ਹਲਕੇ 'ਚ ਸ਼ੁਰੂ ਕੀਤੇ ਜਾਣ ਵਾਲੇ ਅਤੇ ਚੱਲ ਰਹੇ ਕਾਰਜਾਂ ਸਬੰਧੀ ਉੱਚ ਪੱਧਰੀ ਮੀਟਿੰਗ

ਪਟਿਆਲਾ, 24 ਅਪ੍ਰੈਲ 2025 : High-level meeting regarding the ongoing and upcoming works in the constituency : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ‘ਚ ਸ਼ੁਰੂ ਕੀਤੇ ਜਾਣ ਵਾਲੇ ਅਤੇ ਚੱਲ ਰਹੇ ਵਿਕਾਸ ਕਾਰਜਾਂ (Development works) ਸਬੰਧੀ ਅੱਜ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਸਮੂਹ ਵਿਭਾਗਾਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ । ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਵੀ ਮੌਜੂਦ ਸਨ ।
ਵਿਕਾਸ ਕਾਰਜ ਦੇ ਕੰਮਾਂ ਨੂੰ ਸਮਾਂਬੱਧ ਕਰਨਾ ਯਕੀਨੀ ਬਣਾਇਆ ਜਾਵੇ
ਡਾ. ਬਲਬੀਰ ਸਿੰਘ ਨੇ ਹਰੇਕ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਵਿਕਾਸ ਕਾਰਜ ਦੇ ਕੰਮਾਂ ਨੂੰ ਸਮਾਂਬੱਧ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਤਰੁੱਟੀ ਲਈ ਸਬੰਧਤ ਅਧਿਕਾਰੀ ਜ਼ਿੰਮੇਵਾਰ ਹੋਵੇਗਾ । ਉਨ੍ਹਾਂ ਪਟਿਆਲਾ ਦਿਹਾਤੀ ਹਲਕੇ ਦੇ ਸਾਰੇ 60 ਪਿੰਡਾਂ ਦੇ ਛੱਪੜਾਂ (Ponds in 60 villages) ਦੀ ਸਫ਼ਾਈ ਇੱਕ ਮਹੀਨੇ ‘ਚ ਕਰਵਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਬਰਸਾਤਾਂ ਤੋਂ ਪਹਿਲਾ ਸਾਰੇ ਪਿੰਡਾਂ ਦੇ ਛੱਪੜ ਸਾਫ਼ ਹੋਣ ।
ਸਲਿਪ ਰੋਡ ਬਣਾਉਣ ਸਮੇਤ ਹੋਰ ਢੁਕਵੇਂ ਉਪਰਾਲੇ ਕਰਨ ਦੀ ਹਦਾਇਤ
ਉਨ੍ਹਾਂ ਛੱਪੜਾਂ ਦੇ ਪਾਣੀ ਨੂੰ ਡਰਿੱਪ ਇਰੀਗੇਸ਼ਨ (Drip irrigation) ਨਾਲ ਖੇਤਾਂ ‘ਚ ਲਗਾਉਣ ਲਈ ਸਬੰਧਤ ਵਿਭਾਗ ਨੂੰ ਪਲਾਨ ਤਿਆਰ ਕਰਨ ਲਈ ਕਿਹਾ । ਉਨ੍ਹਾਂ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਜਿਥੇ ਥਾਂ ਉਪਲਬਧ ਹੈ, ਉਥੇ ਸਲਿਪ ਰੋਡ ਬਣਾਉਣ ਸਮੇਤ ਹੋਰ ਢੁਕਵੇਂ ਉਪਰਾਲੇ ਕਰਨ ਦੀ ਹਦਾਇਤ ਕੀਤੀ । ਉਨ੍ਹਾਂ ਲਾਅ ਐਂਡ ਆਰਡਰ (Law and Order) ਦੀ ਸਥਿਤੀ ਦੀ ਸਮੀਖਿਆ ਕਰਦਿਆਂ ਕਿਹਾ ਕਿ ਰਾਤ ਸਮੇਂ ਖੁੱਲਣ ਵਾਲੇ ਢਾਬਿਆਂ ਸਬੰਧੀ ਪੁਲਸ ਤੇ ਸਿਵਲ ਵਿਭਾਗ ਰਣਨੀਤੀ ਤਿਆਰ ਕਰਨ ਤਾਂ ਜੋ ਅਜਿਹੀਆਂ ਥਾਵਾਂ ‘ਤੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ।
