Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 10:15 am

+91 90915 01313 , +91 90916 01313

punjabbanni@gmail.com
punjabbani@yahoo.com

ਲੋਕਾਂ ਨੂੰ ਡੇਂਗੂ ਤੇ ਚਿਕਨਗੁਨੀਆਂ ਤੋਂ ਬਚਾਉਣ ਲਈ ਸਿਹਤ ਮੰਤਰੀ ਖੁਦ ਮੈਦਾਨ 'ਚ ਉਤਰੇ

ਲੋਕਾਂ ਨੂੰ ਡੇਂਗੂ ਤੇ ਚਿਕਨਗੁਨੀਆਂ ਤੋਂ ਬਚਾਉਣ ਲਈ ਸਿਹਤ ਮੰਤਰੀ ਖੁਦ ਮੈਦਾਨ 'ਚ ਉਤਰੇ

ਪਟਿਆਲਾ, 16 ਮਈ 2025 : Health Minister himself took to the field to protect people from dengue and chikungunya : ਲੋਕਾਂ ਨੂੰ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਵਰਗੀਆਂ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਖ਼ੁਦ ਕਮਾਨ ਸੰਭਾਲ ਲਈ ਹੈ ।

ਅੱਜ ਕੌਮੀ ਡੇਂਗੂ ਦਿਵਸ ਮੌਕੇ ਲੋਕਾਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ, ਖਾਸ ਕਰਕੇ ਡੇਂਗੂ ਤੇ ਡੰਗ ਤੋਂ ਬਚਾਉਣ ਲਈ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਤ੍ਰਿਪੜੀ ਇਲਾਕੇ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਕਈ ਘਰਾਂ ਦਾ ਦੌਰਾ ਕਰਕੇ ਡੇਂਗੂ ਦਾ ਲਾਰਵਾ ਲੱਭਿਆ ਤੇ ਇਸ ਨੂੰ ਨਸ਼ਟ ਕਰਵਾਉਣ ਦੇ ਨਾਲ-ਨਾਲ ਲੋਕਾਂ ਨੂੰ ਇਸ ਬਾਰੇ ਜਾਗਰੂਕ ਵੀ ਕੀਤਾ ।

‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਦਾ ਮਕਸਦ ਲੋਕਾਂ ਨੂੰ ਜਾਗਰੂਕ ਕਰਨਾ ਹੈ

ਸਿਹਤ ਮੰਤਰੀ ਨੇ ਦੱਸਿਆ ਕਿ ਡੇਂਗੂ, ਮਲੇਰੀਆਂ ਤੇ ਚਿਕਨਗੁਨੀਆਂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਦਾ ਮਕਸਦ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਲੋਕ ਸਾਵਧਾਨੀਆਂ ਵਰਤ ਕੇ ਆਪਣੀ ਤੇ ਆਪਣੇ ਇਲਾਕੇ ਦੇ ਲੋਕਾਂ ਦਾ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕਰ ਸਕਣ । ਡਾ. ਸਿੰਘ ਨੇ ਤ੍ਰਿਪੜੀ ਇਲਾਕੇ ਦੇ ਕਈ ਘਰਾਂ ਵਿੱਚ ਜਾ ਕੇ ਵੱਖ-ਵੱਖ ਪਾਣੀ ਵਾਲੇ ਬਰਤਨਾਂ, ਫਰਿਜ, ਕੂਲਰਾਂ, ਫੁੱਲਾਂ ਦੇ ਗਮਲੇ, ਪਾਰਕ ਅਤੇ ਪੰਛੀਆਂ ਨੂੰ ਪਾਣੀ ਪਿਲਾਉਣ ਲਈ ਵਰਤੇ ਜਾਂਦੇ ਭਾਂਡਿਆਂ ਦੀ ਜਾਂਚ ਕੀਤੀ  ।

