Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 1:48 pm

+91 90915 01313 , +91 90916 01313

punjabbanni@gmail.com
punjabbani@yahoo.com

ਸੰਗਰੂਰ ਪੁਲਸ ਕੀਤਾ ਅਸਲੇ ਦੀ ਸਪਲਾਈ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼

ਸੰਗਰੂਰ ਪੁਲਸ ਕੀਤਾ ਅਸਲੇ ਦੀ ਸਪਲਾਈ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼

ਸੰਗਰੂਰ, 28 ਅਪ੍ਰੈਲ 2025 : Sangrur Police busts interstate gang supplying arms : ਸੰਗਰੂਰ ਪੁਲਿਸ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ ਜਦੋਂ ਉਸ ਵੱਲੋਂ ਪੰਜਾਬ ਵਿੱਚ ਅਸਲੇ ਦੀ ਸਪਲਾਈ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ । ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜਿਲ੍ਹਾ ਪੁਲਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰੰਮ ਤਹਿਤ ਕਾਰਵਾਈ ਕਰਦੇ ਹੋਏ ਪੰਜਾਬ ਵਿੱਚ ਅਸਲਾ ਸਪਲਾਈ (Ammunition supply) ਕਰਨ ਵਾਲਾ ਗਿਰੋਹ ਦਾ ਪਰਦਾਫਾਸ਼ ਕਰਕੇ 3 ਦੋਸੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 3 ਨਜਾਇਜ ਪਿਸਟਲ 32 ਬੋਰ ਸਮੇਤ 3 ਮੈਗਜੀਨ ਤੇ 4 ਜਿੰਦਾ ਕਾਰਤੂਸ ਅਤੇ 3 ਨਜਾਇਜ ਅਸਲੇ 315 ਬੋਰ ਸਮੇਤ 3 ਜਿੰਦਾ ਕਾਰਤੂਸ ਸਮੇਤ ਆਲਟੋ ਗੱਡੀ ਬ੍ਰਾਮਦ ਕਰਵਾਈ ਗਈ ।

ਟੀ-ਪੁਆਇੰਟ ਗੰਗਾ ਸਿੰਘ ਵਾਲਾ ਤੋਂ ਬਾਲੀਆਂ ਮੌਜੂਦ ਸੀ

ਉਹਨਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਵਿੰਦਰ ਕੁਮਾਰ ਅੱਤਰੀ, ਕਪਤਾਨ ਪੁਲਸ (ਇਨਵੈਸਟੀਗੇਸ਼ਨ) ਸੰਗਰੂਰ ਦੀ ਨਿਗਰਾਨੀ ਹੇਠ ਦਲਜੀਤ ਸਿੰਘ ਵਿਰਕ, ਉਪ ਕਪਤਾਨ ਪੁਲਿਸ (ਡਿਟੈਕਟਿਵ) ਸੰਗਰੂਰ ਦੀ ਅਗਵਾਈ ਹੇਠ ਇੰਸਪੈਕਟਰ ਸੰਦੀਪ ਸਿੰਘ, ਇੰਚਾਰਜ ਸੀ. ਆਈ. ਏ. ਬਹਾਦਰ ਸਿੰਘ ਵਾਲਾ ਦੀ ਟੀਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ 25 ਅਪ੍ਰੈਲ ਨੂੰ ਸੀ. ਆਈ. ਏ. ਬਹਾਦਰ ਸਿੰਘ ਵਾਲਾ ਦੀ ਟੀਮ ਥਾਣਾ ਸਦਰ ਸੰਗਰੂਰ ਦੇ ਏਰੀਆ ਵਿੱਚ ਗਸ਼ਤ ਅਤੇ ਚੈਕਿੰਗ ਦੌਰਾਨ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਟੀ-ਪੁਆਇੰਟ (T-point) ਗੰਗਾ ਸਿੰਘ ਵਾਲਾ ਤੋਂ ਬਾਲੀਆਂ ਮੌਜੂਦ ਸੀ ।

