ਸਕੂਲਾਂ ਵਿੱਚ 32 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਸੰਗਰੂਰ, 24 ਅਪ੍ਰੈਲ 2025 : ਹਲਕਾ ਸੰਗਰੂਰ ਤੋਂ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ (Narinder Kaur Bharaj) ਨੇ ਅੱਜ ਸਰਕਾਰੀ ਮਿਡਲ ਸਕੂਲ ਪੁਲਿਸ ਲਾਈਨ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਰਾਮ ਨਗਰ ਬਸਤੀ ਵਿਖੇ ਲਗਭਗ 32 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ (Inauguration)ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਹੇਠ ਸੂਬੇ ਵਿੱਚ ਇੰਨੀ ਦਿਨੀ ਜੋਸ਼ੋ ਖਰੋਸ਼ ਨਾਲ ਚੱਲ ਰਹੀ ਪੰਜਾਬ ਸਿੱਖਿਆ ਕ੍ਰਾਂਤੀ (Punjab Education Revolution) ਮੁਹਿੰਮ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਵਿੱਚ ਵਰਦਾਨ ਸਾਬਿਤ ਹੋ ਰਹੀ ਹੈ ।
20.86 ਲੱਖ ਰੁਪਏ ਨਾਲ ਸਕੂਲ ਦੇ ਸੁੰਦਰੀਕਰਨ ਪ੍ਰੋਜੈਕਟ ਅਤੇ ਦੋ ਕਮਰਿਆਂ ਦੀ ਉਸਾਰੀ ਕਰਵਾਈ ਗਈ
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 20.86 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਮਾਡਲ ਸਕੂਲ (Goverment Model School) ਦੇ ਸੁੰਦਰੀਕਰਨ ਪ੍ਰੋਜੈਕਟ ਅਤੇ ਦੋ ਕਮਰਿਆਂ ਦੀ ਉਸਾਰੀ ਕਰਵਾਈ ਗਈ ਹੈ । ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪਿਛਲੇ ਕਈ ਦਹਾਕਿਆਂ ਤੋਂ ਦਰਪੇਸ਼ ਮੁਸ਼ਕਲਾਂ ਦੇ ਸਥਾਈ ਹੱਲ ਲਈ ਆਮ ਆਦਮੀ ਪਾਰਟੀ (Aam Aadmi Party) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਦਿਲਚਸਪੀ ਨਾਲ ਉਪਰਾਲੇ ਕਰ ਰਹੀ ਹੈ ਅਤੇ ਸਾਨੂੰ ਇਸ ਗੱਲ ਦੀ ਬੇਹਦ ਖੁਸ਼ੀ ਹੈ ਕਿ ਸ਼ਾਨਦਾਰ ਸੁਵਿਧਾਵਾਂ, ਤਜਰਬੇਕਾਰ ਅਧਿਆਪਕਾਂ ਅਤੇ ਉਸਾਰੂ ਮਾਹੌਲ ਸਦਕਾ ਸਰਕਾਰੀ ਸਕੂਲ ਅਜੋਕੇ ਸਮੇਂ ਵਿੱਚ ਹਰ ਪੱਖੋਂ ਪ੍ਰਾਈਵੇਟ ਸਕੂਲਾਂ ਨੂੰ ਪਿੱਛੇ ਛੱਡਦੇ ਨਜ਼ਰ ਆ ਰਹੇ ਹਨ ।
ਵਿਕਾਸ ਕਾਰਜਾਂ ਦੇ ਉਦਘਾਟਨ ਦਾ ਸਿਲਸਿਲਾ ਲਗਾਤਾਰ ਚੱਲਦਾ ਰਹੇਗਾ
ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਰਾਮ ਨਗਰ ਬਸਤੀ ਵਿਖੇ ਵੀ ਉਨ੍ਹਾਂ ਨੇ 11.18 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਵਿਕਾਸ ਕਾਰਜਾਂ ਦੇ ਉਦਘਾਟਨ ਦਾ ਸਿਲਸਿਲਾ ਲਗਾਤਾਰ ਚੱਲਦਾ ਰਹੇਗਾ ਅਤੇ ਇਸ ਦੌਰਾਨ ਸਕੂਲਾਂ ਵਿੱਚ ਹੋਰ ਲੋੜੀਂਦੇ ਸੁਧਾਰਾਂ ਲਈ ਵੀ ਉਹ ਨਿਰੰਤਰ ਫੀਡਬੈਕ ਲੈ ਰਹੇ ਹਨ ।
