Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:28 am

+91 90915 01313 , +91 90916 01313

punjabbanni@gmail.com
punjabbani@yahoo.com

21 ਦਿਨਾਂ ਬਾਅਦ ਭਾਰਤੀ ਫੌਜੀ ਅਟਾਰੀ ਵਾਹਗਾ ਬਾਰਡਰ ਰਾਹੀਂ ਆਇਆ ਭਾਰਤ ਵਾਪਸ

21 ਦਿਨਾਂ ਬਾਅਦ ਭਾਰਤੀ ਫੌਜੀ ਅਟਾਰੀ ਵਾਹਗਾ ਬਾਰਡਰ ਰਾਹੀਂ ਆਇਆ ਭਾਰਤ ਵਾਪਸ

ਅੰਮ੍ਰਿਤਸਰ, 14 ਮਈ 2025 : After 21 days, Indian soldier returns to India through Attari Wagah border : ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਲੋਂ ਕਾਫੀ ਦਿਨ ਪਹਿਲਾਂ ਫਿਰੋਜਪੁਰ ਬਾਰਡਰ ਖੇਤਰ ਤੋ ਪਾਕਿਸਤਾਨੀ ਬਾਰਡਰ ਵਿਚ ਚਲੇ ਜਾਣ ਤੇ ਕੈਦ ਕੀਤਾ ਗਿਆ ਭਾਰਤੀ ਫੌਜੀ ਜਵਾਨ ਪੂਰਨਮ ਕੁਮਾਰ ਸ਼ਾਹ ਅੱਜ 21 ਦਿਨਾਂ ਬਾਅਦ ਅਟਾਰੀ ਵਾਹਗਾ ਬਾਰਡਰ ਰਾਹੀਂ ਪਾਕਿਸਤਾਨ ਰੇਂਜਰਸ ਵਲੋ਼ ਭਾਰਤੀ ਫੌਜ ਦੇ ਅਧਿਕਾਰੀਆਂ ਨੂੰ ਵਾਪਸ ਕਰ ਦਿੱਤਾ ਗਿਆ ਹੈ । ਦੱਸਣਯੋਗ ਹੈ ਕਿ ਭਾਰਤੀ ਫੌਜੀ ਜਵਾਨ ਫਿਰੋਜ਼ਪੁਰ ਸਰਹੱਦੀ ਖੇਤਰ ਵਿੱਚ ਜਲੋਕੇ ਬੀ. ਓ. ਪੀ. ਵਿਖੇ ਕਿਸਾਨ ਡਿਊਟੀ ’ਤੇ ਤਾਇਨਾਤ ਸੀ ਤੇ ਉਸ ਨੂੰ ਕੁੱਝ ਸਮਾਂ ਪਹਿਲਾਂ ਹੀ ਆਪਣੀ ਯੂਨਿਟ ਨਾਲ ਇੱਥੇ ਤਾਇਨਾਤ ਕੀਤਾ ਗਿਆ ਸੀ, ਜਿਸ ਦੇ ਚਲਦਿਆਂ ਉਹ ਇਸ ਖੇਤਰ ਬਾਰੇ ਜਾਣਕਾਰੀ ਨਹੀਂ ਰੱਖਦਾ ਸੀ ।

ਪਾਕਿਸਤਾਨੀ ਰੇਂਜਰਾਂ ਵਲੋ਼ ਭਾਰਤੀ ਫੌਜੀ ਜਵਾਨ ਬੀ. ਐੱਸ. ਐੱਫ. ਹਵਾਲੇ

ਭਾਰਤੀ ਫੌਜੀ ਜਵਾਨ ਸ਼ਾਹ ਨੂੰ ਅੱਜ ਪਾਕਿਸਤਾਨੀ ਰੇਂਜਰਾਂ ਵਲੋ਼ ਅੱਜ ਭਾਰਤੀ ਟੁੱਕੜੀ ਬੀ. ਐੱਸ. ਐੱਫ. ਹਵਾਲੇ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਜਾਣਕਾਰੀ ਦਿੰਦਿਆਂ ਬੀ. ਐੱਸ. ਐੱਫ. ਤਰਜਮਾਨ ਨੇ ਕਿਹਾ ਕਿ ਸ਼ਾਹ ਨੂੰ ਭਾਰਤੀ ਅਧਿਕਾਰੀਆਂ ਦੇ ਹਵਾਲੇ ਕਰਨ ਦੀ ਰਸਮ ਸ਼ਾਂਤੀਪੂਰਵਕ ਢੰਗ ਨਾਲ ਤੇ ਸਥਾਪਤ ਨੇਮਾਂ ਮੁਤਾਬਕ ਸਿਰੇ ਚਾੜ੍ਹੀ ਗਈ । ਬੀ. ਐੱਸ. ਐੱਫ. ਅਧਿਕਾਰੀਆਂ ਨੇ ਦੱਸਿਆ ਕਿ ਉੂਨ੍ਹਾਂ ਵੱਲੋਂ ਇਸ ਮਾਮਲੇ ਵਿੱਚ ਪਾਕਿਸਤਾਨੀ ਰੇਂਜਰਾਂ ਨਾਲ ਲਗਾਤਾਰ ਫਲੈਗ ਮੀਟਿੰਗਾਂ ਕੀਤੀਆਂ ਜਾ ਰਹੀਆਂ ਸਨ ਤੇ ਇਸ ਤੋਂ ਇਲਾਵਾ ਹੋਰ ਸਾਧਨਾਂ ਰਾਹੀਂ ਵੀ ਉਸ ਦੀ ਵਾਪਸੀ ਵਾਸਤੇ ਯਤਨ ਕੀਤੇ ਗਏ ਸਨ ਜੋ ਅਖੀਰਕਾਰ ਪੂਰ ਚੜ੍ਹੇ ।

Read More : ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਦੇ ਨੇੜੇ ਦੇਰ ਰਾਤ ਹੋਈ ਫਾਈਰਿੰਗ ਵਿਚ ਘੁਸਪੈਠੀਆ ਢੇਰ

Advertisement
Advertisement
Advertisement
Advertisement
Scroll to Top