Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:24 am

+91 90915 01313 , +91 90916 01313

punjabbanni@gmail.com
punjabbani@yahoo.com

ਪੀ. ਡੀ. ਏ. ਢਾਹੀਆਂ ਤਿੰਨ ਅਣਅਧਿਕਾਰਤ ਕਲੋਨੀਆਂ ਢਾਹੀਆਂ

ਪੀ. ਡੀ. ਏ. ਢਾਹੀਆਂ ਤਿੰਨ ਅਣਅਧਿਕਾਰਤ ਕਲੋਨੀਆਂ ਢਾਹੀਆਂ

ਪਟਿਆਲਾ, 24 ਅਪ੍ਰੈਲ 2025 : P. D. A. Demolished three unauthorized colonies : ਸ਼ਾਹੀ ਸ਼ਹਿਰ ਪਟਿਆਲਾ ਵਿਚ ਸਥਿਤ ਪਟਿਆਲਾ ਡਿਵੈਲਪਮੈਂਟ ਅਥਾਰਿਟੀ (Patiala Development Authority) ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ ਵਧੀਕ ਮੁੱਖ ਪ੍ਰਸ਼ਾਸਕ ਜਸ਼ਨਪ੍ਰੀਤ ਕੌਰ ਗਿੱਲ ਦੀ ਨਿਗਰਾਨੀ ਹੇਠ ਅੱਜ ਗ਼ੈਰ-ਕਾਨੂੰਨੀ ਕਬਜ਼ਿਆਂ (Illegal possessions) ਅਤੇ ਅਣ-ਅਧਿਕਾਰਤ ਕਾਲੋਨੀਆਂ  (unauthorized colonies ) ਦੇ ਵਿਕਾਸ ਨੂੰ ਰੋਕਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਜਲਾਲਪੁਰ, ਚੌਰਾ ਅਤੇ ਹਸਨਪੁਰ ਪ੍ਰੋਹਤਾਂ ਵਿੱਚ ਸਥਿਤ ਤਿੰਨ ਅਣਅਧਿਕਾਰਤ ਕਲੋਨੀਆਂ ਵਿੱਚ ਢਾਹੁਣ ਦੀਆਂ ਮੁਹਿੰਮਾਂ ਚਲਾਈਆਂ ।

ਪੀ. ਡੀ. ਏ. ਕੀਤੀ ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਪਲਾਟ ਖਰੀਦਣ ਵੇਲੇ ਸੁਚੇਤ ਰਹਿਣ ਦੀ ਵੀ ਅਪੀਲ

ਪੀ. ਡੀ. ਏ. ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਪਲਾਟ ਖਰੀਦਣ ਵੇਲੇ ਸੁਚੇਤ ਰਹਿਣ ਦੀ ਵੀ ਅਪੀਲ ਕੀਤੀ ਹੈ । ਮਨੀਸ਼ਾ ਰਾਣਾ (Manisha Rana) ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਪਲਾਟ ਜਾਂ ਕਿਸੇ ਹੋਰ ਥਾਂ ਖਰੀਦਣ ਤੋਂ ਪਹਿਲਾਂ ਸਬੰਧਤ ਅਧਿਕਾਰੀਆਂ ਜਾਂ ਸਬੰਧਤ ਵਿਭਾਗਾਂ ਤੋਂ ਕਿਸੇ ਵੀ ਜ਼ਮੀਨ ਜਾਂ ਜਾਇਦਾਦ ਦੀ ਕਾਨੂੰਨੀ ਸਥਿਤੀ ਦੀ ਪੁਸ਼ਟੀ ਕਰਨ । ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਕਾਨੂੰਨੀ ਅਤੇ ਵਿੱਤੀ ਪੇਚੀਦਗੀਆਂ ਤੋਂ ਬਚਣ ਲਈ ਇਹ ਕਦਮ ਮਹੱਤਵਪੂਰਨ ਹੈ । ਇਸੇ ਦੌਰਾਨ ਏ. ਸੀ. ਏ. ਜਸ਼ਨਪ੍ਰੀਤ ਕੌਰ ਗਿੱਲ (A. C. A. Jashanpreet Kaur Gill) ਨੇ ਕਿਹਾ ਕਿ ਪੀ. ਡੀ. ਏ. ਪ੍ਰਸ਼ਾਸਨ ਸਾਰੀਆਂ ਸ਼ਹਿਰੀ ਯੋਜਨਾਬੰਦੀ ਪਹਿਲ ਕਦਮੀਆਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਬਣਾਈ ਰੱਖਣ ਅਤੇ ਖੇਤਰ ਵਿੱਚ ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ । ਇਸ ਮੌਕੇ ਪੀ. ਡੀ. ਏ. (P. D. A.) ਦੇ ਡੀ. ਟੀ. ਪੀ. (D. T. P.) ਸੀਮਾ ਕੌਸ਼ਲ ਅਤੇ ਏ. ਟੀ. ਪੀ. ਗੁਰਿੰਦਰ ਸਿੰਘ ਤੇ ਪੂਰੀ ਟੀਮ ਮੌਜੂਦ ਰਹੀ ।

