Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:40 am

+91 90915 01313 , +91 90916 01313

punjabbanni@gmail.com
punjabbani@yahoo.com

ਕੱਚੇ ਮੁਲਾਜਮਾਂ ਨੂੰ ਪੱਕੇ ਨਾ ਕੀਤੇ ਜਾਣ ਤੇ ਕੀਤਾ ਪ੍ਰਦਰਸ਼ਨ

ਕੱਚੇ ਮੁਲਾਜਮਾਂ ਨੂੰ ਪੱਕੇ ਨਾ ਕੀਤੇ ਜਾਣ ਤੇ ਕੀਤਾ ਪ੍ਰਦਰਸ਼ਨ

ਪਟਿਆਲਾ 14 ਮਈ 2025 : ਮਾਨ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਤੀ ਗਈ ਕੱਚੇ ਮੁਲਾਜਮਾ ਨੂੰ ਪੱਕੇ ਕਰਨ ਦੀ ਗਰੰਟੀ ਨੂੰ ਪੂਰਾ ਨਾ ਕੀਤੇ ਜਾਣ ਤੇ ਨਿਊ ਪਟਿਆਲਾ ਵੈਲਫੇਅਰ ਕਲੱਬ ਵੱਲੋਂ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਦੀ ਅਗਵਾਈ ਹੇਠ ਮਾਨ ਸਰਕਾਰ ਖਿਲਾਫ ਨਾਅਰੇਬਾਜੀ ਕਰਕੇ ਪ੍ਰਦਰਸ਼ਨ ਕੀਤਾ ਗਿਆ ।

39 ਮਹੀਨੇ ਬੀਤ ਜਾਣ ਮਗਰੋ ਵੀ ਕੱਚੇ ਮੁਲਾਜਮਾਂ ਨੂੰ ਨਹੀਂ ਕੀਤਾ ਗਿਆ ਪੱਕੇ

ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਨੇ ਰੋਸ ਭਰੇ ਸ਼ਬਦਾਂ ਵਿੱਚ ਕਿਹਾ ਕਿ ਆਪ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਦੀ ਇੱਕ ਵੱਡੀ ਅਤੇ ਪਹਿਲੀ ਅਜਿਹੀ ਗਰੰਟੀ ਸੀ ਜਿਸ ਤੇ ਭਰੋਸਾ ਕਰਕੇ ਕੱਚੇ ਮੁਲਾਜਮਾਂ ਨੇ ਆਪਣੀਆਂ ਕੀਮਤੀ ਵੋਟਾਂ ਪਾ ਕੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ, ਜਦੋਂ ਕਿ ਪੰਜਾਬ ਵਿੱਚ ਸਰਕਾਰ ਬਣੀ ਨੂੰ 39 ਮਹੀਨੇ ਬੀਤ ਜਾਣ ਮਗਰੋ ਵੀ ਅੱਜ ਤੱਕ ਕੱਚੇ ਮੁਲਾਜਮਾਂ ਨੂੰ ਪੱਕੇ ਨਹੀਂ ਕੀਤਾ ਗਿਆ ।

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਸ਼ਵਾਸ਼ ਦਾ ਕਤਲ ਕੀਤਾ ਹੈ

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਸ਼ਵਾਸ਼ ਦਾ ਕਤਲ ਕੀਤਾ ਹੈ, ਜਿਸ ਕਰਕੇ ਕੱਚੇ ਮੁਲਾਜਮਾਂ ਦਾ ਭਰੋਸਾ ਟੁੱਟ ਗਿਆ ਹੈ ਹੁਣ ਸਰਕਾਰ ਖਿਲਾਫ ਕੱਚੇ ਮੁਲਾਜਮਾਂ ਦਾ ਰੋਸ ਵਧਦਾ ਹੀ ਜਾ ਰਿਹਾ ਹੈ । ਮਾਨ ਸਰਕਾਰ ਨੇ ਰੈਗੂਲਰ ਕਰਨ ਦੀ ਬਜਾਏ ਪਿਛਲੀਆਂ ਸਰਕਾਰਾਂ ਵਾਂਗ ਸਿਰਫ ਖਾਨਾ ਪੂਰਤੀ ਕਰਨ ਦਾ ਕੰਮ ਕੀਤਾ ਹੈ ਇਸ ਸਰਕਾਰ ਦੇ ਵਾਅਦੇ ਗਰੰਟੀਆਂ ਸਭ ਫੇਲ ਸਾਬਿਤ ਹੋਈਆਂ ਹਨ। ਜੇਕਰ ਕੱਚੇ ਮੁਲਾਜਮ ਆਪਣੀ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕਰਦੇ ਹਨ ਤਾਂ ਉਨ੍ਹਾਂ ਨੂੰ ਡੰਡੇ ਸੋਟੀਆਂ ਨਾਲ ਕੁੱਟਿਆ ਜਾਂਦਾ ਹੈ ।

