Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 12:58 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਸੜਕਾਂ 'ਤੇ ਖੜ੍ਹ ਕੇ ਬਿਆਨ ਦੇਣ ਵਾਲਿਆਂ ਦੀ ਹੀ ਦੇਣ ਹਨ ਕੂੜੇ ਦੇ ਪੁਰਾਣੇ ਢੇਰ : ਕੋਹਲੀ

ਦੁਆਰਾ: Punjab Bani ਪ੍ਰਕਾਸ਼ਿਤ :Wednesday, 30 April, 2025, 04:17 PM

ਪਟਿਆਲਾ, 30 ਅਪ੍ਰੈਲ 2025 : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ (MLA Ajitpal Singh Kohli) ਨੇ ਅੱਜ ਮੁੜ ਕੂੜੇ ਦੇ ਡੰਪ ਦਾ ਜਾਇਜ਼ਾ ਲਿਆ ਅਤੇ ਨਗਰ ਨਿਗਮ ਵੱਲੋਂ ਕੂੜੇ ਦੇ ਡੰਪ (Garbage dumps) ਨੂੰ ਗਰਮੀ ਵਧਣ ਕਰਕੇ ਲੱਗੀ ਅੱਗ ਨੂੰ ਬੁਝਾਉਣ ਦੇ ਲਈ ਤੁਰੰਤ ਕੀਤੇ ਯਤਨਾਂ ਦੀ ਪ੍ਰਸ਼ੰਸਾ ਕੀਤੀ । ਉਨ੍ਹਾਂ ਦੱਸਿਆ ਕਿ ਨਿਗਮ ਦੀ ਟੀਮ ਨੇ ਬਹੁਤ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾ ਲਿਆ ਹੈ ਅਤੇ ਸਾਰੀਆਂ ਟੀਮਾਂ ਨੇ ਨਿਰੰਤਰ 24 ਘੰਟੇ ਨਿਗਰਾਨੀ ਕੀਤੀ ਹੈ ।

ਅੱਗ ਬੁੱਝ ਚੁੱਕੀ ਹੈ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਡਰਨ ਦੀ ਕੋਈ ਲੋੜ ਨਹੀਂ

ਕੋਹਲੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਕਮਿਸ਼ਨਰ ਪਰਮਵੀਰ ਸਿੰਘ, ਨਿਗਮ ਦੀ ਹੈਲਥ ਤੇ ਸੈਨੀਟੇਸ਼ਨ ਬ੍ਰਾਂਚ ਸਮੇਤ ਫਾਇਰ ਬ੍ਰਿਗੇਡ ਵੱਲੋਂ ਕੂੜੇ ਦੇ ਡੰਪ ‘ਤੇ ਪੂਰੀ ਚੌਕਸੀ ਨਾਲ ਕੀਤੇ ਅੱਗ ਬੁਝਾਊ ਯਤਨਾਂ ਸਦਕਾ ਹੁਣ ਅੱਗ ਬਿਲਕੁਲ ਬੁੱਝ ਚੁੱਕੀ ਹੈ, ਇਸ ਲਈ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਡਰਨ ਦੀ ਕੋਈ ਲੋੜ ਨਹੀਂ ਹੈ । ਉਨ੍ਹਾਂ ਕਿਹਾ ਕਿ ਉਹ ਖ਼ੁਦ ਦੂਜੀ ਵਾਰ ਇਸ ਡੰਪ ਦਾ ਜਾਇਜ਼ਾ ਲੈ ਰਹੇ ਹਨ ।

