Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Monday, 29 Jun 2026 | 11:06 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਮੋਟੀਵੇਸ਼ਨਲ ਅਤੇ ਕਰੀਅਰ ਕਾਉਂਸਲਿੰਗ ਸਬੰਧੀ ਕਰਵਾਏ ਜਾਣਗੇ ਐਜੂਸੇਟ 'ਤੇ ਲੈਕਚਰ

ਦੁਆਰਾ: Punjab Bani ਪ੍ਰਕਾਸ਼ਿਤ :Sunday, 06 August, 2023, 07:07 PM

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਮੋਟੀਵੇਸ਼ਨਲ ਅਤੇ ਕਰੀਅਰ ਕਾਉਂਸਲਿੰਗ ਸਬੰਧੀ ਕਰਵਾਏ ਜਾਣਗੇ ਐਜੂਸੇਟ ‘ਤੇ ਲੈਕਚਰ

– ਡਾ. ਸ਼ਰੂਤੀ ਸ਼ੁਕਲਾ ਐਜੂਸੈਟ ‘ਤੇ ਲਾਈਵ ਲੈਕਚਰ ਦੇਣਗੇ

ਚੰਡੀਗੜ੍ਹ, 6 ਅਗਸਤ

ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਤੇ ਕਰੀਅਰ ਕਾਉਂਸਲਿੰਗ ਦੇ ਵਿਸ਼ਿਆਂ ‘ਤੇ ਜਾਣਕਾਰੀ ਦੇਣ ਲਈ ਵਿਸ਼ੇਸ਼ ਲੈਕਚਰ ਕਰਵਾਏ ਜਾਣਗੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਪੰਜਾਬ ਦੇ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਐਜੂਸੈਟ ‘ਤੇ 35 ਮਿੰਟ ਦਾ ਲਾਈਵ ਲੈਕਚਰ 7 ਅਗਸਤ, 2023 ਨੂੰ ਸਵੇਰੇ 10.20 ਵਜੇ ਪ੍ਰਸਾਰਿਤ ਕੀਤਾ ਜਾਵੇਗਾ।

ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਸ੍ਰੀ ਵਿਨੈ ਬੁਬਲਾਨੀ ਨੇ ਦੱਸਿਆ ਕਿ ਸੂਬੇ ਦੇ ਸਾਰੇ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ ਬਾਰੇ ਜਾਣਕਾਰੀ ਦੇਣ ਲਈ, ਐਜੂਸੈਟ ਜ਼ਰੀਏ ਲਾਈਵ ਪ੍ਰੇਰਣਾਤਮਕ ਲੈਕਚਰ ਟੈਲੀਕਾਸਟ ਕੀਤੇ ਜਾਣਗੇ। ਇਹਨਾਂ ਲੈਕਚਰਾਂ ਦਾ ਉਦੇਸ਼ ਕਰੀਅਰ ਸਬੰਧੀ ਸਿੱਖਿਆ ਪ੍ਰਦਾਨ ਕਰਨਾ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨਾ ਹੈ।

ਖੇਡ ਵਿਭਾਗ ਦੇ ਸਹਿਯੋਗ ਨਾਲ, ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਦੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ 7 ਅਗਸਤ, 2023 ਨੂੰ “ਖੇਡਾਂ ਦੀ ਮਹੱਤਤਾ ਅਤੇ ਨੌਕਰੀਆਂ ਦੇ ਮੌਕੇ” ਵਿਸ਼ੇ ‘ਤੇ ਲਾਈਵ ਲੈਕਚਰ ਪ੍ਰਸਾਰਿਤ ਕੀਤਾ ਜਾਵੇਗਾ।

ਇਹਨਾਂ ਲੈਕਚਰਾਂ ਨੂੰ ਰਿਕਾਰਡ ਵੀ ਕੀਤਾ ਜਾਵੇਗਾ ਜ਼ੋ ਕਿ ਬਾਅਦ ਵਿੱਚ ਅਪਲੋਡ ਵੀ ਕੀਤਾ ਜਾਵੇਗਾ, ਤਾਂ ਜੋ ਵਿਦਿਆਰਥੀ ਕਿਸੇ ਵੀ ਸਮੇਂ ਇਹ ਲੈਕਚਰ ਦੁਬਾਰਾ ਦੇਖ ਸਕਣ। ਸਿੱਖਿਆ ਵਿਭਾਗ ਦੇ ਡਾ. ਸ਼ਰੂਤੀ ਸ਼ੁਕਲਾ (ਪੀਈਐਸ ਕਾਡਰ ਅਕਾਦਮੀਸ਼ੀਅਨ) ਅਤੇ ਸ੍ਰੀ ਮਨਦੀਪ (ਜਿਮਨਾਸਟਿਕ ਕੋਚ) ਇਸ ਪ੍ਰੋਗਰਾਮ ਨੂੰ ਲਾਈਵ ਪ੍ਰਸਾਰਿਤ ਕਰਨਗੇ ਅਤੇ ਉਹ ਵਿਦਿਆਰਥੀਆਂ ਨੂੰ ਖੇਡਾਂ ਨਾਲ ਸਬੰਧਤ ਸਾਰੀਆਂ ਨੀਤੀਆਂ, ਸਹੂਲਤਾਂ ਅਤੇ ਨੌਕਰੀ ਹਾਸਲ ਕਰਨ ਸਬੰਧੀ ਵੀ ਲੋੜੀਂਦੀ ਸਿੱਖਿਆ ਦਿੱਤੀ ਜਾਵੇਗੀ।



Scroll to Top