ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲਿਆ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਸੰਗਰੂਰ, 23 ਅਪ੍ਰੈਲ 2025 : wheat procurement arrangements : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਅਨਾਜ ਮੰਡੀ ਸੰਗਰੂਰ (Grain Market Sangrur) ਦਾ ਦੌਰਾ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਵੱਲੋਂ ਕਣਕ ਦੇ ਸਮੁੱਚੇ ਸੀਜ਼ਨ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਵਜੋਂ ਉਹ ਰੋਜ਼ਾਨਾ ਰਾਜ ਦੇ ਦੋ ਤਿੰਨ ਜ਼ਿਲ੍ਹਿਆਂ ਦਾ ਖੁਦ ਦੌਰਾ ਕਰਕੇ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲੈ ਰਹੇ ਹਨ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ (Punjab Government) ਵੱਲੋਂ ਕੀਤੇ ਸਰਵੋਤਮ ਪ੍ਰਬੰਧਾਂ ਕਾਰਨ ਅਨਾਜ ਮੰਡੀਆਂ (Grain markets) ਵਿੱਚ ਆਉਣ ਵਾਲੇ ਕਿਸਾਨਾਂ ਦੇ ਚਿਹਰਿਆਂ ‘ਤੇ ਰੌਣਕ ਦੇਖੀ ਜਾ ਸਕਦੀ ਹੈ ਕਿਉਂਕਿ ਕਿਸਾਨਾਂ ਦੀਆਂ ਦੋਵੇੱ ਪ੍ਰਮੁੱਖ ਲੋੜਾਂ, ਜ਼ੋ ਕਿ ਸਮੇ ਸਿਰ ਜਿਣਸ ਦੀ ਖਰੀਦ ਅਤੇ ਖਰੀਦੀ ਹੋਈ ਫਸਲ ਦੀ ਛੇਤੀ ਤੋਂ ਛੇਤੀ ਅਦਾਇਗੀ ਹੁੰਦੀਆਂ ਹਨ, ਨੂੰ ਪੂਰਾ ਕਰਨ ਵਿੱਚ ਮਾਨ ਸਰਕਾਰ ਸਫ਼ਲ ਸਾਬਤ ਹੋ ਰਹੀ ਹੈ ।
ਅਨਾਜ ਮੰਡੀਆਂ ਵਿੱਚ ਹੋ ਚੁੱਕੀ ਹੈ 60 ਲੱਖ ਮੀਟਰਕ ਟਨ ਕਣਕ ਦੀ ਆਮਦ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ (Cabinet Minister Lal Chand Kataruchak) ਨੇ ਕਿਹਾ ਕਿ ਹੁਣ ਤੱਕ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਲਗਭਗ 60 ਲੱਖ ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿੱਚੋਂ 54 ਲੱਖ ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਖਰੀਦੀ ਹੋਈ 54 ਲੱਖ ਮੀਟਰਕ ਟਨ ਕਣਕ ਦੀ ਅਦਾਇਗੀ ਵਜੋਂ ਲਗਭਗ 8 ਹਜ਼ਾਰ ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਪਾ ਦਿੱਤੇ ਗਏ ਹਨ, ਜਿਸ ਨਾਲ ਕਿਸਾਨ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ ।
ਕੇਂਦਰੀ ਪੂਲ ਵਿੱਚ ਪੰਜਾਬ ਨੂੰ ਮਿਲੇ 124 ਲੱਖ ਮੀਟਰਕ ਟਨ ਦੇ ਟੀਚੇ
ਕਟਾਰੂਚੱਕ ਨੇ ਦੱਸਿਆ ਕਿ ਸੂਬੇ ਦੇ 1864 ਖਰੀਦ ਕੇਂਦਰਾਂ ਵਿੱਚ ਹੁਣ ਤੱਕ ਲਗਭਗ ਢਾਈ ਲੱਖ ਕਿਸਾਨ (Farmer) ਆਪਣੀ ਜਿਣਸ ਲਿਆ ਚੁੱਕੇ ਹਨ । ਉਨ੍ਹਾਂ ਕਿਹਾ ਕਿ ਕੇਂਦਰੀ ਪੂਲ ਵਿੱਚ ਪੰਜਾਬ ਨੂੰ ਮਿਲੇ 124 ਲੱਖ ਮੀਟਰਕ ਟਨ ਦੇ ਟੀਚੇ (Punjab gets target of 124 lakh metric tonnes) ਨੂੰ ਪੂਰਾ ਕਰਨ ਲਈ ਅਸੀਂ ਪੱਬਾਂ ਭਾਰ ਹਾਂ ਅਤੇ ਸੂਬੇ ਵਿੱਚ ਹੋ ਰਹੀ ਕਣਕ ਦੀ ਬੰਪਰ ਫਸਲ ਨਾਲ ਕਿਸਾਨਾਂ ਨੂੰ ਵੀ ਵੱਡਾ ਆਰਥਿਕ ਫਾਇਦਾ ਮਿਲੇਗਾ । ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ, ਟਰਾਂਸਪੋਰਟਰਾਂ ਸਮੇਤ ਹੋਰ ਸਬੰਧਤ ਵਰਗਾਂ ਨੂੰ ਪੂਰੇ ਸੀਜ਼ਨ ਦੌਰਾਨ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ।
