ਆਪ ਵਿਧਾਇਕਾਂ ਤੇ ਆਗੂਆਂ ਕੱਢਿਆ ਰੋਸ਼ ਮਈ ਕੈਂਡਲ ਮਾਰਚ

ਪਟਿਆਲਾ, 25 ਅਪ੍ਰੈਲ 2025 : AAP MLAs and leaders take out Rosh May Candle March : ਪਹਿਲਗਾਮ (Pahalgam) ਅੱਤਵਾਦੀ ਹਮਲੇ ਦੇ ਪੀੜਤਾਂ ਨਾਲ ਇਕਮੁੱਠਤਾ ਪ੍ਰਗਟ ਕਰਨ ਅਤੇ ਇਸ ਦੀ ਸਖ਼ਤ ਨਿੰਦਾ ਕਰਨ ਲਈ, ਪਟਿਆਲਾ ਜ਼ਿਲ੍ਹੇ ਦੇ ਵਿਧਾਇਕਾਂ ਅਤੇ ਆਮ ਆਦਮੀ ਪਾਰਟੀ (Aam Aadmi Party) (ਆਪ) ਦੇ ਪ੍ਰਮੁੱਖ ਆਗੂਆਂ ਨੇ ਅੱਜ ਸ਼ਾਮ ਇੱਥੇ ਕੈਂਡਲ ਮਾਰਚ ਕੀਤਾ ਤੇ ਪਾਕਿਸਤਾਨ (Pakistan) ਮੁਰਦਾਬਾਦ ਦੇ ਨਾਅਰੇ ਲਗਾਏ । 22 ਅਪ੍ਰੈਲ 2025 ਨੂੰ ਜੰਮੂ-ਕਸ਼ਮੀਰ (Jammu and Kashmir) ਦੇ ਪਹਿਲਗਾਮ ਵਿੱਚ ਅੱਤਵਾਦੀਆਂ ਵੱਲੋਂ ਕੀਤੇ ਗਏ ਇਸ ਭਿਆਨਕ ਹਮਲੇ ਵਿੱਚ 26 ਨਿਰਦੋਸ਼ ਲੋਕਾਂ, ਜਿਨ੍ਹਾਂ ਵਿੱਚ ਜ਼ਿਆਦਾਤਰ ਸੈਲਾਨੀ ਸਨ, ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ ਸਨ। ਅੱਤਵਾਦ ਵਿਰੁੱਧ ਸਾਂਝੇ ਸੰਘਰਸ਼ ਦੇ ਪ੍ਰਤੀਕ ਵਜੋਂ ਇਹ ਕੈਂਡਲ ਮਾਰਚ (Candle March) ਇੱਥੇ ਮਾਲ ਰੋਡ ਵਿਖੇ ਸਥਿਤ ਮਹਾਤਮਾ ਗਾਂਧੀ ਸਮਾਰਕ ਤੋਂ ਸ਼ੁਰੂ ਹੋਇਆ ਅਤੇ ਸ਼ਰਧਾ ਨਾਲ ਸ੍ਰੀ ਕਾਲੀ ਦੇਵੀ ਮੰਦਿਰ ਤੱਕ ਪਹੁੰਚਿਆ ।
ਆਗੂਆਂ ਨੇ ਅੱਤਵਾਦੀ ਹਮਲੇ ਦੇ ਪੀੜਤਾਂ ਨਾਲ ਇਕਜੁੱਟਤਾ ਦਾ ਕੀਤਾ ਪ੍ਰਗਟਾਵਾ
ਇਹ ਮੋਮਬੱਤੀ ਮਾਰਚ ਦੀ ਅਗਵਾਈ ਕਰਦਿਆਂ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਆਪ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ, ਆਪ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਮੇਘ ਚੰਦ ਸ਼ੇਰਮਾਜਰਾ, ਇੰਦਰਜੀਤ ਸਿੰਘ ਸੰਧੂ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਅਤੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਚੇਅਰਮੈਨ ਜਰਨੈਲ ਮੰਨੂ, ਪ੍ਰਦੀਪ ਜੋਸ਼ਨ ਪ੍ਰਧਾਨ ਨਗਰ ਕੌਂਸਲ ਸਨੌਰ, ਸੁਰਜੀਤ ਸਿੰਘ ਅਬਲੋਵਾਲ, ਰਣਜੋਧ ਸਿੰਘ ਹਡਾਣਾ, ਜਰਨੈਲ ਮਨੂੰ ਚੇਅਰਮੈਨ, ਇੰਦਰਜੀਤ ਸਿੰਘ ਸੰਧੂ ਚੇਅਰਮੈਨ, ਡਿਪਟੀ ਮੇਅਰ ਜਗਦੀਪ ਜੱਗਾ, ਜੋਨੀ ਕੋਹਲੀ, ਰਣਜੀਤ ਸਿੰਘ ਚੰਡੋਕ ਕੌਂਸਲਰ, ਦਵਿੰਦਰ ਪਾਲ ਮਿੱਕੀ ਸੀਨੀਅਰ ਆਪ ਨੇਤਾ, ਗੁਰਜੀਤ ਸਿੰਘ ਸਾਹਨੀ ਸੀਨੀਅਰ ਆਪ ਨੇਤਾ, ਰਾਜੂ ਸਾਹਨੀ ਸਮੇਤ ਆਪ ਕੌਂਸਲਰਾਂ ਤੇ ਹੋਰ ਆਗੂਆਂ ਨੇ ਅੱਤਵਾਦੀ ਹਮਲੇ ਦੇ ਪੀੜਤਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।
ਪਹਿਲਗਾਮ ਹਮਲਾ ਇੱਕ ਕਾਇਰਤਾਪੂਰਨ ਹਿੰਸਕ ਕਾਰਵਾਈ ਹੈ : ਕੋਹਲੀ, ਜੋੜੇਮਾਜਰਾ
ਇਸ ਮੌਕੇ ਪਹਿਲਗਾਮ ਹਮਲੇ ਉਪਰ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਅਤੇ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ, “ਪਹਿਲਗਾਮ ਹਮਲਾ ਇੱਕ ਕਾਇਰਤਾਪੂਰਨ ਹਿੰਸਕ ਕਾਰਵਾਈ ਹੈ, ਜਿਸ ਨੇ ਪੂਰੇ ਦੇਸ਼ ਦੀ ਚੇਤਨਾ ਨੂੰ ਹਿਲਾ ਕੇ ਰੱਖ ਦਿੱਤਾ ਹੈ । ਅਸੀਂ ਪੀੜਤ ਪਰਿਵਾਰਾਂ ਅਤੇ ਜ਼ਖਮੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਾਂ। ਇਹ ਮਾਰਚ ਸ਼ਾਂਤੀ ਅਤੇ ਨਿਆਂ ਪ੍ਰਤੀ ਸਾਡੀ ਵਚਨਬੱਧਤਾ ਦਾ ਸਬੂਤ ਹੈ, ਅਤੇ ਅਸੀਂ ਅਧਿਕਾਰੀਆਂ ਨੂੰ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕਰਦੇ ਹਾਂ।
ਆਪ ਸਰਕਾਰ ਪੀੜਤ ਪਰਿਵਾਰਾਂ ਨੂੰ ਦੇਵੇਗੀ ਸਹਿਯੋਗ : ਬਰਸਟ, ਨੀਨਾ ਮਿੱਤਲ, ਮੇਅਰ ਗੋਗੀਆ
ਚੇਅਰਮੈਨ ਹਰਚੰਦ ਸਿੰਘ ਬਰਸਟ, ਵਿਧਾਇਕ ਨੀਨਾ ਮਿੱਤਲ, ਅਤੇ ਮੇਅਰ ਕੁੰਦਨ ਗੋਗੀਆ ਨੇ ਦੁਖਮਈ ਭਾਵਨਾਵਾਂ ਨੂੰ ਦੁਹਰਾਉਂਦਿਆਂ ਕਿਹਾ, “ਪਹਿਲਗਾਮ ਵਿੱਚ ਨਿਰਦੋਸ਼ ਜਾਨਾਂ ਦਾ ਜਾਨੀ ਨੁਕਸਾਨ ਦਿਲ ਦਹਿਲਾਉਣ ਵਾਲਾ ਹੈ । ਲੋਕਾਂ ਦੇ ਨੁਮਾਇੰਦਿਆਂ ਵਜੋਂ, ਅਸੀਂ ਇਸ ਵਹਿਸ਼ੀ ਕਾਰਵਾਈ ਦੀ ਸਖ਼ਤ ਨਿੰਦਾ ਕਰਦੇ ਹਾਂ ਅਤੇ ਪੀੜਤ ਪਰਿਵਾਰਾਂ ਨੂੰ ਸਹਿਯੋਗ ਦੇਣ ਦਾ ਵਾਅਦਾ ਕਰਦੇ ਹਾਂ । ਅਸੀਂ ਸੋਗੀ ਪਰਿਵਾਰਾਂ ਲਈ ਤਾਕਤ ਅਤੇ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰਦੇ ਹਾਂ ।
