ਉਮੰਗ ਵੱਲੋਂ "ਸਰਕਾਰੀ ਗਰਲਜ਼ ਸੀਨੀਅਰ ਸਕੈਂਡਰੀ ਸਮਾਰਟ ਸਕੂਲ" ਵਿੱਚ ਸਾਈਬਰ ਸਕਿਊਰਟੀ ਸੰਬੰਧੀ ਨੋਵਾਂ ਸੈਮੀਨਾਰ ਆਯੋਜਿਤ
ਉਮੰਗ ਵੱਲੋਂ “ਸਰਕਾਰੀ ਗਰਲਜ਼ ਸੀਨੀਅਰ ਸਕੈਂਡਰੀ ਸਮਾਰਟ ਸਕੂਲ” ਵਿੱਚ ਸਾਈਬਰ ਸਕਿਊਰਟੀ ਸੰਬੰਧੀ ਨੋਵਾਂ ਸੈਮੀਨਾਰ ਆਯੋਜਿਤ
ਪਟਿਆਲਾ 7 ਅਗਸਤ ( ) ਉਮੰਗ ਵੈਲਫੇਅਰ ਫਾਊਂਡੇਸ਼ਨ ਰਜਿ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਵਿਸ਼ੇਸ਼ ਸਹਿਯੋਗ ਸਦਕਾ ਸੰਸਥਾਂ ਦੇ ਚੇਅਰਮੈਨ ਹਰਦੀਪ ਸਿੰਘ ਬਡੂੰਗਰ ਪੀਪੀਐਸ ਅਤੇ ਪ੍ਰਧਾਨ ਅਰਵਿੰਦਰ ਸਿੰਘ ਦੀ ਅਗਵਾਈ ਵਿੱਚ ਲਗਾਤਾਰ ਸਕੂਲਾ ਅਤੇ ਕਾਲਜਾਂ ਵਿੱਚ ਸਾਈਬਰ ਅਪਰਾਧਾਂ ਤੋਂ ਬਚਣ ਅਤੇ ਇਹਨਾਂ ਨਾਲ ਨਿਪਟਣ ਪ੍ਰਤੀ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ। ਇਸੇ ਸੰਬੰਧ ਵਿੱਚ ਅੱਜ ਪਟਿਆਲਾ ਦੇ “ਸਰਕਾਰੀ ਗਰਲਜ਼ ਸੀਨੀਅਰ ਸਕੈਂਡਰੀ ਸਮਾਰਟ ਸਕੂਲ” ਪੁਰਾਣੀ ਪੁਲਿਸ ਲਾਈਨ ਵਿਖੇ ਸਾਈਬਰ ਸਕਿਊਰਟੀ ਸੰਬੰਧੀ ਸੈਮੀਨਾਰ ਲਗਾਇਆ ਗਿਆ। ਪ੍ਰਿੰਸੀਪਲ ਮਨਦੀਪ ਕੌਰ ਅੰਟਾਲ, ਗੁਰਪ੍ਰਤਾਪ ਸਿੰਘ ਅੰਟਾਲ, ਗੁਰਪ੍ਰੀਤ ਕੌਰ ਲੈਕਚਰਾਰ ਫਿਜੀਕਸ, ਨਵਜੋਤ ਕੌਰ ਲੈਕਚਰਾਰ, ਰਜਨੀਸ਼ ਕੁਮਾਰ ਸ਼ਰਮਾ ਅਤੇ ਹੋਰ ਅਧਿਆਪਕਾਂ ਤੋ ਇਲਾਵਾ 100 ਦੇ ਕਰੀਬ ਬੱਚਿਆਂ ਨੇ ਇਸ ਸੈਮੀਨਾਰ ਵਿਚ ਸ਼ਿਰਕਤ ਕੀਤੀ।
ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਈਬਰ ਐਕਸਪਰਟ ਅਨੁਰਾਗ ਅਚਾਰਿਆ ਅਤੇ ਕੋਆਰਡੀਨੇਟਰ ਡਾ ਗਗਨਪ੍ਰੀਤ ਕੌਰ ਨੇ ਸਕੂਲ ਦੇ ਵਿਦਿਆਰਥੀਆਂ ਵਿੱਚ ਪਹਿਲਾ ਤੋਂ ਹੀ ਇਸ ਬਾਰੇ ਜਾਣਕਾਰੀ ਰੱਖਣ ਅਤੇ ਸੈਮੀਨਾਰ ਦੋਰਾਨ ਸਵਾਲਾਂ ਰਾਹੀਂ ਹੋਰ ਜਾਨਣ ਦੀ ਉਤਸੁਕਤਾ ਦੀ ਸ਼ਲਾਘਾ ਕੀਤੀ। ਟੀਮ ਵਲੋਂ ਸੈਮੀਨਾਰ ਦੇ ਅੰਤ ਵਿੱਚ ਬੱਚਿਆ ਨੂੰ ਸੈਮੀਨਾਰ ਸਬੰਧੀ ਸਵਾਲ ਕੀਤੇ ਗਏ। ਇਸ ਮੌਕੇ ਜੇਤੂ ਰਹੀ 11 ਵੀਂ ਕਲਾਸ ਨਾਨ ਮੈਡੀਕਲ ਦੀ ਵਿਦਿਆਰਥਨ ਹਰਨੂਰ ਕੌਰ ਨੂੰ ਇਨਾਮ ਦਿੱਤਾ। ਉਨ੍ਹਾਂ ਕਿਹਾ ਕਿ ਸੰਸਥਾਂ ਵੱਲੋਂ ਇਹ ਉਪਰਾਲਾ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਜਾਰੀ ਹੈ। ਉਨ੍ਹਾਂ ਹੋਰਨਾਂ ਸਕੂਲਾਂ ਨੂੰ ਵੀ ਅਪੀਲ ਕੀਤੀ ਕਿ ਇਸ ਸੈਮੀਨਾਰ ਨੂੰ ਕਰਵਾਉਣ ਲਈ ਸੰਸਥਾ ਦੇ ਜਨਰਲ ਸੈਕਟਰੀ 9779182335 ਤੇ ਸੰਪਰਕ ਕਰ ਸਕਦੇ ਹੋ।
ਇਸ ਮੌਕੇ ਮਨਦੀਪ ਕੌਰ ਅੰਟਾਲ ਨੇ ਉਮੰਗ ਸੰਸਥਾ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਸਥਾ ਦੀ ਇਹ ਮੁਹਿੰਮ ਬੱਚਿਆਂ ਲਈ ਅਹਿਮ ਜਾਣਕਾਰੀ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਲਾਕ ਡਾਊਨ ਦੋਰਾਨ ਬੱਚਿਆਂ ਨੂੰ ਮੋਬਾਈਲ ਦੇਣਾ ਮਜਬੂਰੀ ਸੀ ਪਰ ਹੁਣ ਇਸ ਦੀ ਘੱਟ ਅਤੇ ਸਹੀ ਵਰਤੋਂ ਬਾਰੇ ਦੱਸਣ ਲਈ ਅਜਿਹੇ ਸੈਮੀਨਾਰਾ ਦਾ ਹੋਣਾ ਅਤਿ ਜਰੂਰੀ ਹੈ। ਉਨ੍ਹਾਂ ਬੱਚਿਆਂ ਨੂੰ ਕੋਈ ਵੀ ਪ੍ਰੇਸ਼ਾਨੀ ਆਉਣ ਤੇ ਸਭ ਤੋਂ ਪਹਿਲਾ ਆਪਣੇ ਮਾਂ ਬਾਪ ਨੂੰ ਦੱਸਣ ਬਾਰੇ ਵੀ ਅਪੀਲ ਕੀਤੀ ਤਾਂ ਜੋ ਬੱਚੇ ਇੰਟਰਨੇਟ ਤੋਂ ਡਰਨ ਦੀ ਬਜਾਏ ਇਸ ਤੋਂ ਚੰਗੀ ਸਿੱਖਿਆ ਲੈਣ ਲਈ ਗੁਰੇਜ ਨਾ ਕਰਨ।