ਅਰਵਿੰਦਰ ਕੁਮਾਰ ਕਾਕਾ ਨੇ ਚੁੱਕੇ ਸਰਕਾਰ ਦੀ ਨੀਤੀ ਤੇ ਨੀਅਤ ਤੇ ਸਵਾਲ

ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਨੇ ਸਰਕਾਰ ਦੀ ਨੀਤੀ ਤੇ ਨੀਅਤ ਤੇ ਸਵਾਲ ਚੁੱਕਦਿਆਂ ਕਿਹਾ ਕਿ ਅਸਲਿਅਤ ਇਹ ਹੈ ਕਿ ਕੋਈ ਕਰਮਚਾਰੀ ਰੈਗੂਲਰ ਨਹੀਂ ਕੀਤਾ ਸਿਰਫ ਮਾਨ ਸਰਕਾਰ ਵੱਲੋਂ ਸਟੇਜਾਂ ਤੇ ਚੜ੍ਹ ਕੇ ਐਲਾਨ ਕਰਕੇ ਸਾਹਮਣੇ ਬੈਠੇ ਲੋਕਾਂ ਤੋਂ ਤਾੜੀਆਂ ਵਜਵਾਈਆਂ ਜਾਂਦੀਆਂ ਹਨ, ਜਦੋਂ ਕਿ ਗੁਆਢੀ ਸੂਬਾ ਹਰਿਆਣਾ ਨੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਦੀ ਕੋਈ ਗਰੰਟੀ ਵਾਅਦਾ ਨਹੀਂ ਕੀਤਾ । ਫਿਰ ਵੀ ਸਾਰੇ ਕੱਚੇ ਮੁਲਾਜਮਾ ਨੂੰ ਪੱਕੇ ਕਰ ਦਿੱਤੇ ਹਨ, ਜਿਸ ਕਰਕੇ ਤੀਸਰੀ ਵਾਰ ਭਾਰੀ ਬਹੁਮਤ ਨਾਲ ਬੀ. ਜੇ. ਪੀ . ਦੀ ਸਰਕਾਰ ਬਣੀ ਹੈ ਤੇ ਪੰਜਾਬ ਵਿੱਚ ਕੱਚੇ ਮੁਲਾਜਮ ਪੱਕੇ ਹੋਣ ਦੀ ਉਡੀਕ ਤਿੰਨ ਸਾਲਾਂ ਤੋਂ ਵਧ ਸਮੇਂ ਤੋਂ ਕਰ ਰਹੇ ਹਨ ।

ਅਰਵਿੰਦਰ ਕੁਮਾਰ ਕਾਕਾ ਨੇ ਕੀਤੀ ਡੁੰਘੀ ਚਿੰਤਾ ਜਾਹਿਰ

ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਨੇ ਡੁੰਘੀ ਚਿੰਤਾ ਜਾਹਿਰ ਕਰਦਿਆ ਕਿਹਾ ਕਿ ਪਿਛਲੀਆਂ ਸਰਕਾਰਾਂ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਲਈ ਲਾਰੇ ਲੱਪੇ ਲਾ ਕੇ ਗੁੰਮਰਾਹ ਕਰਦੀਆਂ ਰਹੀਆਂ ਤੇ ਮਾਨ ਸਰਕਾਰ ਵੀ ਉਹੀ ਪੁਰਾਣੀ ਨੀਤੀ ਤੇ ਚਲ ਰਹੀ ਹੈ ਹੁਣ ਕੱਚੇ ਮੁਲਾਜਮਾਂ ਨੂੰ ਲਾਰੇ ਨਹੀਂ ਚਾਹੀਦੇ ਹੁਣ ਕੱਚੇ ਮੁਲਾਜਮਾਂ ਨੂੰ ਪੱਕੇ ਕੀਤਾ ਜਾਵੇ ।

Read More : ਸਿਹਤ ਵਿਭਾਗ ਅਤੇ ਮਿਲਾਵਟ ਖੋਰਾਂ ਵਿਰੁੱਧ ਨਾਅਰੇਬਾਜੀ ਕਰ ਕੀਤਾ ਪ੍ਰਦਰਸ਼ਨ

Advertisement
Advertisement
Advertisement
Advertisement
Scroll to Top