ਵਿਨੈ ਬੁਬਲਾਨੀ ਨੇ ਸੰਭਾਲਿਆ ਪਟਿਆਲਾ ਦੇ ਡਵੀਜਨਲ ਕਮਿਸ਼ਨਰ ਵਜੋਂ ਅਹੁਦਾ

ਦੁਆਰਾ: Punjab Bani ਪ੍ਰਕਾਸ਼ਿਤ :Friday, 25 April, 2025, 12:30 PM

ਪਟਿਆਲਾ, 25 ਅਪ੍ਰੈਲ 2025 : Vinay Bublani takes charge as Divisional Commissioner of Patiala : ਪਟਿਆਲਾ ਡਵੀਜਨ ਦੇ ਡਵੀਜ਼ਨਲ ਕਮਿਸ਼ਨਰ (Divisional Commissioner of the Division) ਵਜੋਂ 2008 ਬੈਚ ਦੇ ਸੀਨੀਅਰ ਆਈ. ਏ. ਐਸ. (I. A. S.) ਅਧਿਕਾਰੀ ਵਿਨੈ ਬੁਬਲਾਨੀ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ।  ਵਿਨੇ ਬੁਬਲਾਨੀ ਇਸ ਤੋਂ ਪਹਿਲਾਂ ਸਕੱਤਰ ਸਕੂਲ ਸਿੱਖਿਆ ਵਿਭਾਗ ਅਤੇ ਵਾਧੂ ਚਾਰਜ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਜੋਂ ਸੇਵਾਵਾਂ ਨਿਭਾਅ ਰਹੇ ਸਨ । ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਨ੍ਹਾਂ ਦੀ ਆਮਦ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ. ਐਸ. ਪੀ. ਡਾ. ਨਾਨਕ ਸਿੰਘ ਨੇ ਸਵਾਗਤ ਕੀਤਾ । ਇਸ ਮੌਕੇ ਪੁਲਸ ਦੀ ਟੁਕੜੀ ਨੇ ਗਾਰਡ ਆਫ਼ ਆਨਰ ਵਜੋਂ ਵਿਨੇ ਬੁਬਲਾਨੀ ਨੂੰ ਸਲਾਮੀ ਦਿੱਤੀ ।

ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਸਰਕਾਰ ਦੀਆਂ ਨੀਤੀਆਂ ਤੇ ਪ੍ਰੋਗਰਾਮ ਲਾਗੂ ਕਰਨ

ਅਹੁਦਾ ਸੰਭਾਲਣ ਮਗਰੋਂ ਵਿਨੈ ਬੁਬਲਾਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀਆਂ ਹਦਾਇਤਾਂ ਮੁਤਾਬਕ ਪਟਿਆਲਾ ਮੰਡਲ ਦੇ ਜ਼ਿਲ੍ਹਿਆਂ ਅੰਦਰ ਲੋਕਾਂ ਨੂੰ ਬਿਹਤਰ, ਸਮਾਂ ਬੱਧ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਵਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੋਵੇਗੀ । ਉਨ੍ਹਾਂ ਨੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ. ਐਸ. ਪੀ. ਡਾਂ. ਨਾਨਕ ਸਿੰਘ ਤੇ ਹੋਰ ਅਧਿਕਾਰੀਆਂ ਨਾਲ ਸੰਖੇਪ ਮੀਟਿੰਗ ਕਰਕੇ ਜ਼ਿਲ੍ਹੇ ਬਾਰੇ ਜਾਣਕਾਰੀ ਲੈਂਦਿਆਂ ਸਮੂਹ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਸਰਕਾਰ ਦੀਆਂ ਨੀਤੀਆਂ ਤੇ ਪ੍ਰੋਗਰਾਮ ਬਿਹਤਰ ਢੰਗ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ।

