion by shifting dairies out of the city : ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਅੱਜ ਇੱਥੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਸ਼ਹਿਰ ਵਿੱਚੋਂ ਹਰ ਹਾਲ ਡੇਅਰੀਆਂ ਤਬਦੀਲ ਕੀਤੀਆਂ ਜਾਣਗੀਆਂ ਅਤੇ ਸ਼ਹਿਰ ਵਾਸੀਆਂ ਨੂੰ ਸੀਵਰੇਜ ਜਾਮ ਤੋਂ ਰਾਹਤ ਦਿਵਾਈ ਜਾਵੇਗੀ । ਵਿਧਾਇਕ ਕੋਹਲੀ ਨੇ ਅੱਜ ਇੱਥੇ ਸ੍ਰੀ ਗੁਰੂ ਨਾਨਕ ਡੇਅਰੀ ਪ੍ਰਾਜੈਕਟ ਅਬਲੋਵਾਲ ਬਾਰੇ ਮੇਅਰ ਕੁੰਦਨ ਗੋਗੀਆ, ਨਗਰ ਨਿਗਮ ਦੇ ਕਮਿਸ਼ਨਰ ਪਰਮਵੀਰ ਸਿੰਘ, ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਨੂੰ ਨਾਲ ਲੈਕੇ ਡੇਅਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਇੱਕ ਫ਼ੈਸਲਾਕੁੰਨ ਬੈਠਕ ਕੀਤੀ ।

ਡੇਅਰੀ ਕਿੱਤੇ ਨੂੰ ਹੋਰ ਵਧਾਉਣ ਲਈ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ

ਡੇਅਰੀ ਮਾਲਕਾਂ ਨੂੰ ਸ਼ਹਿਰ ਵਿੱਚੋਂ ਡੇਅਰੀਆਂ ਇਸ ਪ੍ਰਾਜੈਕਟ ਵਿੱਚ ਤਬਦੀਲ ਕਰਨ ਲਈ ਜ਼ੋਰ ਦਿੰਦਿਆਂ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਡੇਅਰੀ ਮਾਲਕਾਂ ਨੂੰ ਉਥੇ ਡੇਅਰੀ ਕਿੱਤੇ ਨੂੰ ਹੋਰ ਵਧਾਉਣ ਲਈ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ । ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ 20 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 21.26 ਏਕੜ ਵਿੱਚ ਬਣਾਇਆ ਗਿਆ ਇਹ ਪ੍ਰਾਜੈਕਟ ਜਿੱਥੇ ਸ਼ਹਿਰ ਦੀ ਸਾਫ਼ ਸਫਾਈ ਤੇ ਸੀਵਰੇਜ ਨੂੰ ਬੰਦ ਹੋਣ ਤੋਂ ਰੋਕਣ ‘ਚ ਸਹਾਈ ਹੋਵੇਗਾ ਉਥੇ ਹੀ ਡੇਅਰੀ ਮਾਲਕਾਂ ਦੇ ਧੰਦੇ ਨੂੰ ਹੋਰ ਵਿਕਸਤ ਹੋਣ ਵਿੱਚ ਵੀ ਸਹਾਇਤਾ ਕਰੇਗਾ ।
ਉਨ੍ਹਾਂ ਕਿ ਪ੍ਰਸ਼ਾਸਨ ਨੇ ਬੈਂਕਾਂ ਨਾਲ ਰਾਬਤਾ ਕਰਵਾ ਕੇ ਡੇਅਰੀ ਮਾਲਕਾਂ ਨੂੰ ਸ਼ੈਡ ਉਸਾਰੀ ਲਈ 10 ਲੱਖ ਰੁਪਏ ਤੱਕ ਦਾ ਕਰਜ਼ਾ ਬਿਨ੍ਹਾਂ ਕਿਸੇ ਬੈਂਕ ਗਾਰੰਟੀ ਦਿਵਾਉਣ ਦਾ ਵੀ ਪ੍ਰਬੰਧ ਕੀਤਾ, ਹੋਰ ਡੇਅਰੀ ਮਾਲਕ ਕੀ ਚਾਹੁੰਦੇ ਹਨ?, ਇਸ ਲਈ ਹੁਣ ਉਨ੍ਹਾਂ ਨੂੰ ਹਰ ਹਾਲ ਡੇਅਰੀਆਂ ਸ਼ਹਿਰ ਵਿੱਚੋਂ ਤਬਦੀਲ ਕਰਨੀਆਂ ਹੀ ਪੈਣਗੀਆਂ ।

ਡੇਅਰੀ ਪ੍ਰਾਜੈਕਟ ਨੂੰ ਤੁਰੰਤ ਚਲਾਉਣ ਲਈ ਸਾਰੇ ਮਸਲੇ ਮਿਥੇ ਸਮੇਂ ਦੇ ਅੰਦਰ-ਅੰਦਰ ਹੱਲ ਕੀਤੇ ਜਾਣ

ਵਿਧਾਇਕ ਕੋਹਲੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਅਰੀ ਪ੍ਰਾਜੈਕਟ ਨੂੰ ਤੁਰੰਤ ਚਲਾਉਣ ਲਈ ਸਾਰੇ ਮਸਲੇ ਮਿਥੇ ਸਮੇਂ ਦੇ ਅੰਦਰ-ਅੰਦਰ ਹੱਲ ਕੀਤੇ ਜਾਣ। ਅਧਿਕਾਰੀਆਂ ਨੇ ਸ਼ਹਿਰ ਦੀਆਂ ਡੇਅਰੀਆਂ ਨੂੰ ਇਸ ਪ੍ਰਾਜੈਕਟ ‘ਚ ਤਬਦੀਲ ਕਰਕੇ ਇਸ ਨੂੰ ਕਾਮਯਾਬ ਕਰਨ ਬਾਰੇ ਦੁਧਾਰੂ ਪਸ਼ੂਆਂ ਲਈ ਬੈਂਕ ਕਰਜਿਆਂ, ਵੈਟਰਨਰੀ ਕਲੀਨਿਕ, ਚਾਰਾ, ਪਸ਼ੂ ਮੰਡੀ, ਵੇਰਕਾ ਮਿਲਕਿੰਗ ਸੈਂਟਰ, ਪਾਣੀ ਦੀ ਨਿਕਾਸੀ, ਬਿਜਲੀ ਕੁਨੈਕਸ਼ਨ ਆਦਿ ਕਈ ਮੁੱਦਿਆਂ ‘ਤੇ ਜਾਣਕਾਰੀ ਦਿੱਤੀ । ਮੀਟਿੰਗ ‘ਚ ਡੇਅਰੀ ਯੂਨੀਅਨ ਦੇ ਨੁਮਾਇੰਦਿਆਂ ਸਮੇਤ ਨਗਰ ਨਿਗਮ ਦੇ ਅਧਿਕਾਰੀ ਹਰਕਿਰਨ ਸਿੰਘ, ਗੁਰਪ੍ਰੀਤ ਵਾਲੀਆ ਸਮੇਤ ਹੋਰ ਅਧਿਕਾਰੀ ਮੌਜੂਦ ਸਨ ।
Advertisement
Advertisement
Advertisement
Advertisement
Scroll to Top