Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 7:45 am

+91 90915 01313 , +91 90916 01313

punjabbanni@gmail.com
punjabbani@yahoo.com

ਕਿਸੇ ਕਿਸਮ ਦਾ ਮਲਬਾ ਜਾਂ ਟੁਕੜੇ ਡਿੱਗਣ 'ਤੇ ਨੇੜੇ ਨਾ ਜਾਇਆ ਜਾਵੇ

ਕਿਸੇ ਕਿਸਮ ਦਾ ਮਲਬਾ ਜਾਂ ਟੁਕੜੇ ਡਿੱਗਣ 'ਤੇ ਨੇੜੇ ਨਾ ਜਾਇਆ ਜਾਵੇ

ਸੰਗਰੂਰ, 10 ਮਈ 2025 : Do not approach any falling debris or fragments : ਵਧੀਕ ਜ਼ਿਲ੍ਹਾ ਮੈਜਿਸਟਰੇਟ ਕਮ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਬੈਂਬੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਥਾਂ ਅਸਮਾਨ ਵਿੱਚੋਂ ਕਿਸੇ ਵੀ ਕਿਸਮ ਦਾ ਮਲਬਾ ਜਾਂ ਕਿਸੇ ਚੀਜ਼ ਦੇ ਟੁਕੜੇ ਡਿਗਦੇ ਹਨ ਤਾਂ ਉਹਨਾਂ ਦੇ ਨੇੜੇ ਨਾ ਜਾਇਆ ਜਾਵੇ ਤੇ ਇਸ ਸਬੰਧੀ ਸੂਚਨਾ ਫੌਰੀ ਤੌਰ ਉੱਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਵਿਖੇ ਦਿੱਤੀ ਜਾਵੇ ।

ਡਿਪਟੀ ਕਮਿਸ਼ਨਰ, ਸੰਗਰੂਰ ਵਿਖੇ ਕੰਟਰੋਲ ਰੂਮ ਸਥਾਪਤ

ਸੰਗਰੂਰ ਜਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਨੂੰ ਰੋਕਣ ਲਈ ਆਮ ਪਬਲਿਕ ਵੱਲੋਂ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਸ਼ਾਸਨ ਕੋਲੋਂ ਲੈਣ ਜਾਂ ਦੇਣ ਲਈ ਅਤੇ ਜ਼ਿਲ੍ਹਾ ਸੰਗਰੂਰ ਦੇ ਨਿਵਾਸੀਆਂ ਦੀ ਸਹੂਲਤ ਲਈ ਦਫਤਰ ਡਿਪਟੀ ਕਮਿਸ਼ਨਰ, ਸੰਗਰੂਰ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਸ ਦਾ ਨੰਬਰ 01672-234128 ਹੈ । ਇਹ 24×7 ਚੱਲੇਗਾ । ਇਸ ਸਬੰਧੀ ਸੀਨੀਅਰ ਕਪਤਾਨ ਪੁਲਿਸ, ਸੰਗਰੂਰ ਦੇ ਦਫਤਰ ਵਿਖੇ ਵੀ ਇੱਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਦੇ ਨੰਬਰ 80545-45100 ਅਤੇ 80545-45200 ਹਨ ।

ਇਸ ਤੋਂ ਇਲਾਵਾ ਪੂਰੇ ਸੰਗਰੂਰ ਜਿਲ੍ਹੇ ਅੰਦਰ ” ਨੋ ਫਲਾਈ ਜ਼ੋਨ ” ਘੋਸ਼ਿਤ ਕੀਤਾ ਹੈ। ਇਹ ਹੁਕਮ ਸੁਰੱਖਿਆ ਅਤੇ ਅਰਧ ਸੁਰੱਖਿਆ ਬਲਾਂ ਤੇ ਲਾਗੂ ਨਹੀਂ ਹੋਣਗੇ । ਇਸ ਦੇ ਮੱਦੇਨਜ਼ਰ ਕੋਈ ਵੀ ਵਿਅਕਤੀ ਜ਼ਿਲ੍ਹੇ ਵਿੱਚ ਡਰੋਨ ਨਹੀਂ ਉਡਾਏਗਾ । ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਬਿਨਾਂ ਵਜ੍ਹਾ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਵੀ ਅਪੀਲ ਕੀਤੀ ।

Read More : ਪੰਜਾਬ ਪੁਲਿਸ ਦੀ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ: ਸੰਗਰੂਰ ਦੇ 87 ਪਿੰਡਾਂ ਅਤੇ ਇਲਾਕਿਆਂ ਨੇ ਨਸ਼ਿਆਂ ਵਿਰੁੱਧ ਮਤਾ ਕੀਤਾ ਪਾਸ

Advertisement
Advertisement
Advertisement
Advertisement
Scroll to Top