ਸਿਹਤ ਮੰਤਰੀ ਵੱਲੋਂ ਹਰ ਉਸ ਥਾਂ ਦੀ ਚੈਕਿੰਗ ਕੀਤੀ ਗਈ ਜਿੱਥੇ ਡੇਂਗੂ ਦਾ ਲਾਰਵਾ ਹੋਣ ਦੀ ਸੰਭਾਵਨਾ ਸੀ, ਉਨ੍ਹਾਂ ਨੇ ਕਈ ਘਰਾਂ ਵਿੱਚ ਲਾਰਵਾ ਖ਼ੁਦ ਲੱਭਿਆ ਤੇ ਇਸ ਨੂੰ ਨਸ਼ਟ ਕਰਨ ਦੇ ਨਾਲ-ਨਾਲ ਲੋਕਾਂ ਨੂੰ ਵੀ ਜਾਗਰੂਕ ਕੀਤਾ ।

ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ ਹੈ

ਸਿਹਤ ਮੰਤਰੀ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ ਹੈ ਅਤੇ ਲੋਕਾਂ ਨੂੰ ਸਿੱਖਿਅਤ ਕਰਕੇ ਹੀ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਜਿਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਥੇ ਹੀ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ ।

ਇੱਕ ਘੰਟਾ ਆਪਣੇ ਘਰਾਂ ਅਤੇ ਆਲੇ ਦੁਆਲੇ ਡੇਂਗੂ ਖਤਮ ਕਰਨ ਲਈ ਲਾਉਣ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸਵੇਰੇ 10 ਵਜੇ ਤੱਕ ਇੱਕ ਘੰਟਾ ਆਪਣੇ ਘਰਾਂ ਅਤੇ ਆਲੇ ਦੁਆਲੇ ਡੇਂਗੂ ਖਤਮ ਕਰਨ ਲਈ ਲਾਉਣ । ਇਸ ਦੌਰਾਨ ਸਾਰੇ ਫੁੱਲਾਂ ਦੇ ਗਮਲੇ, ਕੂਲਰ ਚ ਖੜ੍ਹਾ ਪਾਣੀ, ਫਰਿਜ ਦੀਆਂ ਟਰੇਆਂ ਅਤੇ ਖੁੱਲ੍ਹੇ ਵਿੱਚ ਪਏ ਪਾਣੀ ਨਾਲ ਭਰੇ ਹੋਰ ਕਿਸੇ ਵੀ ਭਾਂਡੇ ਚੋਂ ਪਾਣੀ ਦੀ ਨਿਕਾਸੀ ਕਰਨ ਤੋਂ ਇਲਾਵਾ ਸੁਕਾਅ ਦੇਣਾ ਚਾਹੀਦਾ ਹੈ ਤਾਂ ਜੋ ਮੱਛਰ ਦੇ ਲਾਰਵੇ ਦਾ ਪ੍ਰਜਣਨ ਚੱਕਰ ਟੁੱਟ ਜਾਵੇ, ਜਿਸ ਨੂੰ ਬਾਲਗ਼ ਮੱਛਰ ਵਜੋਂ ਵਿਕਸਿਤ ਹੋਣ ਵਿੱਚ ਇੱਕ ਹਫ਼ਤਾ ਲੱਗ ਜਾਂਦਾ ਹੈ ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਇਹ ਵੀ ਦੱਸਿਆ ਕਿ ਭਾਵੇਂ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੈ ਪਰ ਅਸੀਂ ਕੁਝ ਸਾਧਾਰਨ ਸਾਵਧਾਨੀਆਂ ਅਪਣਾ ਕੇ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾਅ ਸਕਦੇ ਹਾਂ । ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਵਾਧੂ ਬੈੱਡ ਡੇਂਗੂ ਦੇ ਮਰੀਜ਼ਾਂ ਲਈ ਰਾਖਵੇ ਰੱਖੇ ਗਏ ਹਨ ।
Read More : ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ‘ਚ ਵਿਕਾਸ ਕੰਮਾਂ ਦਾ ਜਾਇਜ਼ਾ

Advertisement
Advertisement
Advertisement
Advertisement
Scroll to Top