ਭ੍ਰਿਸ਼ਟਾਚਾਰ ਖਿਲਾਫ਼ ਕਾਰਵਾਈ ਤਹਿਤ ਵਿਜੀਲੈਂਸ ਮੁਖੀ, ਏ. ਆਈ. ਜੀ. ਤੇ ਐਸ. ਐਸ. ਪੀ. ਸਸਪੈਂਡ

ਦੁਆਰਾ: Punjab Bani ਪ੍ਰਕਾਸ਼ਿਤ :Friday, 25 April, 2025, 07:09 PM

ਚੰਡੀਗੜ੍ਹ, 25 ਅਪ੍ਰੈਲ 2025 : Vigilance chief, AIG and SSP suspended in anti-corruption drive: ਪੰਜਾਬ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਦੀ ਅਗਵਾਈ ਹੇਠ ਕੰਮ ਕਰ ਰਹੀ ਆਮ ਆਦਮੀ ਪਾਰਟੀ ਵਾਲੀ ਪੰਜਾਬ ਸਰਕਾਰ ਨੇ ਡਰਾਈਵਿੰਗ ਲਾਇਸੈਂਸ ਘੁਟਾਲੇ (Driving license scams) ਵਿੱਚ ਵੱਡੀ ਕਾਰਵਾਈ ਕਰਦਿਆਂ ਜਿਥੇ ਪੰਜਾਬ ਵਿਜੀਲੈਂਸ ਮੁਖੀ ਸੁਰਿੰਦਰ ਪਾਲ ਸਿੰਘ ਪਰਮਾਰ (Punjab Vigilance Chief) ਨੂੰ ਸਸਪੈਂਡ (Suspend) ਕਰ ਦਿੱਤਾ ਹੈ, ਉਥੇ ਨਾਲ ਹੀ ਏ. ਆਈ. ਜੀ. ਹਰਪ੍ਰੀਤ ਸਿੰਘ (A. I. G. ) ਅਤੇ ਐਸ. ਐਸ. ਪੀ. ਸਵਰਨਪ੍ਰੀਤ ਸਿੰਘ (S. S. P.) ਵਿਜੀਲੈਂਸ ਨੂੰ ਵੀ ਮੁਅੱਤਲ ਕਰ ਦਿੱਤਾ ਹੈ ।

ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਆਉਣ ਵਾਲੇ ਕਿਸੇ ਨੂੰ ਵੀ ਬਖਸਿ਼ਆ ਨਹੀਂ ਜਾਵੇਗਾ

ਦੱਸਣਯੋਗ ਹੈ ਕਿ ਪੰਜਾਬ ਸਰਕਾਰ (Punjab Government) ਦੇ ਸਪੱਸ਼ਟ ਦਿਸ਼ਾ ਨਿਰਦੇਸ਼ਾਂ ਦੇ ਚਲਦਿਆਂ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਾ ਕਰਨ ਦੇ ਚਲਦਿਆਂ ਚੌਕਸੀ ਵਿਭਾਗ ਵਲੋਂ ਕੀਤੀ ਗਈ ਜਾਂਚ ਪੜ੍ਹਤਾਲ ਦੌਰਾਨ ਦੋਸ਼ੀ ਪਾਏ ਜਾਣ ਤੇ ਕੀਤੀ ਗਈ ਕਾਰਵਾਈ ਤੋਂ ਸਪੱਸ਼ਟ ਹੋ ਗਿਆ ਹੈ ਕਿ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਆਉਣ ਵਾਲੇ ਕਿਸੇ ਨੂੰ ਵੀ ਬਖਸਿ਼ਆ ਨਹੀਂ ਜਾਵੇਗਾ ਚਾਹੇ ਉਹ ਕੋਈ ਵੀ ਹੋਵੇ। ਦੱਸਣਯੋਗ ਹੇ ਕਿ ਸਸਪੈਂਡ ਕੀਤੇ ਗਏ ਪੰਜਾਬ ਵਿਜੀਲੈਂਸ ਮੁਖੀ ਪ੍ਰਮਾਰ ਨੂੰ ਪਿਛਲੇ ਮਹੀਨੇ 26 ਮਾਰਚ ਨੂੰ ਹੀ ਪੰਜਾਬ ਵਿਜੀਲੈਂਸ ਮੁਖੀ (Punjab Vigilance Chief) ਦੇ ਅਹੁਦੇ ਦੀ ਵਾਗਡੋਰ ਸੰਭਾਲੀ ਗਈ ਸੀ ।