Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:05 am

+91 90915 01313 , +91 90916 01313

punjabbanni@gmail.com
punjabbani@yahoo.com

ਹੋਮ ਗਾਰਡਜ਼ ਸਿਵਲ ਡਿਫੈਂਸ ਵੱਲੋਂ ਵੀਰ ਹਕੀਕਤ ਰਾਏ ਸਕੂਲ 'ਚ ਮੌਕ ਡ੍ਰਿਲ

ਹੋਮ ਗਾਰਡਜ਼ ਸਿਵਲ ਡਿਫੈਂਸ ਵੱਲੋਂ ਵੀਰ ਹਕੀਕਤ ਰਾਏ ਸਕੂਲ 'ਚ ਮੌਕ ਡ੍ਰਿਲ

ਪਟਿਆਲਾ, 7 ਮਈ 2025 : Home Guards Civil Defence conducts mock drill : ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਤੇ ਡਾਇਰੈਕਟੋਰੇਟ ਜਨਰਲ ਆਫ਼ ਫਾਇਰ ਸਰਵਿਸ, ਨਾਗਰਿਕ ਸੁਰੱਖਿਆ ਤੇ ਹੋਮ ਗਾਰਡਜ਼ ਦੀਆਂ ਹਦਾਇਤਾਂ ‘ਤੇ ਹੋਮ ਗਾਰਡਜ਼ ਦੇ ਸਿਵਲ ਡਿਫੈਂਸ (Home Guards Civil Defense) ਪਟਿਆਲਾ ਨੇ ਇੱਥੇ ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਜੰਗਾਂ ਜਾਂ ਹੋਰ ਹੰਗਾਮੀ ਸਥਿਤੀ ਮੌਕੇ ਜਾਨੀ ਤੇ ਮਾਲੀ ਨੁਕਸਾਨ ਨੂੰ ਘਟਾਉਣ ਦੀ ਮੌਕ ਡਰਿੱਲ (mock drill ਕਰਵਾਈ ।

ਤਬਾਹੀ ਤੋਂ ਬਚਾਉਣ ਲਈ ਪ੍ਰਵਾਭਸਾਲੀ ਮੌਕ ਡਰਿੱਲ ਦਾ ਕੀਤਾ ਪ੍ਰਦਰਸ਼ਨ

ਇਸ ਮੌਕੇ ਪੰਜਾਬ ਹੋਮ ਗਾਰਡ ਸਿਵਲ ਡਿਫੈਂਸ ਦੇ ਜ਼ਿਲਾ ਕਮਾਂਡਰ ਗੁਰਲਵਦੀਪ ਸਿੰਘ ਦੀ ਦੇਖ-ਰੇਖ ਹੇਠ ਫਸਟ ਏਡ ਸੇਫਟੀ ਸਿਹਤ ਜਾਗਰੂਕਤਾ ਮਿਸ਼ਨ ਦੇ ਚੀਫ ਟ੍ਰੇਨਰ ਕਾਕਾ ਰਾਮ ਵਰਮਾ ਸਮੇਤ ਐਨ ਸੀ ਸੀ ਕੇਡਿਟਜ ਐਨ ਐਸ ਐਸ ਵੰਲਟੀਅਰਾਂ ਸਕਾਊਟ ਗਾਈਡ ਅਤੇ ਰੈੱਡ ਕਰਾਸ ਵਰਕਰਾਂ ਨੇ ਜੰਗਾਂ ਮਹਾਂਮਾਰੀਆਂ ਤੇ ਕੁਦਰਤੀ ਆਫ਼ਤਾਂ ਦੌਰਾਨ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਤਬਾਹੀ ਤੋਂ ਬਚਾਉਣ ਲਈ ਪ੍ਰਵਾਭਸਾਲੀ ਮੌਕ ਡਰਿੱਲ ਦਾ ਪ੍ਰਦਰਸ਼ਨ ਕੀਤਾ ।