ਅਣਅਧਿਕਾਰਤ ਕਲੋਨੀਆਂ ਸਥਾਪਿਤ ਇਮਾਰਤੀ ਨਿਯਮਾਂ ਦੀ ਉਲੰਘਣਾਂ ਕਰਦੀਆਂ ਪਾਈਆਂ ਗਈਆਂ

ਮਨੀਸ਼ਾ ਰਾਣਾ ਨੇ ਦੱਸਿਆ ਕਿ ਪੀ. ਡੀ. ਏ. ਵੱਲੋਂ ਗੈਰ-ਕਾਨੂੰਨੀ ਉਸਾਰੀਆਂ ਢਾਹੁਣ ਦੀ ਇਹ ਕਾਰਵਾਈ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਕਾਨੂੰਨ ਦੇ ਸ਼ਾਸਨ ਨੂੰ ਬਰਕਰਾਰ ਰੱਖਣ ਲਈ ਚੱਲ ਰਹੇ ਯਤਨਾਂ ਦਾ ਹਿੱਸਾ ਹੈ । ਇਹ ਅਣਅਧਿਕਾਰਤ ਕਲੋਨੀਆਂ ਸਥਾਪਿਤ ਇਮਾਰਤੀ ਨਿਯਮਾਂ ਦੀ ਉਲੰਘਣਾਂ ਕਰਦੀਆਂ ਪਾਈਆਂ ਗਈਆਂ ਅਤੇ ਇਨ੍ਹਾਂ ਵਿੱਚ ਲੋੜੀਂਦੀਆਂ ਪ੍ਰਵਾਨਗੀਆਂ ਦੀ ਘਾਟ ਸੀ । ਪੀ. ਡੀ. ਏ. ਅਥਾਰਟੀ (P. D. A. Authority) ਨੇ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ ਅਤੇ ਨਾਗਰਿਕਾਂ ਅਤੇ ਡਿਵੈਲਪਰਾਂ ਨੂੰ ਕਿਸੇ ਵੀ ਵਿਕਾਸ ਗਤੀਵਿਧੀਆਂ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਕਾਨੂੰਨੀ ਪ੍ਰਕਿਰਿਆਵਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਸਾਰੀਆਂ ਲੋੜੀਂਦੀਆਂ ਇਜਾਜ਼ਤਾਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਹੈ ।

Read More : ਪੀ. ਡੀ. ਏ. ਪਟਿਆਲਾ ਨੇ ਕੀਤੀ ਕਾਰਵਾਈ 3 ਅਣ-ਅਧਿਕਾਰਤ ਕਲੋਨੀਆਂ ਢਾਹੀਆਂ

Advertisement
Advertisement
Advertisement
Advertisement
Scroll to Top