ਪਟਿਆਲਾ ਵਿੱਚ ਹੋਵੇਗਾ ਨੈਸ਼ਨਲ ਲੋਕ ਅਦਾਲਤ ਦਾ ਗਠਨ

ਦੁਆਰਾ: Punjab Bani ਪ੍ਰਕਾਸ਼ਿਤ :Wednesday, 23 April, 2025, 03:32 PM

 ਪਟਿਆਲਾ 23 ਅਪ੍ਰੈਲ : National Lok Adalat to be formed in Patiala : ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਨਵੀਂ ਦਿੱਲੀ (National Legal Services Authority)ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਹੇਠ ਨੈਸਨਲ ਲੋਕ ਅਦਾਲਤ (National Lok Adalat) ਦਾ ਆਯੋਜਨ 10.5.2025 ਨੂੰ ਜ਼ਿਲ੍ਹਾ ਪਟਿਆਲਾ ਵਿੱਚ ਕੀਤਾ ਜਾਵੇਗਾ ।

ਨੈਸ਼ਨਲ ਲੋਕ ਅਦਾਲਤਾਂ ਵਿਚ ਹੋਵੇਗਾ ਵੱਖ ਵੱਖ ਕੇਸਾਂ ਤੇ ਸਮਝੌਤਾ

ਨੈਸਨਲ ਲੋਕ ਅਦਾਲਤਾਂ ਦਾ ਆਯੋਜਨ ਜਿ਼ਲਾ ਪਟਿਆਲਾ ਅਧੀਨ ਆਉਣ ਵਾਲੇ ਸ਼ਹਿਰਾਂ ਰਾਜਪੁਰਾ, ਸਮਾਣਾ ਅਤੇ ਨਾਭਾ ਵਿਖੇ ਵੀ ਕੀਤਾ ਜਾਵੇਗਾ, ਜਿਥੇ ਵੱਖ ਵੱਖ ਤਰ੍ਹਾਂ ਦੇ ਚੈੱਕ ਬਾਊਂਸ ਕੇਸਾਂ, ਪੈਸੇ ਦੀ ਵਸੂਲੀ ਦੇ ਕੇਸ, ਲੇਬਰ ਅਤੇ ਰੁਜ਼ਗਾਰ ਝਗੜਿਆਂ ਦੇ ਕੇਸ, ਬਿਜਲੀ, ਪਾਣੀ ਦੇ ਬਿੱਲਾਂ ਅਤੇ ਹੋਰ ਬਿੱਲਾਂ ਦੇ ਭੁਗਤਾਨ ਦੇ ਕੇਸ (ਨਾਨ-ਕੰਪਾਊਂਡੇਬਲ ਨੂੰ ਛੱਡ ਕੇ), ਰੱਖ-ਰਖਾਅ ਦੇ ਕੇਸ, ਹੋਰ ਫੌਜਦਾਰੀ ਕੰਪਾਊਂਡੇਬਲ ਕੇਸ ਅਤੇ ਹੋਰ ਦੀਵਾਨੀ ਝਗੜੇ ਅਤੇ ਅਦਾਲਤਾਂ ਵਿੱਚ ਲੰਬਿਤ ਕੇਸਾਂ (Cases pending in courts) ਨਾਲ ਸਬੰਧਤ ਟ੍ਰਿਬਿਊਨਲ (Tribunal) ਜਿਵੇਂ ਕਿ ਕ੍ਰਿਮੀਨਲ ਕੰਪਾਊਂਡੇਬਲ ਓਫੈਂਸ, ਚੈੱਕ ਬਾਊਂਸ ਕੇਸ, ਮਨੀ ਰਿਕਵਰੀ ਕੇਸ, ਐਮ. ਏ. ਸੀ. ਟੀ. ਕੇਸ, ਲੇਬਰ ਅਤੇ ਰੁਜ਼ਗਾਰ ਝਗੜੇ ਦੇ ਕੇਸ, ਬਿਜਲੀ, ਪਾਣੀ ਦੇ ਬਿੱਲ ਅਤੇ ਹੋਰ ਬਿੱਲ ਭੁਗਤਾਨ ਕੇਸ (ਨਾ-ਕੰਪਾਊਂਡੇਬਲ ਨੂੰ ਛੱਡ ਕੇ), ਵਿਆਹੁਤਾ ਝਗੜੇ (ਤਲਾਕ ਨੂੰ ਛੱਡ ਕੇ), ਜ਼ਮੀਨ ਗ੍ਰਹਿਣ ਮਾਮਲੇ ( ਸਿਵਲ ਅਦਾਲਤਾਂ/ਟ੍ਰਿਬਿਊਨਲਾਂ ਅੱਗੇ ਲੰਬਿਤ), ਤਨਖ਼ਾਹ ਅਤੇ ਭੱਤਿਆਂ ਅਤੇ ਸੇਵਾਮੁਕਤੀ ਲਾਭਾਂ, ਮਾਲ ਕੇਸਾਂ ਆਦਿ ਕੇਸਾਂ ਦਾ ਸਮਝੌਤਾਂ ਕਰਵਾਉਣ ਦੀ ਕੋਸਿ਼ਸ਼ ਕੀਤੀ ਜਾਵੇਗੀ ।