ਵੱਖ ਵੱਖ ਤਰ੍ਹਾਂ ਦੀਆਂ ਕੀਤੀਆਂ ਮੌਕ ਡਰਿੱਲਾਂ

ਇਸ ਦੌਰਾਨ ਵਿਦਿਆਰਥੀਆਂ ਅਤੇ ਪੰਜਾਬ ਹੋਮ ਗਾਰਡ ਸਿਵਲ ਡਿਫੈਂਸ ਦੇ ਜਵਾਨਾਂ ਦੀਆਂ 10 ਪ੍ਰਕਾਰ ਦੀਆਂ ਟੀਮਾਂ ਬਣਾ ਕੇ (By creating 10 types of teams) ਸਾਇਰਨ ਵਜਾਉਣਾ, ਅਸੈਂਬਲੀ ਪੁਆਇੰਟ ‘ਤੇ ਗਿਣਤੀ ਕਰਨੀ, ਫ਼ਸੇ ਲੋਕਾਂ ਨੂੰ ਰੈਸਕਿਯੂ ਕਰਨਾ, ਫੋਨ ਕਰਕੇ ਪੁਲਿਸ, ਐਂਬੁਲੈਂਸ ਤੇ ਫਾਇਰ ਬ੍ਰਿਗੇਡ ਨੂੰ ਬੁਲਾਉਣਾ, ਜ਼ਖਮੀਆਂ ਨੂੰ ਮੁਢਲੀ ਸਹਾਇਤਾ, ਸੀ ਪੀ ਆਰ ਵੈਟੀਲੈਟਰ ਸਿਸਟਮ, ਅੱਗ ਬੁਝਾਉਣਾ, ਕੰਟਰੋਲ ਰੂਮ, ਲਿਸਟਾਂ ਬਣਾਉਣਾ, ਚੋਰਾਂ ਤੋਂ ਬਚਾਓ, ਧਰਤੀ ਤੇ ਲੇਟਣ ਦੇ ਢੰਗ ਤਰੀਕੇ, ਹਸਪਤਾਲਾਂ ਨੂੰ ਸੰਪਰਕ ਕਰਨਾ ਆਦਿ ਦੀ ਮੌਕ ਡ੍ਰਿਲ ਕੀਤੀ ਗਈ ।

ਗੁਰਲਵਦੀਪ ਸਿੰਘ ਨੇ ਦੱਸੀ ਸਿਵਲ ਡਿਫੈਂਸ ਫਸਟ ਏਡ ਫਾਇਰ ਸੇਫਟੀ ਦੀ ਟ੍ਰੇਨਿੰਗ ਦੀ ਮਹੱਤਤਾ

ਪੰਜਾਬ ਹੋਮ ਗਾਰਡ ਸਿਵਲ ਡਿਫੈਂਸ ਦੇ ਕਮਾਂਡੈਂਟ ਗੁਰਲਵਦੀਪ ਸਿੰਘ ਨੇ ਸਿਵਲ ਡਿਫੈਂਸ ਫਸਟ ਏਡ ਫਾਇਰ ਸੇਫਟੀ ਦੀ ਟ੍ਰੇਨਿੰਗ (First Aid Fire Safety Training) ਅਭਿਆਸ ਅਤੇ ਮੌਕ ਡਰਿੱਲਾਂ ਦੀ ਮਹੱਤਤਾ ਦੱਸੀ ਅਤੇ ਕਿਹਾ ਕਿ ਐਮਰਜੈਂਸੀ ਦੌਰਾਨ ਕੇਵਲ ਸਿੱਖੀ ਹੋਈ ਟ੍ਰੇਨਿੰਗ ਅਭਿਆਸ ਅਤੇ ਮੌਕ ਡਰਿੱਲਾਂ ਹੀ ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਤਬਾਹੀਆਂ ਤੋਂ ਬਚਾ ਸਕਦੇ ਹਨ । ਉਨ੍ਹਾਂ ਕਿਹਾ ਕਿ ਹਰੇਕ ਸੰਸਥਾ ਨੂੰ ਆਪਣੇ ਵਿਦਿਆਰਥੀਆਂ ਅਧਿਆਪਕਾਂ ਅਤੇ ਕਰਮਚਾਰੀਆਂ ਲਈ ਸਿਵਲ ਡਿਫੈਂਸ, ਫਸਟ ਏਡ, ਫਾਇਰ ਸੇਫਟੀ ਟ੍ਰੇਨਿੰਗ ਅਭਿਆਸ ਕਰਵਾਉਣ ਲਈ ਯਤਨ ਕਰਨੇ ਚਾਹੀਦੇ ਹਨ ।
Advertisement
Advertisement
Advertisement
Advertisement
Scroll to Top