Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:22 am

+91 90915 01313 , +91 90916 01313

punjabbanni@gmail.com
punjabbani@yahoo.com

550 ਏਕੜ ਰਕਬੇ ਨੂੰ ਪਹਿਲੀ ਵਾਰ ਮਿਲੇਗਾ ਸਿੰਚਾਈ ਲਈ ਨਹਿਰੀ ਪਾਣੀ

550 ਏਕੜ ਰਕਬੇ ਨੂੰ ਪਹਿਲੀ ਵਾਰ ਮਿਲੇਗਾ ਸਿੰਚਾਈ ਲਈ ਨਹਿਰੀ ਪਾਣੀ

ਧੂਰੀ/ਸੰਗਰੂਰ, 29 ਅਪ੍ਰੈਲ 2025 :  ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ (Canal water) ਦੀ ਸਹੂਲਤ ਨਾਲ ਜੋੜਨ ਦੀ ਸ਼ੁਰੂ ਕੀਤੀ ਕਵਾਇਦ ਤਹਿਤ ਵਿਧਾਨ ਸਭਾ ਹਲਕਾ ਧੂਰੀ ਦੇ 550 ਏਕੜ ਤੋਂ ਵਧੇਰੇ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ (Canal water) ਮਿਲਣ ਜਾ ਰਿਹਾ ਹੈ । ਪਿੰਡ ਸ਼ੇਰਪੁਰ ਅਤੇ ਪਿੰਡ ਕਾਲਾਬੂਲਾ ਵਿੱਚ ਸਾਂਝੇ ਮੋਘੇ ਦਾ ਨਿਰਮਾਣ ਕੰਮ ਸ਼ੁਰੂ ਹੋ ਗਿਆ ਹੈ । ਇਸ ਮਹੱਤਵਪੂਰਨ ਪ੍ਰੋਜੈਕਟ ਤਹਿਤ ਪਾਈਪ ਪਾਉਣ ਦੇ ਕੰਮ ਦੀ ਪੰਜਾਬ ਰਾਜ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸ਼ੁਰੂਆਤ ਕਰਵਾਈ ।

ਸੈਂਕੜੇ ਕਿਸਾਨਾਂ ਦੇ 550 ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲਣ ਲੱਗ ਜਾਵੇਗੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ (Chairman Dalvir Singh Dhillon) ਨੇ ਦੱਸਿਆ ਕਿ ਪਿੰਡ ਸ਼ੇਰਪੁਰ ਅਤੇ ਪਿੰਡ ਕਾਲਾਬੂਲਾ (Village Kalabula) ਵਿੱਚ ਬਣਨ ਵਾਲੇ ਸਾਂਝੇ ਮੋਘੇ ਨਾਲ ਇਲਾਕੇ ਦੇ ਸੈਂਕੜੇ ਕਿਸਾਨਾਂ ਦੇ 550 ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲਣ ਲੱਗ ਜਾਵੇਗੀ । ਕੁੱਲ 1.91 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਕਿਸਾਨਾਂ ਦੀ ਆਰਥਿਕਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੋਵੇਗਾ ।

