Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:28 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਯੂਨੀਵਰਸਿਟੀ ਕੈਂਪਸ ’ਚ ਮੌਜ ਮਸਤੀ ਵਾਲੇ ਪ੍ਰੋਗਰਾਮਾਂ ’ਤੇ ਪਾਬੰਦੀ

ਪੰਜਾਬ ਯੂਨੀਵਰਸਿਟੀ ਕੈਂਪਸ ’ਚ ਮੌਜ ਮਸਤੀ ਵਾਲੇ ਪ੍ਰੋਗਰਾਮਾਂ ’ਤੇ ਪਾਬੰਦੀ

ਚੰਡੀਗੜ੍ਹ, 12 ਮਈ 2025 : Ban on fun programs on Panjab University campus : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਮੈਨੇਜਮੈਂਟ ਨੇ ਇਕ ਅਹਿਮ ਫ਼ੈਸਲਾ ਲੈਂਦਿਆਂ ਇਹ ਤੈਅ ਕੀਤਾ ਹੈ ਕਿ ਅਗਲੇ ਵਿਦਿਅਕ ਸੈਸ਼ਨ ਤੋਂ ਕੈਂਪਸ ਵਿਚ ਕੋਈ ਵੀ ਸਟਾਰ ਨਾਈਟ ਜਾਂ ਹੋਲੀ ਦੇ ਤਿਓਹਾਰ ਨਹੀਂ ਹੋਣ ਦਿੱਤੇ ਜਾਣਗੇ । ਦੱਸਣਯੋਗ ਹੈ ਕਿ ਮਾਰਚ ਦੇ ਮਹੀਨੇ ਵਿਚ ਇਕ ਸਟਾਰ ਨਾਈਟ ਦੌਰਾਨ ਹੋਈ ਲੜਾਈ ਵਿਚ ਅਦਿੱਤਿਆ ਠਾਕੁਰ ਨਾਮਕ ਵਿਦਿਆਰਥੀ ਦੀ ਮੌਤ ਹੋ ਗਈ ਸੀ, ਜਿਸਦੇ ਚਲਦਿਆਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਇਹ ਅਹਿਮ ਫ਼ੈਸਲਾ ਲਿਆ ਹੈ ।

ਆਓ ਦੇਖਦੇ ਹਾਂ ਕੀ ਕਹਿੰਦੇ ਹਨ ਪ੍ਰੋ. ਨੰਦਿਤਾ ਸਿੰਘ :

ਪ੍ਰਾਪਤ ਜਾਣਕਾਰੀ ਅਨੁਸਾਰ ਉਪਰੋਕਤ ਫ਼ੈਸਲਾ ਜੋ ਕਿ ਪ੍ਰੋ. ਨੰਦਿਤਾ ਸਿੰਘ ਵਲੋਂ ਸਿਫ਼ਾਰਸ਼ ਕੀਤੇ (ਐਸ. ਓ. ਪੀ.) ਦੇ ਆਧਾਰ ’ਤੇ ਲਿਆ ਗਿਆ ਹੈ ਵਿਚ ਸਾਬਕਾ ਡੀਨ ਵਿਦਿਆਰਥੀ ਭਲਾਈ ਪ੍ਰੋ. ਇਮੈਨੂਅਲ ਨਾਹਰ ਵੀ ਮੈਂਬਰ ਸਨ।ਪ੍ਰੋ. ਨਾਹਰ ਨੇ ਦਸਿਆ ਕਿ ਵਿਦਿਆਰਥੀ ਕੌਂਸਲ ਵਿੱਚ ਲੜਕੀਆਂ ਲਈ ਇਕ ਸੀਟ ਰਾਖਵੀਂ ਹੋਵੇਗੀ ਅਤੇ ਇਹ ਅਹਿਮ ਫ਼ੈਸਲਾ ਲਿਆ ਗਿਆ ਹੈ । ਲੜਕੀ ਨੂੰ ਕਿਹੜਾ ਅਹੁਦਾ ਦੇਣਾ ਹੈ ਇਸ ਦਾ ਫ਼ੈਸਲਾ ਡਰਾਅ ਰਾਹੀਂ ਕੀਤਾ ਜਾਵੇਗਾ ।

ਉਨ੍ਹਾਂ ਦੱਸਿਆ ਕਿ ਸਟਾਰ ਨਾਈਟਾਂ ਮੌਕੇ ਬਾਹਰਲੇ ਲੋਕ ਵੱਡੀ ਗਿਣਤੀ ਵਿਚ ਆ ਜਾਂਦੇ ਹਨ ਅਤੇ ਉਨ੍ਹਾਂ ਨੂੰ ਕਾਬੂ ਕਰਨਾ ਬਹੁਤ ਮੁਸ਼ਕਲ ਹੁੰਦਾ ਹੈ । ਦੱਸਣਯੋਗ ਹੈ ਕਿ ਪਿਛਲੇ ਸੈਸ਼ਨ ਵਿਚ ਕੌਂਸਲ ਪ੍ਰਧਾਨ ਅਤੇ ਸਕੱਤਰ ਵਲੋਂ ਗੁਰਦਾਸ ਮਾਨ ਅਤੇ ਅਰਜਨ ਢਿੱਲੋਂ ਦੇ ਪ੍ਰੋਗਰਾਮ ਰੱਦ ਕਰ ਦਿਤੇ ਗਏ ਸਨ ਅਤੇ ਇਕ ਹਰਿਆਣਵੀ ਗਾਇਕ ਦਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਅਦਿੱਤਿਆ ਠਾਕੁਰ ਦੀ ਮੌਤ ਹੋ ਗਈ ਸੀ ।

Read More : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੀਆਂ ਚੋਣਾਂ 5 ਸਤੰਬਰ ਨੂੰ

Advertisement
Advertisement
Advertisement
Advertisement
Scroll to Top