ਮਜ਼ਦੂਰਾਂ ਦੀ ਮਜ਼ਦੂਰੀ ਦਰ ਕਰ ਦਿੱਤੀ ਗਈ ਹੈ 2.64 ਰੁਪਏ ਪ੍ਰਤੀ ਬੋਰੀ
ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜਿਥੇ ਇੱਕ ਕਿਸਾਨ ਦੀ ਢੇਰੀ ਦੀ ਸਰਕਾਰੀ ਬੋਲੀ ਕਰਵਾਉਂਦੇ ਹੋਏ ਉਸ ਦਾ ਮੂੰਹ ਮਿੱਠਾ ਕਰਵਾਇਆ ਉਥੇ ਹੀ ਮੰਡੀ ਵਿੱਚ ਮੌਜੂਦ ਮਜ਼ਦੂਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਲੋਡਿੰਗ ਦਾ ਕੰਮਕਾਰ ਕਰਨ ਵਾਲੇ ਮਜ਼ਦੂਰਾਂ ਦੀ ਮਜ਼ਦੂਰੀ ਦਰ ਵਧਾ ਕੇ 2.64 ਰੁਪਏ ਪ੍ਰਤੀ ਬੋਰੀ ਕਰ ਦਿੱਤੀ ਗਈ ਹੈ । ਉਨ੍ਹਾਂ ਦੱਸਿਆ ਕਿ ਇੱਕ ਸਾਲ ਪਹਿਲਾਂ ਤੱਕ ਮਜ਼ਦੂਰਾਂ ਨੂੰ ਪ੍ਰਤੀ ਬੋਰੀ 1.80 ਰੁਪਏ ਮਿਲਦੇ ਸਨ (Rs 1.80 was received per sack.) ਜਿਸ ਨੂੰ 41 ਪੈਸੇ ਵਧਾ ਕੇ 2.21 ਕਰ ਦਿੱਤਾ ਗਿਆ ਸੀ ਅਤੇ ਹੁਣ ਮਜ਼ਦੂਰੀ ਦਰਾਂ ਵਿੱਚ 43 ਪੈਸੇ ਦਾ ਹੋਰ ਵਾਧਾ ਕਰਨ ਦੇ ਨਾਲ ਇੱਕ ਸਾਲ ਦੇ ਅੰਦਰ ਅੰਦਰ ਮਜਦੂਰੀ ਦਰਾਂ ਵਿੱਚ ਕੁਲ 84 ਪੈਸੇ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਮਜ਼ਦੂਰਾਂ ਨੂੰ ਇੱਕ ਸਾਲ ਵਿੱਚ 10 ਕਰੋੜ ਰੁਪਏ ਦਾ ਲਾਭ ਹੋਵੇਗਾ ।
ਕਿਸਾਨਾਂ ਅਤੇ ਜਿਣਸ ਦੀ ਸੁਰੱਖਿਆ ਕਰਨਾ ਮਾਨ ਸਰਕਾਰ ਦਾ ਫਰਜ਼
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕਿਸਾਨਾਂ ਅਤੇ ਉਨ੍ਹਾਂ ਦੀ ਜਿਣਸ ਦੀ ਸੁਰੱਖਿਆ ਕਰਨਾ ਮਾਨ ਸਰਕਾਰ ਦਾ ਫਰਜ਼ (It is the duty of the government to protect the commodity.) ਹੈ ਜਿਸ ਦੇ ਚਲਦਿਆਂ ਕਣਕ ਦੀ ਵੱਧ ਤੁਲਾਈ ਦੇ ਸਾਹਮਣੇ ਆਏ ਮਾਮਲਿਆਂ ਵਿੱਚ ਸਬੰਧਤ ਵਿਅਕਤੀਆਂ ਖਿਲਾਫ਼ ਤੁਰੰਤ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਂਦਾ ਹੈ । ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਨਰਿੰਦਰ ਕੌਰ ਭਰਾਜ (MLA Narendra Kaur Bharaj) , ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ, ਚੇਅਰਮੈਨ ਮਾਰਕੀਟ ਕਮੇਟ ਸੰਗਰੂਰ ਅਵਤਾਰ ਸਿੰਘ ਈਲਵਾਲ, ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਅਸ਼ੋਕ ਕੁਮਾਰ, ਚੇਅਰਮੈਨ ਮਾਰਕੀਟ ਕਮੇਟੀ ਧੂਰੀ ਰਾਜਵੰਤ ਸਿੰਘ ਘੁੱਲੀ, ਚੇਅਰਮੈਨ ਮਾਰਕੀਟ ਕਮੇਟੀ ਸ਼ੇਰਪੁਰ ਰਾਜਵਿੰਦਰ ਸਿੰਘ, ਡੀ. ਐਫ. ਐਸ. ਸੀ. ਗੁਰਪ੍ਰੀਤ ਸਿੰਘ ਕੰਗ ਸਮੇਤ ਹੋਰ ਅਧਿਕਾਰੀ ਅਤੇ ਆਗੂ ਵੀ ਹਾਜ਼ਰ ਸਨ ।