ਇਹ ਕੰਮ ਮੱਧ ਜੂਨ ਮਹੀਨੇ ਤੱਕ ਮੁਕੰਮਲ ਕਰਨ ਦਾ ਟੀਚਾ ਹੈ

ਉਹਨਾਂ ਕਿਹਾ ਕਿ ਇਹ ਕੰਮ ਮੱਧ ਜੂਨ ਮਹੀਨੇ ਤੱਕ ਮੁਕੰਮਲ ਕਰਨ ਦਾ ਟੀਚਾ ਹੈ । ਅਗਾਮੀ ਝੋਨੇ ਦੀ ਬਿਜਾਈ (Paddy sowing) ਮੌਕੇ ਕਿਸਾਨਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ (Expensive diesel) ਵਰਤਣ ਦੀ ਲੋੜ੍ਹ ਨਹੀਂ ਪਵੇਗੀ । ਇਸ ਬੱਚਤ ਨਾਲ ਜਿੱਥੇ ਕਿਸਾਨਾਂ ਨੂੰ ਆਰਥਿਕ ਲਾਭ ਹੋਵੇਗਾ ਉਥੇ ਹੀ ਨਹਿਰੀ ਪਾਣੀ ਮਿਲਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੋਵੇਗਾ । ਖੇਤੀ ਮਾਹਿਰਾਂ ਦਾ ਮੰਨਣਾ ਹੈ ਕਿ ਧਰਤੀ ਹੇਠਲੇ ਪਾਣੀ ਦੇ ਮੁਕਾਬਲੇ ਨਹਿਰੀ ਪਾਣੀ ਵਿੱਚ ਜ਼ਮੀਨ ਲਈ ਲੋੜੀਂਦੇ ਖੁਰਾਕੀ ਤੱਤ ਜ਼ਿਆਦਾ ਹੁੰਦੇ ਹਨ ।

ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਸੂਬੇ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ

ਉਹਨਾਂ ਕਿਹਾ ਕਿ ਪਹਿਲਾਂ ਇਸ ਰਕਬੇ ਨੂੰ ਟਿਊਬਵੈੱਲ ਨਾਲ ਪਾਣੀ ਮਿਲਦਾ ਸੀ ਪਰ ਪਾਣੀ ਡੂੰਘੇ ਹੋਣ ਕਾਰਨ ਹੁਣ ਇਹ ਟਿਊਬਵੈੱਲ (Tubewell) ਲਗਭਗ ਨਕਾਰਾ ਹੋ ਚੁੱਕੇ ਸਨ । ਫ਼ਸਲ ਨੂੰ ਪਾਣੀ ਦੇਣ ਲਈ ਕਿਸਾਨਾਂ ਨੂੰ ਭਾਰੀ ਮੁਸ਼ੱਕਤ ਕਰਨੀ ਪੈਂਦੀ ਸੀ । ਇਹ ਕੰਮ ਬਰਨਾਲਾ ਨਹਿਰ (Barnala Canal) ਅਤੇ ਗਰਾਊਂਡ ਵਾਟਰ ਮੰਡਲ (Groundwater Division) ਬਰਨਾਲਾ ਵੱਲੋਂ ਕੀਤਾ ਜਾ ਰਿਹਾ ਹੈ । ਉਹਨਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕੀਤਾ ਜਾ ਰਿਹਾ ਹੈ ।

ਇਸ ਮੌਕੇ ਪਿੰਡ ਸ਼ੇਰਪੁਰ ਦੇ ਸਰਪੰਚ ਰਾਜ ਸਿੰਘ (ਚੇਅਰਮੈਨ ਮਾਰਕੀਟ ਕਮੇਟੀ ਸ਼ੇਰਪੁਰ), ਪਿੰਡ ਕਾਲਾਬੂਲਾ ਦੇ ਸਰਪੰਚ ਰਣਜੀਤ ਸਿੰਘ, ਦੋਵੇਂ ਪਿੰਡਾਂ ਦੇ ਮੋਹਤਬਰ ਵਿਅਕਤੀ, ਨਹਿਰੀ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਹਰਸ਼ਾਂਤ ਕੁਮਾਰ, ਐੱਸ. ਡੀ. ਓ. ਗੁਰਪਾਲ ਸਿੰਘ ਜਟਾਣਾ, ਜੇ.  ਈ. ਬਲਕਰਨ ਸਿੰਘ, ਨਹਿਰੀ ਪਟਵਾਰੀ ਦਵਿੰਦਰ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।

Read More : ਮਾਨ ਸਰਕਾਰ ਵਲੋਂ ਬਿਜਲੀ ਤੇ ਨਹਿਰੀ ਪਾਣੀ ਦੇ ਵਾਧੇ ਨੇ ਕਿਸਾਨਾਂ ਕੀਤੇ ਬਾਗੋਂ ਬਾਗ – ਚੇਅਰਮੈਨ ਹਡਾਣਾ

Advertisement
Advertisement
Advertisement
Advertisement
Scroll to Top