Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:52 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਦਰਬਾਰ ਸਾਹਿਬ ਨੇੜੇ ਉਚੀ ਇਮਾਰਤ ਉਸਾਰੀ ’ਤੇ ਪ੍ਰਗਟਾਇਆ ਇਤਰਾਜ

ਸ੍ਰੀ ਦਰਬਾਰ ਸਾਹਿਬ ਨੇੜੇ ਉਚੀ ਇਮਾਰਤ ਉਸਾਰੀ ’ਤੇ ਪ੍ਰਗਟਾਇਆ ਇਤਰਾਜ

ਅੰਮ੍ਰਿਤਸਰ,1 ਮਈ 2025 : Objections raised against construction of tall building near Sri Darbar Sahib : ਗੁਰੂ ਕੀ ਨਗਰੀ ਅੰਮ੍ਰਿਤਸਰ (Amritsar) ਵਿਖੇ ਸ੍ਰੀ ਸਿੱਖਾਂ ਦੇ ਧਾਰਮਿਕ ਅਸਥਾਨ ਸ੍ਰੀ ਦਰਬਾਰ ਸਾਹਿਬ (Sri Darbar Sahib) ਦੇ ਨੇੜੇ ਇਕ ਉਚੀ ਬਣ ਰਹੀ ਬਿਲਡਿੰਗ (Building) ਦੀ ਉਸਾਰੀ ਤੇ ਇਤਰਾਜ ਪ੍ਰਗਟ ਕਰਦਿਆਂ ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਨੇ ਸਿੱਖਾਂ ਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦਵਾਰਾ ਪ੍ਰਬੰਧ ਕਮੇਟੀ (ਐਸ. ਜੀ. ਪੀ. ਸੀ.) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਇਕ ਪੱਤਰ ਲਿਖਿਆ ਹੈ ।

ਉਚੀ ਬਿਲਡਿੰਗ ਬਣਨ ਨੂੰ ਇਮਰਾਤੀ ਨਿਯਮਾਂ ਦੀ ਉਲੰਘਣਾ ਕਰਾਰ

ਸਾਬਕਾ ਸੰਸਦ ਮੈਂਬਰ (Former Member of Parliament) ਨੇ ਬਿਲਡਿੰਗ ਦੇ ਸ੍ਰੀ ਦਰਬਾਰ ਸਾਹਿਬ ਤੋਂ ਵੀ ਉਚੀ ਬਿਲਡਿੰਗ ਬਣਨ ਨੂੰ ਇਮਰਾਤੀ ਨਿਯਮਾਂ ਦੀ ਉਲੰਘਣਾ ਕਰਾਰ ਦਿੰਦਿਆਂ ਪੱਤਰ ਵਿਚ ਲਿਖ ਕੇ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਨੇੜੇ ਇੱਕ ਉੱਚੀ ਇਮਾਰਤ ਬਣਾਈ ਜਾ ਰਹੀ ਹੈ, ਜੋ ਪਰਿਕਰਮਾ ਤੋਂ ਆਸਾਨੀ ਨਾਲ ਦਿਖਾਈ ਦਿੰਦੀ ਹੈ । ਉਨ੍ਹਾਂ ਅਜਿਹਾ ਹੋਣ ਤੇ ਦੁੱਖ ਪ੍ਰਗਟ ਕਰਦਿਆਂ ਐਡਵੋਕੇਟ ਹਰਜਿੰਦਰ ਧਾਮੀ ਨੂੰ ਆਖਿਆ ਕਿ ਪਿਛਲੇ 200 ਸਾਲਾਂ ਤੋਂ ਇੱਕ ਕਾਨੂੰਨ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਕੋਈ ਵੀ ਉੱਚੀ ਇਮਾਰਤ ਨਾ ਬਣਾਈ ਜਾਵੇ । ਉਨ੍ਹਾਂ ਦੱਸਿਆ ਕਿ ਬ੍ਰਿਟਿਸ਼ ਸਰਕਾਰ (British Government) ਨੇ ਇੱਕ ਘੰਟਾਘਰ ਬਣਾਇਆ ਸੀ, ਜਿਸਨੂੰ ਸਿੱਖਾਂ ਨੇ ਆਜ਼ਾਦੀ ਤੋਂ ਤੁਰਤ ਬਾਅਦ ਹਟਾ ਦਿੱਤਾ ਸੀ ।

ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ (Tarlochan Singh) ਨੇ ਦੱਸਿਆ ਕਿ ਉਨ੍ਹਾਂ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਹੋਣ ਦੇ ਨਾਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੋਂ ਦਰਬਾਰ ਸਾਹਿਬ ਦੇ ਆਲੇ-ਦੁਆਲੇ ਅਜਿਹੀਆਂ ਉੱਚੀਆਂ ਇਮਾਰਤਾਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਹੀ ਨਹੀਂ ਕਰਵਾਏ ਬਲਕਿ ਕਿਤਾਬ ਪ੍ਰਕਾਸ਼ਕਾਂ ਦੇ ਪ੍ਰਚਾਰ ਬੋਰਡ ਵੀ ਹਟਵਾਏ ਗਏ ਤੇ ਸ਼੍ਰੋਮਣੀ ਕਮੇਟੀ ਦਾ ਹੁਣ ਇਹ ਮੁੱਢਲਾ ਫਰਜ਼ ਬਣਦਾ ਹੈ ਕਿ ਉਹ ਗੁਰਦੁਆਰੇ ਦੀ ਪਵਿੱਤਰਤਾ ਦੀ ਰੱਖਿਆ ਕਰਦਿਆਂ ਬਣ ਰਹੀ ਇਸ ਉਚੀ ਇਮਾਰਤ ਦੀ ਉਸਾਰੀ ਤੁਰੰਤ ਬੰਦ ਕਰਵਾਏ ।

Read More : ਗੁਨਾਹਾਂ ਦੀ ਸਜ਼ਾ ਭੁਗਤ ਰਹੇ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਜੂਠੇ ਬਰਤਨਾਂ ਦੀ ਕੀਤੀ ਸੇਵਾ

Advertisement
Advertisement
Advertisement
Advertisement
Scroll to Top