ਇਹ ਡੰਪ ਪੁਰਾਣੀਆਂ ਸਰਕਾਰਾਂ ਦੀ ਹੀ ਦੇਣ ਹਨ

ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਨੇ ਪਿਛਲੀਆਂ ਸਰਕਾਰਾਂ ਵਿੱਚ ਸੱਤਾ ਦਾ ਸੁੱਖ ਮਾਨਣ ਵਾਲਿਆਂ ਅਤੇ ਹੁਣ ਸੜਕਾਂ ‘ਤੇ ਖੜ੍ਹਕੇ ਕੂੜੇ ਦੇ ਡੰਪ ਬਾਰੇ ਬਿਆਨਬਾਜੀ ਕਰਨ ਵਾਲਿਆਂ ਨੂੰ ਕੋਸਦਿਆਂ ਕਿਹਾ ਕਿ ਇਹ ਡੰਪ ਪੁਰਾਣੀਆਂ ਸਰਕਾਰਾਂ ਦੀ ਹੀ ਦੇਣ (The dump is the fault of the previous governments.) ਹਨ, ਇਸ ਲਈ ਇਨ੍ਹਾਂ ਬਾਰੇ ਹੁਣ ਰਾਜਨੀਤੀ ਕਰਨੀ ਉਨ੍ਹਾਂ ਨੂੰ ਸ਼ੋਭਾ ਨਹੀਂ ਦਿੰਦੀ ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਅਤੇ ਉਹ ਖ਼ੁਦ ਲੋਕਾਂ ਦੇ ਸੇਵਕ ਹੋਣ ਕਰਕੇ ਸ਼ਹਿਰ ਦੇ ਸੁਧਾਰ ਲਈ ਯਤਨਸ਼ੀਲ ਹਨ, ਕਿਉਂਕਿ ਚੋਣਾਂ ਸਮੇਂ ਸਿਆਸਤ ਹੋ ਚੁੱਕੀ ਹੈ ਅਤੇ ਹੁਣ ਸੇਵਾ ਦਾ ਸਮਾਂ ਹੈ । ਉਨ੍ਹਾਂ ਕਿਹਾ ਕਿ ਵਿਰੋਧੀ ਘੱਟ ਸਮੇਂ ਵਿੱਚ ਬਹੁਤ ਕੁਝ ਹਾਸਲ ਕਰਨਾ ਚਾਹੁੰਦੇ ਹਨ ।

ਬਹੁਤ ਜਲਦ ਪਟਿਆਲਾ ਵਾਸੀਆਂ ਨੂੰ ਇਸ ਡੰਪ ਤੋਂ ਪੱਕੇ ਤੌਰ ‘ਤੇ ਨਿਜਾਤ ਮਿਲ ਜਾਵੇਗੀ

ਵਿਧਾਇਕ ਅਜੀਤਪਾਲ ਸਿੰਘ ਨੇ ਕਿਹਾ ਕਿ ਨਗਰ ਨਿਗਮ (Municipal Corporation) ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਹੇਠ ਇੱਕ ਬਹੁਤ ਵੱਡੀ ਤਜਵੀਜ (Proposal) ਤਿਆਰ ਕੀਤੀ ਹੈ ਅਤੇ ਬਹੁਤ ਜਲਦ ਪਟਿਆਲਾ ਵਾਸੀਆਂ ਨੂੰ ਇਸ ਡੰਪ ਤੋਂ ਪੱਕੇ ਤੌਰ ‘ਤੇ ਨਿਜਾਤ ਮਿਲ ਜਾਵੇਗੀ । ਇਸ ਮੌਕੇ ਨਗਰ ਨਿਗਮ ਦੇ ਫਾਇਰ ਅਫ਼ਸਰ ਰਾਜਿੰਦਰ ਕੌਸ਼ਲ ਤੇ ਹੋਰ ਅਧਿਕਾਰੀਆਂ ਤੋਂ ਇਲਾਵਾ ਕੌਂਸਲਰ ਗੁਰਜੀਤ ਸਿੰਘ ਸਾਹਨੀ, ਤਰਨਜੀਤ ਸਿੰਘ ਕੋਹਲੀ, ਦਵਿੰਦਰਪਾਲ ਸਿੰਘ ਮਿੱਕੀ, ਨਰੇਸ਼ ਕੁਮਾਰ ਕਾਕਾ, ਵਿਕਰਮ ਸ਼ਰਮਾ, ਰਣਜੀਤ ਸਿੰਘ ਚੰਡੋਕ, ਪੁਨੀਤ ਬੁੱਧੀਰਾਜਾ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ ।

Read More : ਨਗਰ ਨਿਗਮ ਵੱਲੋਂ ਗਲੀਆਂ ‘ਚ ਫਿਰਦੇ ਅਵਾਰਾ ਕੁੱਤਿਆਂ ਦੀ ਨਸਬੰਦੀ ਦਾ ਟੈਂਡਰ ਜਾਰੀ, ਸੰਸਥਾ ਵੱਲੋਂ ਕੰਮ ਸ਼ੁਰੂ



Scroll to Top