Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Monday, 29 Jun 2026 | 5:57 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਡਾ. ਬਲਜੀਤ ਕੌਰ ਵੱਲੋਂ ਆਂਗਣਵਾੜੀ ਵਰਕਰ ਦੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਖਤ ਕਾਰਵਾਈ ਕਰਨ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਦੁਆਰਾ: Punjab Bani ਪ੍ਰਕਾਸ਼ਿਤ :Tuesday, 01 August, 2023, 07:01 PM

ਡਾ. ਬਲਜੀਤ ਕੌਰ ਵੱਲੋਂ ਆਂਗਣਵਾੜੀ ਵਰਕਰ ਦੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਸਖਤ ਕਾਰਵਾਈ ਕਰਨ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਚੰਡੀਗੜ੍ਹ, 1 ਅਗਸਤ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਵੱਲੋਂ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਆਂਗਣਵਾੜੀ ਵਰਕਰ ਵੱਲੋਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਗੰਭੀਰ ਨੋਟਿਸ ਲੈਂਦਿਆ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ ਨੂੰ ਕਾਰਵਾਈ ਕਰਨ ਲਈ ਹਦਾਇਤ ਕੀਤੀ ਗਈ ਹੈ।
ਵਧੇਰੇ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਆਂਗਣਵਾੜੀ ਵਰਕਰ ਹਰਗੋਬਿੰਦ ਕੌਰ ਨੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਦਾ ਮਾਮਲਾ ਧਿਆਨ ਵਿੱਚ ਆਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿਯਮਾਂ ਅਨੁਸਾਰ ਸਰਕਾਰੀ ਖਜ਼ਾਨੇ ਵਿੱਚੋਂ ਤਨਖਾਹ/ਮਾਣਭੱਤਾ ਲੈਣ ਵਾਲੇ ਵਿਅਕਤੀ ਦਾ ਕਿਸੇ ਵੀ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣਾ ਸਰਕਾਰੀ ਨਿਯਮਾਂ ਦੀ ਉਲੰਘਣਾ ਹੈ।
ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਆਗਣਵਾੜੀ ਵਰਕਰ ਹਰਗੋਬਿੰਦ ਕੌਰ ਵੱਲੋਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਤੇ ਬਣਦੀ ਕਾਰਵਾਈ ਕਰਨ ਲਈ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ ਨੂੰ ਹਦਾਇਤ ਕੀਤੀ ਗਈ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਦੀ ਡਿਊਟੀ ਅਤੇ ਜਿੰਮੇਵਾਰੀ ਆਂਗਣਵਾੜੀ ਸਰਵਿਸਿਜ਼ ਸਕੀਮ ਅਧੀਨ ਵਿਭਾਗ ਵੱਲੋਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਹੁੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾ ਨੂੰ ਆਂਗਣਵਾੜੀ ਸੈਂਟਰਾਂ ਦੇ ਨਿਰਧਾਰਤ ਸਮੇਂ ਦੌਰਾਨ ਜ਼ਰੂਰੀ ਕੰਮਾਂ ਦਾ ਭੁਗਤਾਨ ਕਰਨ ਲਈ ਆਪਣੀ ਡਿਊਟੀ ਨਿਭਾਉਣੀ ਲਾਜ਼ਮੀ ਹੁੰਦੀ ਹੈ । ਇਸ ਤਰ੍ਹਾਂ ਆਂਗਣਵਾੜੀ ਵਰਕਰ ਵੱਲੋਂ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਜੁੜਨ ਕਾਰਨ ਵਿਭਾਗ ਵੱਲੋਂ ਸੌਂਪੀਆਂ ਗਈਆਂ ਸੇਵਾਵਾਂ ਦਾ ਲਾਭ ਆਮ ਲੋਕਾਂ ਤੱਕ ਸਹੀ ਢੰਗ ਨਾਲ ਨਹੀਂ ਪਹੁੰਚਿਆ ਜਾ ਸਕੇਗਾ।



Scroll to Top