ਲੋਕ ਅਦਾਲਤਾਂ ਦਾ ਮੁੱਢਲਾ ਉਦੇਸ਼ ਝਗੜਿਆਂ ਨੂੰ ਸੁਲਝਾਉਣਾ ਹੈ

ਸੀ. ਜੇ. ਐਮ. ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (District Legal Services Authority), ਪਟਿਆਲਾ ਅਮਨਦੀਪ ਕੰਬੋਜ ਨੇ ਦੱਸਿਆ ਕਿ ਲੋਕ ਅਦਾਲਤਾਂ ਦਾ ਮੁੱਢਲਾ ਉਦੇਸ਼  ਸਮਝੌਤਿਆਂ ਰਾਹੀਂ ਝਗੜਿਆਂ ਨੂੰ ਸੁਲਝਾਉਣਾ ਹੈ । ਇਸ ਦਾ ਉਦੇਸ਼ ਸ਼ਾਮਲ ਪਾਰਟੀਆਂ ਲਈ ਸਮਾਂ ਅਤੇ ਪੈਸਾ ਬਚਾਉਣਾ ਅਤੇ ਉਹਨਾਂ ਵਿਚਕਾਰ ਨਿੱਜੀ ਦੁਸ਼ਮਣੀ ਨੂੰ ਘਟਾਉਣਾ ਹੈ । ਇਹ ਨੋਟ ਕਰਨਾ ਮਹੱਤਵਪੂਰਨ ਹੈ ਕਿ ਗੈਰ-ਕੰਪਾਊਂਡੇਬਲ ਅਪਰਾਧਿਕ ਕੇਸਾਂ ਨੂੰ ਛੱਡ ਕੇ, ਹਰ ਕਿਸਮ ਦੇ ਕੇਸ, ਇੱਥੋਂ ਤੱਕ ਕਿ ਮੁਕੱਦਮੇਬਾਜ਼ੀ ਤੋਂ ਪਹਿਲਾਂ ਦੇ ਪੜਾਅ ‘ਤੇ ਵੀ, ਲੋਕ ਅਦਾਲਤਾਂ ਵਿੱਚ ਸੁਲਝਾਉਣਯੋਗ ਨਿਪਟਾਰੇ ਲਈ ਪੇਸ਼ ਕੀਤੇ ਜਾ ਸਕਦੇ ਹਨ ।

