ਭਾਗ ਸਿੰਘ ਚੌਹਾਨ ਬਣੇ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਦੇ ਮੈਨੇਜਰ

ਦੁਆਰਾ: Punjab Bani ਪ੍ਰਕਾਸ਼ਿਤ :Friday, 25 April, 2025, 03:47 PM

ਪਟਿਆਲਾ, 25 ਅਪ੍ਰੈਲ 2025 : Bhag Singh Chauhan becomes the manager of Gurdwara Sri Dukh-Niwaran Sahib : ਸ਼ਾਹੀ ਸ਼ਹਿਰ ਪਟਿਆਲਾ ਦੀ ਪਟਿਆਲਾ ਸਰਹਿੰਦ ਰੋਡ ਤੇ ਬਣੇ ਇਤਿਹਾਸਕ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ (Gurdwara Sri Dukh-Niwaran Sahib)  ਦੇ ਨਵ ਨਿਯੁਕਤ ਮੈਨੇਜਰ (Newly appointed manager) ਦੇ ਤੌਰ ਤੇ ਭਾਗ ਸਿੰਘ ਚੌਹਾਨ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ । ਸਿੱਖਾਂ ਦੀ ਧਾਰਮਿਕ ਤੇ ਸਰਵਉਚ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਵੱਲੋਂ ਜਾਰੀ ਕੀਤੇ ਗਏ ਹੁਕਮਾ ਤੋਂ ਬਾਅਦ ਨਵ ਨਿਯੁਕਤ ਮੈਨੇਜਰ ਵਜੋਂ ਭਾਗ ਸਿੰਘ ਚੌਹਾਨ ਨੇ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਦੇ ਪ੍ਰਬੰਧ ਦੀ ਜਿੰਮੇਵਾਰੀ ਸੰਭਾਲੀ ਹੈ ।

ਵੱਖ ਵੱਖ ਧਾਰਮਿਕ ਸ਼ਖਸੀਅਤਾਂ ਸਨ ਮੌਜੂਦ

ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ, ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਬਹਾਦਰਗੜ੍ਹ, ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਮੈਨੇਜਰ ਮਨਜੀਤ ਸਿੰਘ ਕੌਲੀ, ਸੁਰਜੀਤ ਸਿੰਘ ਕੌਲੀ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਗੁਰਪਿਆਰ ਸਿੰਘ ਜੌਹਰ, ਪਰਵਿੰਦਰ ਸਿੰਘ ਰਿਓਂਦ, ਅਕਾਊਟੈਂਟ ਗੁਰਮੀਤ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਮਨਜੀਤ ਸਿੰਘ, ਭਾਈ ਹਜ਼ੂਰ ਸਿੰਘ ਉਚੇਚੇ ਤੌਰ ਅਤੇ ਪੁੱਜੇ ਹੋਏ ਸਨ । ਇਸ ਦੌਰਾਨ ਉਚੇਚੇ ਤੌਰ ’ਤੇ ਪੁੱਜੀਆਂ ਸ਼ਖ਼ਸੀਅਤਾਂ ਨੇ ਨਵ ਨਿਯੁਕਤ ਮੈਨੇਜਰ ਭਾਗ ਸਿੰਘ ਚੌਹਾਨ ਨੂੰ ਸਿਰੋਪਾਉ ਭੇਂਟ ਕਰਕੇ ਅਹੁਦੇ ’ਤੇ ਬਿਠਾਇਆ । ਜਿਕਰਯੋਗ ਹੈ ਕਿ ਮੈਨੇਜਰ ਨਿਸ਼ਾਨ ਸਿੰਘ ਜ਼ਫਰਵਾਲ ਮੁੜ ਤੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਬਤੌਰ ਐਡੀਸ਼ਨਲ ਮੈਨੇਜਰ ਆਪਣੀਆਂ ਸੇਵਾਵਾਂ ਦੇਣਗੇ ।

ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਸੁਚਾਰੂ ਬਣਾ ਕੇ ਰੱਖਣ ਲਈ ਉਹ ਹਮੇਸ਼ਾ ਵਚਨਬੱਧ

ਇਸ ਮੌਕੇ ਗੱਲਬਾਤ ਕਰਦਿਆਂ ਮੈਨੇਜਰ ਭਾਗ ਸਿੰਘ ਚੌਹਾਨ (Manager Bhag Singh Chauhan) ਨੇ ਆਖਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ (Sri Guru Tegh Bahadur Sahib) ਜੀ ਦੇ ਪਵਿੱਤਰ ਅਸਥਾਨ ਦੀ ਜਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਸੁਚਾਰੂ ਬਣਾ ਕੇ ਰੱਖਣ ਲਈ ਉਹ ਹਮੇਸ਼ਾ ਵਚਨਬੱਧ ਹਨ ।

Read More : ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਅਤਿ- ਆਧੁਨਿਕ ਸਹੂਲਤਾਂ ਵਾਲਾ ਗੱਠੜੀ ਘਰ ਸੰਗਤਾਂ ਨੂੰ ਸਮਰਪਿਤ