Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 10:17 am

+91 90915 01313 , +91 90916 01313

punjabbanni@gmail.com
punjabbani@yahoo.com

ਮਿਸੀਸਾਗਾ ਵਿਖੇ ਗੋਲੀਆਂ ਮਾਰ ਪੰਜਾਬੀ ਕਾਰੋਬਾਰੀ ਉਤਾਰਿਆ ਮੌਤ ਦੇ ਘਾਟ

ਮਿਸੀਸਾਗਾ ਵਿਖੇ ਗੋਲੀਆਂ ਮਾਰ ਪੰਜਾਬੀ ਕਾਰੋਬਾਰੀ ਉਤਾਰਿਆ ਮੌਤ ਦੇ ਘਾਟ

ਅੰਮ੍ਰਿਤਸਰ, 15 ਮਈ 2025 : Punjabi businessman shot dead in Mississauga : ਪੱਗੜੀ ਧਾਰੀ ਇਕ ਸਿੱਖ ਵਿਅਕਤੀ ਹਰਜੀਤ ਸਿੰਘ ਢੱਡਾ ਜੋ ਕਿ ਇਕ ਕਾਰੋਬਾਰੀ ਵੀ ਸਨ ਨੂੰ ਬੀਤੇ ਦਿਨੀਂ ਕੈਨੇਡਾ ਦੇ ਮਿਸੀਸਾਗਾ ਵਿਖੇ ਗੋਲੀਆਂ ਮਾਰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ ।

ਦੱਸਣਯੋਗ ਹੈ ਕਿ ਹਰਜੀਤ ਸਿੰਘ ਢੱਡਾ ਜਿਸਦਾ ਕਤਲ ਟ੍ਰੈਨਮੇਰ ਡਰਾਈਵ ਅਤੇ ਟੈਨਫੋਰਡ ਵੇਅ ਦੇ ਨੇੜੇ ਡਿਕਸਨ ਅਤੇ ਡੇਰੀ ਰੋਡਜ ਦੇ ਨੇੜੇ ਹੋਇਆ ਹੈ ਪਿਛਕੋੜ ਵਾਲੇ ਪਾਸੇ ਤੋਂ ਉਤਰਾਖੰਡ ਸੂਬੇ ਦੇ ਬਾਜਪੁਰ ਦਾ ਵਸਨੀਕ ਹੈ ਤੇ ਉਸਨੂੰ ਕੁਝ ਸਮੇਂ ਤੋਂ ਅਣਪਛਾਤੇ ਵਿਅਕਤੀਆਂ ਤੋਂ ਧਮਕੀ ਭਰੇ ਫੋਨ ਅਤੇ ਸੁਨੇਹੇ ਦੇ ਕੇ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਪੈਸੇ ਨਾ ਦੇਣ `ਤੇ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਵੀ ਦਿੱਤੀ ਗਈ ਸੀ ।

ਕਾਰੋਬਾਰੀਆਂ ਮੰਗੀ ਕੈਨੇਡਾ ਪੁਲਸ ਤੋਂ ਸੁਰੱਖਿਆ ਦੀ ਮੰਗ

ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਦੇ ਪੀਲ ਰੀਜਨਲ ਦੀ ਪੁਲਸ ਨੇ ਦੱਖਣੀ ਏਸ਼ੀਆਈ ਕਾਰੋਬਾਰਾਂ ਨੂੰ ਨਿਸ਼ਾਨਾ ਬਣਾ ਕੇ ਹਾਲ ਹੀ ਵਿੱਚ ਹੋਈਆਂ ਜਬਰੀ ਵਸੂਲੀ ਅਤੇ ਹਿੰਸਕ ਘਟਨਾਵਾਂ ਦੀ ਜਾਂਚ ਲਈ ਇੱਕ ਵਿਸ਼ੇਸ਼ ਟਾਸਕ ਫੋਰਸ ਬਣਾਈ ਹੈ । ਹਰਜੀਤ ਸਿੰਘ ਢੱਡਾ ਦੇ ਨਾਲ ਵਾਪਰੀ ਗੋਲੀ ਦੀ ਘਟਨਾ ਦੇ ਮੁੱਖ ਤੇ ਪ੍ਰਤੱਖ ਦਰਸ਼ਹੀਆਂ ਅਨੁਸਾਰ ਪੀੜਤ `ਤੇ ਉਦੋਂ ਗੋਲੀ ਚਲਾਈ ਗਈ ਜਦੋਂ ਉਹ ਆਪਣੇ ਟਰੱਕ ਦੇ ਬਾਹਰ ਖੜ੍ਹਾ ਸੀ । ਕੁਝ ਲੋਕਾਂ ਆਖਿਆ ਕਿ ਗੋਲੀਬਾਰੀ ਤੋਂ ਪਹਿਲਾਂ ਇੱਕ ਕਾਰ ਪੀੜਤ ਵੱਲ ਆਉਂਦੀ ਦੇਖੀ ਗਈ ਸੀ ।

ਕਾਰੋਬਾਰੀ ਨਾਲ ਵਾਪਰੀ ਇਸ ਘਟਨਾ ਦੇ ਚਲਦਿਆਂ ਬਾਕੀ ਕਾਰੋਬਾਰੀਆਂ ਵਿਚ ਵੀ ਹੁਣ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਾ ਇੰਨੀ ਵਧ ਗਈ ਹੈ ਕਿ ਉਨ੍ਹਾਂ ਵਲੋਂ ਪੁਲਸ ਤੋਂ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਕੀਤੀ ਜਾ ਰਹੀ ਹੈ ।

Read More : ਕੈਨੇਡਾ: ਕਲਾਸ ਰੂਮ ’ਚ ਚਾਕੂ ਨਾਲ ਹਮਲੇ ਕਾਰਨ 3 ਜ਼ਖ਼ਮੀ

Advertisement
Advertisement
Advertisement
Advertisement
Scroll to Top