Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:24 pm

+91 90915 01313 , +91 90916 01313

punjabbanni@gmail.com
punjabbani@yahoo.com

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਦੋ ਰੋਜਾ ਰਾਜ ਪੱਧਰੀ ਨਿਗਰਾਨੀ ਅਤੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਦੋ ਰੋਜਾ ਰਾਜ ਪੱਧਰੀ ਨਿਗਰਾਨੀ ਅਤੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਦੋ ਰੋਜਾ ਰਾਜ ਪੱਧਰੀ ਨਿਗਰਾਨੀ ਅਤੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਆਂਗਨਵਾੜੀ ਕੇਂਦਰਾਂ ਵਿੱਚ ਸਿੱਖਿਆ ਅਤੇ ਪੋਸ਼ਣ ਨੂੰ ਵਧਾਉਣ ਲਈ “ਪੋਸ਼ਣ ਵੀ ਪੜਾਈ ਵੀ” ਵਿਸ਼ੇ ਤੇ ਕਰਵਾਈ ਟਰੇਨਿੰਗ

ਚੰਡੀਗੜ੍ਹ, 7 ਅਗਸਤ

ਮੁੱਖ ਮੰਤਰੀ ਭਗਵੰਤ ਮਾਨ ਦੀ ਬੱਚਿਆਂ ਦੇ ਸਰਵਪੱਖੀ ਵਿਕਾਸ ਦੀ ਵਚਨਬੱਧਤਾ ਤਹਿਤ ਕੰਮ ਕਰਦਿਆਂ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ।

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਆਂਗਨਵਾੜੀ ਕੇਂਦਰਾਂ ਵਿੱਚ ਸਿੱਖਿਆ ਅਤੇ ਪੋਸ਼ਣ ਨੂੰ ਵਧਾਉਣ ਲਈ “ਪੋਸ਼ਣ ਵੀ ਪੜਾਈ ਵੀ” ਵਿਸ਼ੇ ਤੇ ਨਿਪਸਿਡ ਰਿਜਨਲ ਸੈਂਟਰ ਮੁਹਾਲੀ ਵਿਖੇ ਟਰੇਨਿੰਗ ਕਰਵਾਈ ਗਈ। ਇਹ ਰਾਜ ਪੱਧਰੀ ਨਿਗਰਾਨੀ ਅਤੇ ਸਿਖਲਾਈ ਪ੍ਰੋਗਰਾਮ ਆਂਗਣਵਾੜੀ ਵਰਕਰਾਂ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਦੀ ਸਮਰੱਥਾ ਨੂੰ ਵਧਾਉਣ ਲਈ ਸ਼ੁਰੂ ਕੀਤਾ ਗਿਆ ਹੈ। ਸੂਬੇ ਵਿੱਚ ਇਹ ਪ੍ਰੋਗਰਾਮ 7 ਅਗਸਤ ਤੋਂ 12 ਸਤੰਬਰ ਤੱਕ ਕਰਵਾਇਆ ਜਾਵੇਗਾ।
ਇਸ ਟਰੇਨਿੰਗ ਦਾ ਉਦੇਸ਼ ਛੋਟੇ ਬੱਚਿਆਂ ਨੂੰ ਸਰਵਪੱਖੀ ਵਿਕਾਸ ਦੇ ਮੌਕੇ ਪ੍ਰਦਾਨ ਕਰਨਾ, ਆਂਗਣਵਾੜੀ ਸੈੰਟਰਾਂ ਨੂੰ ਸਸ਼ਕਤ ਕਰਨਾ ਅਤੇ ਬੱਚਿਆਂ ਅਤੇ ਕਿਸ਼ੋਰ ਲੜਕੀਆਂ ਲਈ ਢੁਕਵੇਂ ਪੋਸ਼ਣ ਅਤੇ ਪੜੵਾਈ ਨੂੰ ਯਕੀਨੀ ਬਣਾਉਣਾ ਹੈ।

ਰਾਸ਼ਟਰੀ ਸਿੱਖਿਆ ਨੀਤੀ 2020 ਅਨੁਸਾਰ ਇਹ ਸਕੀਮ ਉੱਚ-ਗੁਣਵੱਤਾ ਈ.ਸੀ.ਸੀ.ਈ ਅਧਿਆਪਕਾਂ ਦਾ ਕਾਡਰ ਬਣਾਉਣ ਲਈ ਮੌਜੂਦਾ ਆਂਗਣਵਾੜੀ ਵਰਕਰਾਂ ਦੀ ਸਿਖਲਾਈ ਦਾ ਪ੍ਰਸਤਾਵ ਕਰਕੇ ਇਸ ਨੀਤੀ ਦੇ ਟੀਚਿਆਂ ਨੂੰ ਸ਼ਾਮਲ ਕਰਦੀ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਦੱਸਿਆ ਕਿ ਇਸ ਟਰੇਨਿੰਗ ਦਾ ਮੁੱਖ ਉਦੇਸ਼ ਪੋਸ਼ਣ ਟਰੈਕਰ ਐਪਲੀਕੇਸ਼ਨ ਨੂੰ ਲਾਗੂ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਸਿਖਲਾਈ ਪਾਠਕ੍ਰਮ ਸ਼ੁਰੂਆਤੀ ਬਚਪਨ ਦੀ ਸਿੱਖਿਆ, ਸਿਹਤ ਤੇ ਸਿਖਲਾਈ ਅਭਿਆਸ, ਮਾਵਾਂ ਦੀ ਦੇਖਭਾਲ, ਵਿਕਾਸ ਦੀ ਨਿਗਰਾਨੀ ਅਤੇ ਸੰਤੁਲਿਤ ਖੁਰਾਕ ਦੀ ਮਹੱਤਤਾ ਸਮੇਤ ਕਈ ਵਿਸ਼ਿਆਂ ਨੂੰ ਕਵਰ ਕਰਦਾ ਹੈ। ਸੀ.ਡੀ.ਪੀ.ਓ’ਜ਼ ਪ੍ਰੋਗਰਾਮ ਪ੍ਰਬੰਧਨ, ਨਿਗਰਾਨੀ ਵਿੱਚ ਵਾਧੂ ਸਿਖਲਾਈ ਪ੍ਰਾਪਤ ਕਰਨਗੇ, ਜਿਸ ਨਾਲ ਉਹ ਆਂਗਣਵਾੜੀ ਕੇਂਦਰਾਂ ਦੇ ਕੰਮ ਕਾਜ਼ ਦੀ ਕੁਸ਼ਲਤਾ ਨਾਲ ਨਿਗਰਾਨੀ ਕਰ ਸਕਣਗੇ।
ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫਸਰ, ਸੁਪਰਵਾਈਜ਼ਰ, ਬਲਾਕ ਅਤੇ ਜ਼ਿਲ੍ਹਾ ਕੋ-ਆਰਡੀਨੇਟਰ ਅਤੇ ਸਲਾਹਕਾਰ ਹਾਜ਼ਰ ਸਨ।

Advertisement
Advertisement
Advertisement
Advertisement
Scroll to Top