ਹਿਮਾਂਸ਼ੂ ਉਰਫ ਹੈਪੀ ਖ਼ਿਲਾਫ਼ ਪਹਿਲਾਂ ਵੀ ਦਰਜ ਹੈ  ਮੁਕੱਦਮਾ

ਐਸ. ਐਸ. ਪੀ.  ਚਾਹਲ (S. S. P. Chahal) ਨੇ ਦੱਸਿਆ ਕਿ ਆਲਟੋ ਗੱਡੀ ਨੰਬਰ PB-01D-3361 ਵਿੱਚੋਂ ਦੋਸੀ ਹਿਮਾਂਸੂ ਉਰਫ ਹੈਪੀ ਪੁੱਤਰ ਪ੍ਰਵੀਨ ਕੁਮਾਰ ਵਾਸੀ ਲੋਹਗੜ ਗੇਟ ਹਿੰਦੋਸਤਾਨੀ ਪੱਤੀ ਅਮ੍ਰਿਤਸਰ, ਹਿਮਾਂਸੂ ਉਰਫ ਭੋਲਾ ਪੁੱਤਰ ਨਗੀਨਾ ਵਾਸੀ ਰਾਜੀਵ ਨਗਰ ਅੰਮ੍ਰਿਤਸਰ ਹਾਲ ਵਾਸੀ ਨੇੜੇ ਗਿਲਕੋ ਇੰਟਰਨੈਸ਼ਨਲ ਸਕੂਲ ਸੈਕਟਰ-127 ਖਰੜ ਜਿਲ੍ਹਾ ਮੋਹਾਲੀ ਅਤੇ ਅਮਰਜੀਤ ਸਿੰਘ ਉਰਫ ਕਾਲੀ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਮਨਾਂਵਾ ਜਿਲ੍ਹਾ ਮੋਗਾ ਹਾਲ ਵਾਸੀ ਬਲੌਂਗੀ ਜਿਲ੍ਹਾ ਮੋਹਾਲੀ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜਾ ਵਿੱਚੋਂ 3 ਨਜਾਇਜ ਪਿਸਟਲ 32 ਬੋਰ, ਸਮੇਤ 3 ਮੈਗਜੀਨ ਤੇ 4 ਕਾਰਤੂਸ ਅਤੇ 3 ਨਜਾਇਜ ਅਸਲੇ 315 ਬੋਰ ਸਮੇਤ 3 ਜਿੰਦਾ ਕਾਰਤੂਸ ਬ੍ਰਾਮਦ ਕਰਕੇ ਮੁਕੱਦਮਾ ਨੰਬਰ 59, 25.04.2025 ਅ/ਧ 25/54/59 ਅਸਲਾ ਐਕਟ (Arms Act) ਥਾਣਾ ਸਦਰ ਸੰਗਰੂਰ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ । ਹਿਮਾਂਸ਼ੂ ਉਰਫ ਹੈਪੀ ਖ਼ਿਲਾਫ਼ ਪਹਿਲਾਂ ਵੀ ਮੁਕੱਦਮਾ ਨੰਬਰ 22, 22 ਫਰਵਰੀ 2022 ਅ/ਧ 379,411 ਥਾਣਾ ਡਿਵੀਜ਼ਨ ਨੰਬਰ ਏ ਅੰਮ੍ਰਿਤਸਰ ਸਿਟੀ ਵਿਖੇ ਦਰਜ ਹੈ ।

ਅਸਲਾ ਉੱਤਰ ਪ੍ਰਦੇਸ਼ ਅਤੇ ਹੋਰ ਬਾਹਰਲੀਆਂ ਸਟੇਟਾਂ ਤੋਂ ਲਿਆ ਕੇ ਪੰਜਾਬ ਵਿੱਚ ਵੇਚਦੇ ਸਨ

ਤਫਤੀਸ਼ ਦੌਰਾਨ ਦੋਸ਼ੀਆਂ ਨੂੰ 26 ਅਪ੍ਰੈਲ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ 3 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ । ਦੋਸੀਆਂ ਪਾਸੋਂ ਪੁੱਛ-ਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਇਹ ਅਸਲਾ ਉੱਤਰ ਪ੍ਰਦੇਸ਼ ਅਤੇ ਹੋਰ ਬਾਹਰਲੀਆਂ ਸਟੇਟਾਂ ਤੋਂ ਲਿਆ ਕੇ ਪੰਜਾਬ ਵਿੱਚ ਵੇਚਦੇ ਸਨ । ਇਹ ਪੇਸ਼ੇਵਰ ਅਪਰਾਧੀ (Professional criminal) ਨਹੀਂ ਹਨ । ਦੌਰਾਨੇ ਪੁੱਛ-ਗਿੱਛ ਦੋਸੀਆਂ ਪਾਸੋਂ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ । ਤਫਤੀਸ਼ ਜਾਰੀ ਹੈ ।

Reade More : ਸੰਗਰੂਰ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 15 ਮੁਕੱਦਮੇ ਦਰਜ ਅਤੇ 15 ਵਿਅਕਤੀ ਗ੍ਰਿਫਤਾਰ : ਸਰਤਾਜ ਸਿੰਘ ਚਾਹਲ

Advertisement
Advertisement
Advertisement
Advertisement
Scroll to Top