ਵਿਨੈ ਬੁਬਲਾਨੀ ਨੇ ਚੱਲ ਰਹੀ ਕਣਕ ਦੀ ਖਰੀਦ ਪ੍ਰਕ੍ਰਿਆ ਦਾ ਵੀ ਜਾਇਜ਼ਾ ਲਿਆ

ਡਵੀਜਨਲ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ (Punjab Government) ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ (Punjab Education Revolution) ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ । ਉਨ੍ਹਾਂ ਕਿਹਾ ਕਿ ਉਹ ਸਕੂਲ ਸਿੱਖਿਆ ਵਿਭਾਗ ‘ਚ ਰਹੇ ਹਨ, ਇਸ ਲਈ ਉਹ ਆਪਣੀ ਡਵੀਜਨ ਅੰਦਰ ਸਰਕਾਰੀ ਸਕੂਲਾਂ ਦੇ ਹੋਏ ਗੁਣਾਤਮਕ ਸੁਧਾਰ ਤਹਿਤ ਸਕੂਲ ਆਫ਼ ਐਮੀਨੈਂਸ (School of Eminence) ਵੀ ਦੇਖਣ ਜਾਣਗੇ । ਵਿਨੈ ਬੁਬਲਾਨੀ ਨੇ ਇਸ ਦੌਰਾਨ ਚੱਲ ਰਹੀ ਕਣਕ ਦੀ ਖਰੀਦ ਪ੍ਰਕ੍ਰਿਆ ਦਾ ਵੀ ਜਾਇਜ਼ਾ ਲਿਆ ਅਤੇ ਆਦੇਸ਼ ਦਿੱਤੇ ਕਿ ਕਿਸਾਨਾਂ ਦੀ ਮੰਡੀਆਂ ‘ਚ ਵਿਕਣ ਲਈ ਆਈ ਫ਼ਸਲ ਦੀ ਤੁਰੰਤ ਖਰੀਦ ਤੇ ਅਦਾਇਗੀ ਕਰਕੇ ਲਿਫਟਿੰਗ ਵੀ ਨਾਲੋ-ਨਾਲ ਯਕੀਨੀ ਬਣਾਈ ਜਾਵੇ ।

ਵਿਨੈ ਬੁਬਲਾਨੀ ਨਿਭਾਅ ਚੁੱਕੇ ਹਨ ਅਹਿਮ ਅਹੁਦਿਆਂ ‘ਤੇ ਸੇਵਾਵਾਂ

ਜਿਕਰਯੋਗ ਹੈ ਕਿ ਵਿਨੈ ਬੁਬਲਾਨੀ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ, ਡਾਇਰੈਕਟਰ ਲੈਂਡ ਰਿਕਾਰਡ ਜਲੰਧਰ ਤੇ ਵਿਸ਼ੇਸ਼ ਸਕੱਤਰ ਮਾਲ ਸਮੇਤ ਹੋਰ ਅਹਿਮ ਅਹੁਦਿਆਂ ‘ਤੇ ਵੀ ਸੇਵਾ ਨਿਭਾਅ ਚੁੱਕੇ ਹਨ । ਇਸ ਤੋਂ ਪਹਿਲਾਂ ਬੁਬਲਾਨੀ ਨੇ ਆਪਣੀ ਧਰਮ ਪਤਨੀ ਸ੍ਰੀਮਤੀ ਮ੍ਰਿਦੁਲਾ ਬੁਬਲਾਨੀ (Wife Mrs. Mridula Bublani) ਸਮੇਤ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਪ੍ਰਾਰਥਨਾ ਕੀਤੀ । ਇਸ ਮੌਕੇ ਐਸ. ਪੀ. (ਐਚ) ਵੈਭਵ ਚੌਧਰੀ, ਏ. ਡੀ. ਸੀ. ਨਵਰੀਤ ਕੌਰ ਸੇਖੋਂ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ, ਐਸ. ਡੀ. ਐਮ. ਕ੍ਰਿਪਾਲਵੀਰ ਸਿੰਘ, ਮੁੱਖ ਮੰਤਰੀ ਫੀਲਡ ਅਫ਼ਸਰ ਨਵਜੋਤ ਸ਼ਰਮਾ, ਡਿਵੀਜਨਲ ਕਮਿਸ਼ਨਰ ਦੇ ਪੀ. ਏ. ਆਸ਼ੂ ਗਰਗ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ । ਡਵੀਜਨਲ ਕਮਿਸ਼ਨਰ ਦਫ਼ਤਰ ਦੇ ਅਮਲੇ ਨੇ ਵੀ ਬੁਬਲਾਨੀ ਨੂੰ ਜੀ ਆਇਆਂ ਆਖਿਆ ।

Read More : ਸੀਨੀਅਰ ਆਈ. ਏ. ਐਸ. ਅਧਿਕਾਰੀ ਦਲਜੀਤ ਸਿੰਘ ਮਾਂਗਟ ਨੇ ਪਟਿਆਲਾ ਦੇ ਡਵੀਜਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