ਲੋਕ ਅਦਾਲਤ ਵਿੱਚ ਕੇਸ ਦਾ ਨਿਪਟਾਰਾ ਹੋਣ ਤੇ ਅਵਾਰਡ ਅੰਤਿਮ ਬਣ ਜਾਂਦਾ ਹੈ

ਅਮਨਦੀਪ ਕੰਬੋਜ ਨੇ ਅੱਗੇ ਦੱਸਿਆ ਕਿ ਜਦੋਂ ਲੋਕ ਅਦਾਲਤ (Lok Adalat) ਵਿੱਚ ਕਿਸੇ ਕੇਸ ਦਾ ਨਿਪਟਾਰਾ ਕੀਤਾ ਜਾਂਦਾ ਹੈ ਤਾਂ ਅਵਾਰਡ ਅੰਤਿਮ ਬਣ ਜਾਂਦਾ ਹੈ ਅਤੇ ਇਸਦੇ ਵਿਰੁੱਧ ਕੋਈ ਅਪੀਲ ਨਹੀਂ ਹੁੰਦੀ । ਇਸ ਤੋਂ ਇਲਾਵਾ ਧਿਰਾਂ ਦੁਆਰਾ ਅਦਾ ਕੀਤੀ ਕੋਈ ਵੀ ਅਦਾਲਤੀ ਫੀਸ ਵਾਪਸ ਕਰ ਦਿੱਤੀ ਜਾਂਦੀ ਹੈ ਅਤੇ ਵਿਵਾਦ ਵਾਲੀਆਂ ਧਿਰਾਂ ਆਪਸੀ ਸਹਿਮਤੀ ਵਾਲੀਆਂ ਸ਼ਰਤਾਂ ਦੇ ਅਧਾਰ ਤੇ ਆਪਣੇ ਵਿਵਾਦ ਦਾ ਤੇਜ਼ੀ ਨਾਲ ਹੱਲ ਪ੍ਰਾਪਤ ਕਰਦੀਆਂ ਹਨ  ਅਤੇ ਦੋਵਾਂ ਪਾਰਟੀਆਂ ਲਈ ਜਿੱਤ ਦੀ ਸਥਿਤੀ ਬਣਦੀ ਹੈ । ਇਸ ਤਰ੍ਹਾਂ, ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਵਿਵਾਦਾਂ ਨੂੰ ਆਉਣ ਵਾਲੀ ਨੈਸਨਲ ਲੋਕ ਅਦਾਲਤ ਅੱਗੇ ਪੇਸ਼ ਕਰਨ ਤਾਂ ਜੋ ਉਨ੍ਹਾਂ ਦੇ ਕੀਮਤੀ ਸਮੇਂ ਅਤੇ ਮਿਹਨਤ ਦੀ ਕਮਾਈ ਦੀ ਬਚਤ ਕੀਤੀ ਜਾ ਸਕੇ । ਇਸ ਮੰਤਵ ਲਈ, ਲੋਕ ਅਦਾਲਤ ਰਾਹੀਂ ਨਿਪਟਾਰੇ ਲਈ ਇੱਛੁਕ ਹਰ ਮੁਕੱਦਮਾਕਾਰ ਸੰਬੰਧਤ ਅਦਾਲਤ ਦੇ ਪ੍ਰੀਜ਼ਾਈਡਿੰਗ ਅਫ਼ਸਰ ਨੂੰ ਬੇਨਤੀ ਕਰ ਸਕਦਾ ਹੈ ਜਿੱਥੇ ਉਸਦਾ ਕੇਸ ਲੰਬਿਤ ਹੈ ।

ਵਿਸਤ੍ਰਿਤ ਜਾਣਕਾਰੀ ਵੈਬਸਾਈਟ ਤੋਂ ਜਾ ਸਕਦੀ ਹੈ ਲਈ

ਇੱਥੋਂ ਤੱਕ ਕਿ ਕੰਪਾਊਂਡੇਬਲ ਕ੍ਰਿਮੀਨਲ (Compoundable Criminal) ਕੇਸਾਂ ਵਿੱਚ ਵੀ ਪਾਰਟੀ ਲੋਕ ਅਦਾਲਤ ਵਿੱਚ ਮਾਮਲਾ ਰੱਖਣ ਲਈ ਅਰਜ਼ੀ ਭੇਜ ਸਕਦੀ ਹੈ । ਪ੍ਰੀ-ਲਿਟੀਗੇਟਿਵ ਕੇਸਾਂ (Pre-litigation cases) ਦੇ ਮਾਮਲੇ ਵਿੱਚ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੂੰ ਬੇਨਤੀ ਕੀਤੀ ਜਾ ਸਕਦੀ ਹੈ । ਹੋਰ ਵਿਸਤ੍ਰਿਤ ਜਾਣਕਾਰੀ ਵੈਬਸਾਈਟ ਡਬਲਿਊਡਬਲਿਊਡਬਲਿਊਡਾਟਪਲਸਾਡਾਟਗੋਵਡਾਟਇਨ ਜਾਂ ਐਨ. ਏ. ਐਲ. ਐਸ. ਏ. ਹੈਲਪਲਾਈਨ ਨੰਬਰ (Helpline number) 15100 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਸੰਪਰਕ ਨੰਬਰ 0175-2306500 ਤੋਂ ਲਈ ਜਾ ਸਕਦੀ ਹੈ ।

Read More : ਪਟਿਆਲਾ ‘ਚ ਲੱਗੀ ਕੌਮੀ ਲੋਕ ਅਦਾਲਤ ਮੌਕੇ ਦੀਵਾਨੀ ਤੇ ਰਾਜ਼ੀਨਾਮਾ ਯੋਗ ਫ਼ੌਜਦਾਰੀ ਕੇਸਾਂ ਦੀ ਹੋਈ ਸੁਣਵਾਈ