Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਵਿਜੀਲੈਂਸ ਵੱਲੋਂ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ

ਦੁਆਰਾ: Punjab Bani ਪ੍ਰਕਾਸ਼ਿਤ :Thursday, 03 August, 2023, 05:45 PM

ਵਿਜੀਲੈਂਸ ਵੱਲੋਂ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ

• ਸਾਬਕਾ ਮੀਡੀਆ ਸਲਾਹਕਾਰ ਨੇ ਆਪਣੀ ਆਮਦਨ ਦੇ ਜ਼ਾਹਰਾ ਸਰੋਤਾਂ ਨਾਲੋਂ 305 ਫ਼ੀਸਦ ਵੱਧ ਕੀਤਾ ਖਰਚ

ਚੰਡੀਗੜ੍ਹ, 3 ਅਗਸਤ:

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਗਿਆ ਹੈ।

ਅੱਜ ਇੱਥੇ ਇਸ ਕੇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਐਫ.ਆਈ.ਆਰ. ਨੰ. 26 ਮਿਤੀ 02-08-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ 13(1)ਬੀ, 13(2) ਅਧੀਨ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭਰਤਇੰਦਰ ਸਿੰਘ ਚਹਿਲ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮਾਰਚ 2017 ਤੋਂ ਸਤੰਬਰ 2021 ਤੱਕ ਸਾਬਕਾ ਮੀਡੀਆ ਸਲਾਹਕਾਰ ਚਾਹਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਆਮਦਨ 7,85,16,905 ਰੁਪਏ ਸੀ ਜਦੋਂਕਿ 31,79,89,011 ਰੁਪਏ ਖਰਚ ਕੀਤੇ ਗਏ, ਜੋ ਕਿ ਆਮਦਨ ਦੇ ਜ਼ਾਹਰਾ ਸਰੋਤਾਂ ਤੋਂ ਲਗਭਗ 305 ਫ਼ੀਸਦ ਵੱਧ ਹਨ।

ਮੁਲਜ਼ਮ ਭਰਤਇੰਦਰ ਸਿੰਘ ਚਾਹਲ ਨੇ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ‘ਤੇ ਕਈ ਜਾਇਦਾਦਾਂ ਬਣਾਈਆਂ, ਜਿਨ੍ਹਾਂ ਵਿੱਚ ਸਰਹਿੰਦ ਰੋਡ ਪਟਿਆਲਾ ਉਤੇ ਸਥਿਤ ਦਸਮੇਸ਼ ਲਗਜ਼ਰੀ ਵੈਡਿੰਗ ਰਿਜ਼ੋਰਟ (ਅਲਕਾਜ਼ਾਰ), ਮਿੰਨੀ ਸਕੱਤਰੇਤ ਰੋਡ ਪਟਿਆਲਾ ਉਤੇ 2595 ਗਜ਼ ਦੀ ਪੰਜ ਮੰਜ਼ਿਲਾ ਕਮਰਸ਼ੀਅਲ ਇਮਾਰਤ (ਪਸ਼ੂ ਪਾਲਣ ਵਿਭਾਗ ਦੀ ਸਾਈਟ), ਨਾਭਾ ਰੋਡ ‘ਤੇ ਟੋਲ ਪਲਾਜ਼ਾ ਨੇੜੇ ਪਿੰਡ ਕਲਿਆਣ ਵਿਖੇ 72 ਕਨਾਲ 14 ਮਰਲੇ ਜ਼ਮੀਨ ਸ਼ਾਮਲ ਹੈ। ਇਸ ਤੋਂ ਇਲਾਵਾ ਉਸ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਮਾਲਾਹੇੜੀ ਅਤੇ ਹਰਬੰਸਪੁਰਾ ਵਿਖੇ ਵੀ ਜ਼ਮੀਨ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।



Scroll to Top