ਹਲਕੇ ਦੇ 10 ਪਿੰਡਾਂ ‘ਚ ਖੇਡ ਨਰਸਰੀ ਬਣਾਉਣ ਦੀ ਹਦਾਇਤ
ਉਨ੍ਹਾਂ ਖੇਡ ਵਿਭਾਗ ਦੇ ਅਧਿਕਾਰੀਆਂ ਨੂੰ ਹਲਕੇ ਦੇ 10 ਪਿੰਡਾਂ ‘ਚ ਖੇਡ ਨਰਸਰੀ (Sports nurseries in 10 villages) ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਅਜਨੌਦਾ ਵਿਖੇ ਖੇਡ ਨਰਸਰੀ ਬਣੀ ਹੈ ਤੇ ਹੋਰ 9 ਪਿੰਡ ਵਿੱਚ ਵੀ ਖੇਡ ਨਰਸਰੀਆਂ (Sports nurseries) ਬਣਾਈਆਂ ਜਾਣ ਤਾਂ ਜੋ ਪਿੰਡਾਂ ਦੇ ਬੱਚਿਆਂ ਦੀ ਖੇਡ ਪ੍ਰਤਿਭਾ ਨੂੰ ਹੋਰ ਨਿਖਾਰਿਆ ਜਾ ਸਕੇ । ਉਨ੍ਹਾਂ ਅਧਿਕਾਰੀਆਂ ਨੂੰ ਫੀਲਡ ‘ਚ ਰਹਿਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਲੋਕਾਂ ਦੇ ਕੰਮ ਉਨ੍ਹਾਂ ਦੇ ਪਿੰਡਾਂ ਵਿੱਚ ਹੀ ਹੋਣ ਇਸ ਲਈ ਅਧਿਕਾਰੀ ਨਿਰੰਤਰ ਤੌਰ ‘ਤੇ ਫੀਲਡ ਵਿਜ਼ਟ ਕਰਨਾ ਯਕੀਨੀ ਬਣਾਉਣ । ਉਨ੍ਹਾਂ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਮਿਣਤੀ ਤੇ ਮੁਰੰਮਤ ਦਾ ਕੰਮ ਕਰਨ ਦੇ ਵੀ ਨਿਰਦੇਸ਼ ਦਿੱਤੇ ।
ਗਰੀਬਾਂ ਨੂੰ ਪਲਾਟ ਦੇਣ ਦੀ ਕਾਰਵਾਈ ਅਰੰਭਣ ਲਈ ਵੀ ਸਬੰਧਤ ਵਿਭਾਗਾਂ ਨੂੰ ਨਿਰਦੇਸ਼
ਕੈਬਨਿਟ ਮੰਤਰੀ (Cabinet Minister) ਨੇ ਗਰੀਬਾਂ ਨੂੰ ਪਲਾਟ ਦੇਣ ਦੀ ਕਾਰਵਾਈ ਅਰੰਭਣ ਲਈ ਵੀ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ‘ਚ ਅਜਿਹੀਆਂ ਥਾਂਵਾਂ ਦੀ ਪਹਿਚਾਣ ਕੀਤੀ ਜਾਵੇ, ਜਿਥੇ ਪਲਾਟ ਦਿੱਤੇ ਜਾ ਸਕਦੇ ਹਨ । ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਤੇ ਹਾਜ਼ਰ ਅਧਿਕਾਰੀਆਂ ਨੇ ਪਿਛਲੇ ਦਿਨੀਂ ਜੰਮੂ-ਕਸ਼ਮੀਰ (Jammu and Kashmir) ਦੇ ਪਹਿਲਗਾਮ ਵਿੱਚ ਦਹਿਸ਼ਤਗਰਦੀ ਹਮਲੇ ‘ਚ ਸ਼ਹੀਦ ਹੋਏ ਨਾਗਰਿਕਾਂ ਨੂੰ ਦੋ ਮਿੰਟਾਂ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ । ਮੀਟਿੰਗ ‘ਚ ਪੀ. ਡੀ. ਏ. ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ, ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲਾ, ਐਸ. ਪੀ. ਵੈਭਵ ਚੌਧਰੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।
Read More : ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ‘ਚ ਵਿਕਾਸ ਕੰਮਾਂ ਦਾ ਜਾਇਜ਼ਾ
